ਕਰਤਾਰਪੁਰ 18 ਜੂਨ (ਜਸਵੰਤ ਵਰਮਾ ) ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਮਹਾਨ ਪ੍ਰਭਾਤਫੇਰੀ ਨਗਰ ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤ ਵੇਲੇ 5 ਵਜੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਗੁਰਦੁਆਰਾ ਥੰਮ ਜੀ ਸਾਹਿਬ ਕਰਤਾਰਪੁਰ ਤੋਂ ਆਰੰਭ ਹੋਇਆ I
ਜੋ ਕਿ ਵੱਖ ਵੱਖ ਬਾਜ਼ਾਰਾਂ ਮੁਹੱਲਾ ਵਿਚੋਂ ਹੁੰਦਾ ਹੋਇਆ ਨਗਰ ਦੀ ਪਰਿਕਰਮਾ ਕਰਕੇ ਗੁਰਦੁਆਰਾ ਸਾਹਿਬ ਸਮਾਪਤ ਹੋਇਆ I ਜਿਸ ਵਿਚ ਕੀਰਤਨੀ ਜੱਥਿਆਂ ਵਲੋਂ ਗੁਰਬਾਣੀ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ ਅਤੇ ਸ਼ਹਿਰ ਦੀਆਂ ਸੰਗਤਾਂ ਵਲੋਂ ਵੱਖ ਵੱਖ ਸਥਾਨਾਂ ਤੇ ਲੰਗਰ ਅਤੇ ਛਬੀਲ ਲੱਗਾ ਕੇ ਸੰਗਤਾਂ ਦਾ ਸਵਾਗਤ ਕੀਤਾ ਗਿਆ I
ਇਸ ਮੌਕੇ ਸੰਗਤਾਂ ਵਿਚ ਜੱਥੇਦਾਰ ਰਣਜੀਤ ਸਿੰਘ ਕਾਹਲੋਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੈਨੇਜਰ ਕਮਲਜੀਤ ਸਿੰਘ, ਪ੍ਰਧਾਨ ਹਰਵਿੰਦਰ ਸਿੰਘ ਰਿੰਕੂ, ਹੈਡ ਗ੍ਰੰਥੀ ਭਾਈ ਜਗਦੀਪ ਸਿੰਘ, ਅਵਤਾਰ ਸਿੰਘ, ਮਾਸਟਰ ਅਮਰੀਕ ਸਿੰਘ, ਚਰਨਜੀਤ ਸਿੰਘ ਨਾਗੀ, ਤਨਵੀਰ ਸਿੰਘ,ਗੁਰਪ੍ਰੀਤ ਸਿੰਘ, ਜਸਮੀਤ ਸਿੰਘ, ਅਜ਼ਾਦ ਵੀਰ ਸਿੰਘ, ਅਮਰਜੀਤ ਸਿੰਘ, ਜਸਵੀਰ ਸਿੰਘ, ਸਤਨਾਮ ਸਿੰਘ ਵਿਰਦੀ, ਸੇਵਾ ਸਿੰਘ ਸ਼ਹਿਰੀ ਪ੍ਰਧਾਨ, ਜਗਜੀਤ ਸਿੰਘ ਭੱਟੀ, ਸਤਵੀਰ ਸਿੰਘ, ਓਂਕਾਰ ਸਿੰਘ ਵਿਲੱਖੁ, ,ਸੁਮਨਦੀਪ ਸਿੰਘ ਭੋਗਲ, ਹਰਵਿੰਦਰ ਸਿੰਘ, ਜਰਮਨ ਸਿੰਘ, ਸਾਬੀ ਸਿੰਘ, ਮਨਜੀਤ ਸਿੰਘ, ਤਰਵਿੰਦਰ ਸਿੰਘ, ਮੱਖਣ ਸਿੰਘ, ਗੁਰਜੀਤ ਸਿੰਘ, ਸੁਖਪ੍ਰੀਤ ਸਿੰਘ, ਕੌਂਸਲਰ ਜਸਲੀਨ ਕੌਰ ਕੌਰ, ਕੌਂਸਲਰ ਮਨਜਿੰਦਰ ਕੌਰ, ਜਸਵਿੰਦਰ ਸਿੰਘ ਬਬਲਾ, ਬੀਬੀ ਪਰਮਜੀਤ ਕੌਰ ,ਬੀਬੀ ਰਾਜਵੰਤ ਕੌਰ, ਬੀਬੀ ਗੁਰਨਾਮ ਕੌਰ, ਬੀਬੀ ਕਮਲਜੀਤ ਕੌਰ, ਬੀਬੀ ਕੁਲਵਿੰਦਰ ਕੌਰ, ਬੀਬੀ ਹਰਬੰਸ ਕੌਰ, ਐਡਵੋਕੇਟ ਲਵਪ੍ਰੀਤ ਕੌਰ, ਰਮਨਦੀਪ ਕੌਰ, ਸੰਦੀਪ ਕੌਰ, ਗੁਰਬਖਸ਼ ਕੌਰ ਹੋਰ ਵੀ ਬਹੁਤ ਗਿਣਤੀ ਵਿਚ ਸੰਗਤਾਂ ਮੌਜੂਦ ਸਨ I

