By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪਰਾਲੀ ਸਾੜਨ ਦੇ ਮਾਮਲਿਆਂ ’ਚ ਦੋ ਕਿਸਾਨਾਂ ਨੂੰ ਲਾਇਆ ਵਾਤਾਵਰਣ ਮੁਆਵਜਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਪਰਾਲੀ ਸਾੜਨ ਦੇ ਮਾਮਲਿਆਂ ’ਚ ਦੋ ਕਿਸਾਨਾਂ ਨੂੰ ਲਾਇਆ ਵਾਤਾਵਰਣ ਮੁਆਵਜਾ
JalandharShaheed Bhagat Singh Nagar

ਪਰਾਲੀ ਸਾੜਨ ਦੇ ਮਾਮਲਿਆਂ ’ਚ ਦੋ ਕਿਸਾਨਾਂ ਨੂੰ ਲਾਇਆ ਵਾਤਾਵਰਣ ਮੁਆਵਜਾ

Talk Hindustan
Last updated: 2025/10/31 at 12:22 PM
Talk Hindustan
Share
2 Min Read
ਪਰਾਲੀ ਸਾੜਨ ਦੇ ਮਾਮਲਿਆਂ ’ਚ ਦੋ ਕਿਸਾਨਾਂ ਨੂੰ ਲਾਇਆ ਵਾਤਾਵਰਣ ਮੁਆਵਜਾ
SHARE

ਇੱਕ ਕਿਸਾਨ ‘ਤੇ ਐਫ.ਆਈ.ਆਰ. ਦਰਜ, ਫਰਦ ‘ਚ ਲਾਲ ਐਂਟਰੀਆਂ ਦੀ ਪ੍ਰਕਿਰਿਆ ਸ਼ੁਰੂ

ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ, ਪਰਾਲੀ ਪ੍ਰਬੰਧਨ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 31 ਅਕਤੂਬਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨਾ ਸਾੜਨ ਲਈ ਪਿੰਡ-ਪਿੰਡ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜਨਤਕ ਹਿੱਤਾਂ ਦੇ ਮੱਦੇਨਜ਼ਰ ਜਾਰੀ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਨੂੰ ਪੂਰੀ ਗੰਭੀਰਤਾ ਨਾਲ ਲੈਂਦੇ ਹੋਏ ਸਖਤੀ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਦੋ ਕਿਸਾਨਾਂ ’ਤੇ ਕੁੱਲ 15,000 ਰੁਪਏ ਦਾ ਵਾਤਾਵਰਣ ਮੁਆਵਜਾ ਲਗਾਇਆ ਗਿਆ ਹੈ ਅਤੇ ਇਨ੍ਹਾਂ ਕਿਸਾਨਾਂ ਦੀ ਫਰਦ ਵਿੱਚ ਲਾਲ ਐਂਟਰੀ ਦੇ ਨਾਲ-ਨਾਲ ਐਫ.ਆਈ.ਆਰ. ਦਰਜ ਕਰਨ ਦੀ ਪ੍ਰਕਿਰਿਆ ਵੀ ਆਰੰਭੀ ਗਈ ਹੈ।

ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ ਨੇ ਖੇਤੀਬਾੜੀ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਖੇਤਾਂ ਵਿੱਚ ਪਰਾਲੀ ਪ੍ਰਬੰਧਨ ਦੀ ਸਮੀਖਿਆ ਕਰਦਿਆਂ ਕਿਹਾ ਕਿ ਸਬ ਡਿਵੀਜ਼ਨਾਂ ਵਿੱਚ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਫੀਲਡ ਵਿੱਚ ਸਾਂਝੀ ਗਸ਼ਤ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਝੋਨੇ ਦੀ ਪਰਾਲੀ ਜਾਂ ਨਾੜ ਨੂੰ ਅੱਗ ਲੱਗਣ ਦੀ ਕਿਸੇ ਵੀ ਘਟਨਾ ‘ਤੇ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਖੇਤਾਂ ਵਿੱਚ ਪਰਾਲੀ ਸਾੜਨ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਨਿਰਦੇਸ਼ਾਂ ਮੁਤਾਬਕ ਬਣਦੀ ਕਾਰਵਾਈ ਯਕੀਨਣ ਅਮਲ ਵਿੱਚ ਲਿਆਂਦੀ ਜਾਵੇਗੀ। ਅਵਨੀਤ ਕੌਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ ਅਤੇ ਮਸ਼ੀਨਰੀ ਦੀ ਵਰਤੋਂ ਕਰਕੇ ਖੇਤਾਂ ਵਿੱਚ ਹੀ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਵੇ।

ਮੁੱਖ ਖੇਤੀਬਾੜੀ ਅਫਸਰ ਡਾ ਰਾਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਜਿਲੇ ਵਿੱਚ 2700 ਤੋਂ ਵੱਧ ਪਰਾਲੀ ਪ੍ਰਬੰਧਨ ਦੀਆਂ ਮਸ਼ੀਨਾਂ ਉਪਲਬਧ ਹਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਆਈ.ਈ.ਸੀ. ਸਰਗਰਮੀਆਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ’ਤੇ ਉਪ ਮੰਡਲ ਮਜਿਸਟਰੇਟ ਨਵਾਂਸ਼ਹਿਰ ਅਨਮਜਯੋਤ ਕੌਰ ਪੀ.ਸੀ.ਐਸ., ਉਪ ਮੰਡਲ ਮਜਿਸਟਰੇਟ ਬੰਗਾ ਵਿਪਿਨ ਭੰਡਾਰੀ, ਡੀ.ਐਸ.ਪੀ. ਰਾਜ ਕੁਮਾਰ, ਇੰਜੀਨੀਅਰ ਚੰਦਨ ਸ਼ਰਮਾ, ਡਾ ਕਮਲਦੀਪ ਸਿੰਘ ਸੰਘਾ ਆਦਿ ਹਾਜਰ ਸਨ।

TAGGED: administration
Share This Article
Facebook Twitter Whatsapp Whatsapp Telegram Copy Link
Share
Previous Article मुंबई में ऑडिशन देने आए 15-20 बच्चों को बनाया बंधक, पुलिस फायरिंग में बच्चों को बंधक बनाने वाले शख्स की मौत मुंबई में ऑडिशन देने आए 15-20 बच्चों को बनाया बंधक, पुलिस फायरिंग में बच्चों को बंधक बनाने वाले शख्स की मौत
Next Article ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਦੀ ਸੇਵਾ ਕੇਂਦਰਾਂ ਰਾਹੀਂ ਸ਼ੁਰੂਆਤ ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਦੀ ਸੇਵਾ ਕੇਂਦਰਾਂ ਰਾਹੀਂ ਸ਼ੁਰੂਆਤ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?