ਕਪੂਰਥਲਾ (ਗੌਰਵ ਮੜੀਆ) ਸਬ ਡਵੀਜ਼ਨਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਡੀ ਪੀ ਸਿੰਘ ਨੂੰ ਸੇਵਾਮੁਕਤ ਹੋਣ ਤੇ ਅੱਜ ਸਿਹਤ ਵਿਭਾਗ ਕਪੂਰਥਲਾ ਦੇ ਉੱਚ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾਕਟਰ ਸੰਜੀਵ ਭਗਤ ਨੇ ਡਾਕਟਰ ਡੀ ਪੀ ਸਿੰਘ ਨੂੰ ਸੀਲਡ ਦੇਕੇ ਸਨਮਾਨਿਤ ਕੀਤਾ ਤੇ ਵਧੀਆ ਭਵਿੱਖ ਦੀ ਕਾਮਨਾ ਕੀਤੀ।
ਜ਼ਿਕਰਯੋਗ ਹੈ ਕਿ ਡਾਕਟਰ ਡੀ ਪੀ ਸਿੰਘ ਨੇ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਸੁਲਤਾਨਪੁਰ ਲੋਧੀ ਵਿਖੇ ਆਪਣੀਆਂ ਸੇਵਾਵਾਂ ਨਿਭਾਈਆਂ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਕਪੂਰਥਲਾ ਡਾਕਟਰ ਅਨੂੰ ਸ਼ਰਮਾ, ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਰਵਜੀਤ ਸਿੰਘ,ਜਿਲਾ ਟੀਕਾਕਰਨ ਅਫ਼ਸਰ ਡਾਕਟਰ ਰਣਦੀਪ ਸਿੰਘ,ਡਾ ਰਾਜੀਵ ਭਗਤ,ਡਾ ਮੀਨਾਕਸ਼ੀ,ਡਾ ਨਵਪ੍ਰੀਤ ਕੌਰ,ਫਾਰਮੇਸੀ ਅਫ਼ਸਰ ਅਮਰਿੰਦਰ ਸਿੰਘ,ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘ ਤੇ ਹੋਰ ਹਾਜ਼ਰ ਸਨ।

