ਕਰਤਾਰਪੁਰ 11 ਦਸੰਬਰ( ਜਸਵੰਤ ਵਰਮਾ )ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਗੁਜਰੀ ਖਾਲਸਾ ਕਾਲਜ, ਕਰਤਾਰਪੁਰ ਵਿਖੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਵੋਕੇਟ ਸਰਦਾਰ ਹਰਜਿੰਦਰ ਸਿੰਘ ਧਾਮੀ ਅਤੇ ਵਿੱਦਿਆ ਸਕੱਤਰ ਇੰਜੀਨੀਅਰ ਸਰਦਾਰ ਸੁਖਮਿੰਦਰ ਸਿੰਘ ਜੀ ਦੀ ਰਹਿਨੁਮਾਈ ਹੇਠ ਕਾਲਜ ਪ੍ਰਿੰਸੀਪਲ ਡਾਕਟਰ ਗੁਰਪ੍ਰੀਤ ਸਿੰਘ ਉੱਪਲ ਦੀ ਯੋਗ ਅਗਵਾਈ ਹੇਠ ਅਤੇ ਪੋਲੀਟੀਕਲ ਸਾਇੰਸ ਵਿਭਾਗ ਦੁਆਰਾ IQAC ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਫੈਸਰ ਕਮਲੇਸ਼ ਰਾਣੀ ਅਸਿਸਟੈਂਟ ਪ੍ਰੋਫੈਸਰ ਇਨ ਪੋਲੀਟੀਕਲ ਸਾਇੰਸ ਨੇ ਕਿਹਾ ਕਿ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਹਰ ਸਾਲ 10 ਦਸੰਬਰ ਨੂੰ ਮਨਾਇਆ ਜਾਂਦਾ ਹੈ।
ਇਸ ਦਿਨ ਦਾ ਮੁੱਖ ਉਦੇਸ਼ ਦੁਨੀਆਂ ਦੇ ਹਰ ਇੱਕ ਮਨੁੱਖ ਦੇ ਬੁਨਿਆਦੀ ਅਧਿਕਾਰਾਂ ਦੀ ਰੱਖਿਆ, ਸੁਰੱਖਿਆ ਅਤੇ ਜਾਗਰੂਕਤਾ ਫੈਲਾਉਣਾ ਹੈ। ਮਨੁੱਖੀ ਅਧਿਕਾਰ ਕਿਸੇ ਵੀ ਧਰਮ, ਜਾਤੀ, ਲਿੰਗ, ਰੰਗ, ਭਾਸ਼ਾ ਜਾਂ ਦੇਸ਼ ਤੋਂ ਉੱਪਰ ਹਨ। ਮਨੁੱਖੀ ਅਧਿਕਾਰ ਦਿਵਸ ਮਨੁੱਖਤਾ ਨੂੰ ਇਹ ਯਾਦ ਦਿਵਾਉਂਦਾ ਹੈ ਕਿ ਸਾਰੇ ਵਿਅਕਤੀ ਇੱਕੋ ਜਿਹੇ ਸਨਮਾਨ ਦੇ ਹੱਕਦਾਰ ਹਨ। ਇਹ ਅਧਿਕਾਰ ਮਨੁੱਖ ਨੂੰ ਜਨਮ ਤੋਂ ਹੀ ਮਿਲੇ ਹਨ। ਜਿਨਾਂ ਦੀ ਰੱਖਿਆ ਕਰਨਾ ਸਾਡੀ ਸਾਂਝੀ ਜਿੰਮੇਵਾਰੀ ਹੈ। ਇਸ ਮੌਕੇ ਵਿਦਿਆਰਥੀਆਂ ਦੇ ਸਲੋਗਨ ਰਾਈਟਿੰਗ ਮੁਕਾਬਲੇ ਅਤੇ ਲੇਖ ਰਚਨਾ ਮੁਕਾਬਲੇ ਕਰਵਾਏ ਗਏ, ਜਿਨਾਂ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਸਲੋਗਨ ਰਾਈਟਿੰਗ ਮੁਕਾਬਲਿਆਂ ਵਿੱਚ ਕਾਰਤਿਕ, ਕਿਰਨਦੀਪ ਕੌਰ ਅਤੇ ਅੰਜਲੀ, ਵੈਸ਼ਨਵੀ ਸੇਠੀ ਅਤੇ ਹਰਜੋਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ।
ਲੇਖ ਰਚਨਾ ਮੁਕਾਬਲਿਆਂ ਵਿੱਚ ਜਸ਼ਨਦੀਪ ਕੌਰ, ਸਿਮਰਨ ਕੌਰ, ਮੁਸਕਾਨ ਤੇ ਜਸਕੀਰਤ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਇਹਨਾਂ ਮੁਕਾਬਲਿਆਂ ਦੀ ਜਜਮੈਂਟ ਡਾ. ਸੁਚੇਤਾ ਰਾਣੀ, ਮੁਖੀ ਕਾਮਰਸ ਵਿਭਾਗ ਅਤੇ ਪ੍ਰੋਫੈਸਰ ਰਮਨਦੀਪ ਕੌਰ, ਅਸਿਸਟੈਂਟ ਪ੍ਰੋਫੈਸਰ ਪੰਜਾਬੀ ਨੇ ਕੀਤੀ। ਕਾਲਜ ਪ੍ਰਿੰਸੀਪਲ ਡਾਕਟਰ ਗੁਰਪ੍ਰੀਤ ਸਿੰਘ ਉੱਪਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਡੀ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੇਵਲ ਅਕਾਦਮਿਕ ਸਿਖਲਾਈ ਦੇਣਾ ਹੀ ਨਹੀਂ ਬਲਕਿ ਉਹਨਾਂ ਵਿੱਚ ਮਨੁੱਖੀ ਮੁੱਲਾਂ, ਸਮਾਨਤਾ ਦੀ ਭਾਵਨਾ, ਸਹਿਣਸ਼ੀਲਤਾ, ਸਨਮਾਨ ਅਤੇ ਨਿਆ ਦੀ ਸਮਝ ਨੂੰ ਵੀ ਵਿਕਸਿਤ ਕਰਨਾ ਹੈ। ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਅਤੇ ਉਨਾਂ ਦਾ ਪ੍ਰਚਾਰ ਇੱਕ ਸੱਚੇ ਜ਼ਿੰਮੇਵਾਰ ਨਾਗਰਿਕ ਦੀ ਪਹਿਚਾਣ ਹੈ। ਇਸ ਮੌਕੇ ਸਮੂਹ ਸਟਾਫ ਹਾਜ਼ਰ ਸਨ।

