ਕਰਤਾਰਪੁਰ 1 ਮਈ (ਜਸਵੰਤ ਵਰਮਾ )ਆਉਣ ਵਾਲੀਆਂ ਵਿਧਾਨ ਸਭਾ ਨੂੰ ਮੱਦੇ ਨਜ਼ਰ ਰੱਖਦਿਆਂ ਹੋਇਆ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਹਲਕੇ ਦੇ ਪਿੰਡ ਪਿੰਡ ਜਾ ਕੇ ਪਾਰਟੀ ਵਰਕਰਾਂ ਨਾਲ ਮਿਲ ਕੇ ਮੀਟਿੰਗਾਂ ਕਰ ਰਹੇ ਹਨ ਅਤੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿੱਚ ਜੁੱਟ ਗਏ ਹਨ। ਅੱਜ ਪਿੰਡ ਲਲੀਆਂ ਵਿਖੇ ਉਹਨਾਂ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਪਾਰਟੀ ਤੋਂ ਲੋਕਾਂ ਦਾ ਮੋਹ ਭੰਗ ਹੋ ਗਿਆ ਅਗਲੀ ਸਰਕਾਰ ਕਾਂਗਰਸ ਦੀ ਹੀ ਬਣਨ ਜਾ ਰਹੀ।ਉਹਨਾਂ ਕਿਹਾ ਕਿ ਪਾਰਟੀ ਵਰਕਰ ਪੂਰੇ ਤਨ ਮਨ ਨਾਲ ਪਾਰਟੀ ਦੀਆਂ ਨੀਤੀਆਂ ਘਰ ਘਰ ਪਹੁੰਚਾਉਣ ਦਾ ਕੰਮ ਕਰਨ ਅਗਲੀ ਸਰਕਾਰ ਪੱਕੀ ਕਾਂਗਰਸ ਦੀ ਹੀ ਬਣਨੀ ਹੈ।
ਇਸ ਮੌਕੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਉਨ੍ਹਾਂ ਦੇ ਨਾਲ ਸ.ਨਿਰਮਲ ਸਿੰਘ ਗਾਖਲ ਸੀਨੀਅਰ ਵਾਈਸ ਪ੍ਰਧਾਨ ਜਲੰਧਰ ਦਿਹਾਤੀ,ਕਰਨੈਲ ਸਿੰਘ, ਦਰਸ਼ਨ ਸਿੰਘ,ਮੋਹਿੰਦਰ ਸਿੰਘ ਸੋਢੀ,ਅਵਤਾਰ ਸਿੰਘ ਫੌਜੀ,ਹੰਸਰਾਜ,ਦਿਲਬਾਗ ਸਿੰਘ,,ਕਮਲਜੀਤ, ਮੱਖਣ ਸਿੰਘ,ਨਰਿੰਦਰ ਸਿੰਘ,ਤਰਲੋਚਨ ਸਿੰਘ ਕਰਮਜੀਤ ਸਿੰਘ,ਰਸ਼ਪਾਲ ਸਿੰਘ,ਰਾਕੇਸ਼ ਕੁਮਾਰ,ਰਮਨ ਕੁਮਾਰ, ਕੁਲਦੀਪ ਕੁਮਾਰ,ਬੀਕਰ ਸਿੰਘ, ਸਤਿਨਾਮ ਸਿੰਘ ਆਦਿ ਮੌਜੂਦ ਸੀ

