ਕਰਤਾਰਪੁਰ ( ਜਸਵੰਤ ਵਰਮਾ ) ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਮਹਾਨ ਗੁਰਮਤਿ ਸਮਾਗਮ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਇਸਤਰੀ ਸਤਸੰਗ ਸਭਾ ਅਤੇ ਸਮੂਹ ਸਿੰਘ ਸਭਾ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਥੰਮ ਜੀ ਸਾਹਿਬ ਵਿਖੇ ਕਰਵਾਇਆ ਗਿਆ I
ਜਿਸ ਵਿਚ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਵਿਚ ਸਮੂਹ ਇਸਤਰੀ ਸਤਸੰਗ ਸਭਾ ਅਤੇ ਹਜ਼ੂਰੀ ਰਾਗੀ ਵਿਕਰਮਜੀਤ ਸਿੰਘ ਅਤੇ ਭਾਈ ਹਰਜੀਤ ਸਿੰਘ ਹਜ਼ੂਰੀ ਰਾਗੀ ਵਲੋਂ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ I
ਪ੍ਰਧਾਨ ਹਰਵਿੰਦਰ ਸਿੰਘ ਰਿੰਕੂ ਵਲੋਂ ਆਈਆ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਭਾਈ ਜਗਦੀਪ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸਾਹਿਬ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ I ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ I
ਇਸ ਮੌਕੇ ਸੰਗਤਾਂ ਵਿਚ ਜੱਥੇਦਾਰ ਰਣਜੀਤ ਸਿੰਘ ਕਾਹਲੋਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੈਨੇਜਰ ਜਸਵਿੰਦਰ ਸਿੰਘ, ਹਰਵਿੰਦਰ ਸਿੰਘ ਰਿੰਕੂ , ਸੇਵਾ ਸਿੰਘ ਸ਼ਹਿਰੀ ਪ੍ਰਧਾਨ, ਭਾਈ ਹਰਜੀਤ ਸਿੰਘ, ਰਸ਼ਪਾਲ ਸਿੰਘ, ਜਗਜੀਤ ਸਿੰਘ, ਮਨਜੀਤ ਸਿੰਘ, ਅਵਤਾਰ ਸਿੰਘ, ਸਰਬਣ ਸਿੰਘ, ਬਲਵੀਰ ਸਿੰਘ, ਸੁਮਨਦੀਪ ਸਿੰਘ, ਤਨਵੀਰ ਸਿੰਘ ,ਹਰਵੇਲ ਸਿੰਘ, ਮੱਖਣ ਸਿੰਘ, ਰਾਜ ਜੀਤ ਸਿੰਘ, ਦਿਲਪ੍ਰੀਤ ਸਿੰਘ, ਸੰਦੀਪ ਸਿੰਘ, ਸੁਖਰਾਜ ਸਿੰਘ, ਸਚਿਨ ਸਿੰਘ, ਅਮਨਜੋਤ ਸਿੰਘ, ਮਨੀਕਰਨ ਸਿੰਘ, ਬੀਬੀ ਰਜਿੰਦਰ ਕੌਰ, ਬੀਬੀ ਕੁਲਜੀਤ ਕੌਰ, ਬੀਬੀ ਗੁਰਨਾਮ ਕੌਰ, ਬੀਬੀ ਬਿੰਦਰ ਕੌਰ, ਬੀਬੀ ਸੁਰਿੰਦਰ ਕੌਰ ਬੀਬੀ ਹਰਬੰਸ ਕੌਰ, ਸ਼ਰਨਜੀਤ ਕੌਰ, ਐਡਵੋਕੇਟ ਲਵਪ੍ਰੀਤ ਕੌਰ, ਕਮਲਜੀਤ ਕੌਰ, ਬੀਬੀ ਪੂਜਾ,ਬੀਬੀ ਗਿਆਨ ਕੌਰ, ਹੋਰ ਵੀ ਬਹੁਤ ਗਿਣਤੀ ਵਿਚ ਸੰਗਤਾਂ ਮੌਜੂਦ ਸਨ I

