By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਰੋਜਾਨਾ ਦੀ ਕਸਰਤ, ਸੰਤੁਲਿਤ ਭੋਜਨ ਅਤੇ ਜੰਕ ਫੂਡ ਤੋਂ ਪਰਹੇਜ਼ ਕਰਕੇ ਸ਼ੂਗਰ ਤੋਂ ਬਚਾਅ ਕੀਤਾ ਜਾ ਸਕਦਾ ਹੈ: ਡਾ. ਕਿਰਨ ਕੌਂਸਲ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਰੋਜਾਨਾ ਦੀ ਕਸਰਤ, ਸੰਤੁਲਿਤ ਭੋਜਨ ਅਤੇ ਜੰਕ ਫੂਡ ਤੋਂ ਪਰਹੇਜ਼ ਕਰਕੇ ਸ਼ੂਗਰ ਤੋਂ ਬਚਾਅ ਕੀਤਾ ਜਾ ਸਕਦਾ ਹੈ: ਡਾ. ਕਿਰਨ ਕੌਂਸਲ
Jalandhar

ਰੋਜਾਨਾ ਦੀ ਕਸਰਤ, ਸੰਤੁਲਿਤ ਭੋਜਨ ਅਤੇ ਜੰਕ ਫੂਡ ਤੋਂ ਪਰਹੇਜ਼ ਕਰਕੇ ਸ਼ੂਗਰ ਤੋਂ ਬਚਾਅ ਕੀਤਾ ਜਾ ਸਕਦਾ ਹੈ: ਡਾ. ਕਿਰਨ ਕੌਂਸਲ

Talk Hindustan
Last updated: 2025/11/14 at 8:38 PM
Talk Hindustan
Share
2 Min Read
ਰੋਜਾਨਾ ਦੀ ਕਸਰਤ, ਸੰਤੁਲਿਤ ਭੋਜਨ ਅਤੇ ਜੰਕ ਫੂਡ ਤੋਂ ਪਰਹੇਜ਼ ਕਰਕੇ ਸ਼ੂਗਰ ਤੋਂ ਬਚਾਅ ਕੀਤਾ ਜਾ ਸਕਦਾ ਹੈ: ਡਾ. ਕਿਰਨ ਕੌਂਸਲ
SHARE
ਕਰਤਾਰਪੁਰ 14 ਨਵੰਬਰ (ਜਸਵੰਤ ਵਰਮਾ )  ਅੱਜ ਦੇ ਤਕਨੀਕੀ ਯੁੱਗ ਵਿੱਚ ਜਿੱਥੇ ਲੋਕ ਆਪਣੀਆਂ ਰੁਝੇਵਿਆਂ ਵਿੱਚ ਬਹੁਤ ਵੱਧ ਵਿਆਸਤ ਰਹਿੰਦੇ ਹਨ, ਉਥੇ ਸਿਹਤ ਪ੍ਰਤੀ ਲਾਪਰਵਾਹੀ ਕਾਰਨ ਸ਼ੂਗਰ ਅਤੇ ਹਾਈਪਰਟੈਂਸ਼ਨ ਵਰਗੀਆਂ ਬਿਮਾਰੀਆਂ ਉਨ੍ਹਾਂ ਨੂੰ ਘੇਰ ਲੈਂਦੀਆਂ ਹਨ। ਇਨ੍ਹਾਂ ਬਿਮਾਰੀਆਂ ਬਾਰੇ ਜਾਗਰੂਕਤਾ ਫੈਲਾਉਣ ਲਈ ਹਰ ਸਾਲ 14 ਨਵੰਬਰ ਨੂੰ ਵਿਸ਼ਵ ਸ਼ੂਗਰ ਦਿਵਸ ਮਨਾਇਆ ਜਾਂਦਾ ਹੈ। ਇਸੇ ਤਹਿਤ ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਦੇ ਨਿਰਦੇਸ਼ਾਂ ਅਧੀਨ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕਿਰਨ ਕੌਂਸਲ ਦੀ ਅਗਵਾਈ ਹੇਠ ਬਲਾਕ ਕਰਤਾਰਪੁਰ ਦੇ ਸਮੂਹ ਅਯੂਸਮਾਨ ਅਰੋਗਿਆ ਕੇਂਦਰਾਂ ਵਿੱਚ ਵਿਸ਼ੇਸ਼ ਜਾਂਚ ਕੈਂਪ ਲਗਾ ਕੇ ਲੋਕਾਂ ਦੇ ਸ਼ੂਗਰ ਦੇ ਟੈਸਟ ਕੀਤੇ ਗਏ। ਇਸ ਮੌਕੇ ਸਮੂਹ ਸੀ.ਐਚ.ਓ., ਏ.ਐਨ.ਐਮ. ਅਤੇ ਆਸ਼ਾ ਵੱਲੋਂ ਵੱਖ-ਵੱਖ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਸ਼ੂਗਰ ਦੇ ਲੱਛਣ, ਇਲਾਜ ਅਤੇ ਰੋਕਥਾਮ ਬਾਰੇ ਜਾਗਰੂਕ ਕੀਤਾ ਗਿਆ।
ਡਾ. ਕਿਰਨ ਕੌਂਸਲ ਨੇ ਦੱਸਿਆ ਕਿ ਸ਼ੂਗਰ ਮੈਟਾਬੋਲਿਕ ਬਿਮਾਰੀਆਂ ਦਾ ਇਕ ਸਮੂਹ ਹੈ, ਜਿਸ ਨਾਲ ਖੂਨ ਵਿੱਚ ਗਲੂਕੋਜ਼ ਦਾ ਪੱਧਰ ਸਧਾਰਨ ਨਾਲੋਂ ਵੱਧ ਜਾਂਦਾ ਹੈ। ਇਹ ਬਿਮਾਰੀ ਸਰੀਰ ਦੇ ਕਿਸੇ ਵੀ ਅੰਗ ਨੂੰ ਪ੍ਰਭਾਵਿਤ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ੂਗਰ ਤੋਂ ਬਚਾਅ ਲਈ ਹਰੀਆਂ ਸਬਜ਼ੀਆਂ, ਫਲ, ਸਲਾਦ ਦਾ ਵਧੇਰੇ ਸੇਵਨ ਕਰਨਾ, ਰੋਜ਼ਾਨਾ 30–40 ਮਿੰਟ ਪੈਦਲ ਚੱਲਣਾ, ਯੋਗਾ ਤੇ ਮੈਡੀਟੇਸ਼ਨ ਕਰਨਾ ਬਹੁਤ ਜ਼ਰੂਰੀ ਹੈ। ਸੰਤੁਲਿਤ ਭੋਜਨ, ਤੰਬਾਕੂ, ਸ਼ਰਾਬ ਅਤੇ ਜੰਕ ਫੂਡ ਤੋਂ ਪਰਹੇਜ਼ ਕਰਨਾ ਵੀ ਸ਼ੂਗਰ ਤੋਂ ਬਚਾਅ ਲਈ ਮਹੱਤਵਪੂਰਨ ਹੈ। ਐੱਸਐੱਮਓ ਨੇ ਦੱਸਿਆ ਕਿ ਜੇ ਕਿਸੇ ਵਿਅਕਤੀ ਨੂੰ ਵਾਰ-ਵਾਰ ਪਿਸ਼ਾਬ ਆਉਣਾ, ਜਖਮ ਦੇਰੀ ਨਾਲ ਭਰਨਾ, ਅਚਾਨਕ ਵਜ਼ਨ ਘਟਣਾ, ਬਹੁਤ ਭੁੱਖ ਜਾਂ ਪਿਆਸ ਲੱਗਣਾ, ਹੱਥ-ਪੈਰ ਸੁੰਨ ਹੋਣਾ ਆਦਿ ਲੱਛਣ ਦਿਖਣ ਤਾਂ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ 30 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਸਿਹਤ ਦਾ ਰੁਟੀਨ ਚੈਕਅੱਪ ਕਰਵਾਉਣਾ ਚਾਹੀਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿੱਚ 30 ਸਾਲ ਤੋਂ ਉੱਪਰ ਦੇ ਲੋਕਾਂ ਦੀ ਸ਼ੂਗਰ ਜਾਂਚ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਸ਼ੂਗਰ ਦੇ ਮਰੀਜ਼ ਡਾਕਟਰੀ ਸਲਾਹ ਅਨੁਸਾਰ ਸਮੇਂ-ਸਮੇਂ ’ਤੇ ਆਪਣੀ ਜਾਂਚ ਕਰਵਾਉਂਦੇ ਰਹਿਣ।
TAGGED: Health
Share This Article
Facebook Twitter Whatsapp Whatsapp Telegram Copy Link
Share
Previous Article ਤਰਨ ਤਾਰਨ ਜਿਮਨੀ ਚੋਣ ਵਿੱਚ ਆਪ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ਤੇ ਲੱਡੂ ਵੰਡੇ ਤਰਨ ਤਾਰਨ ਜਿਮਨੀ ਚੋਣ ਵਿੱਚ ਆਪ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ਤੇ ਲੱਡੂ ਵੰਡੇ
Next Article करतारपुर में कल बिजली बंद रहेगी करतारपुर में कल बिजली बंद रहेगी
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?