ਕਰਤਾਰਪੁਰ 22 ਜੂਨ (ਜਸਵੰਤ ਵਰਮਾ ) ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਉਨਿਟੀ ਅਫੇਅਰਜ ਡਿਵੀਜਨ ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਅਤੇ ਐਸਐਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਅਤੇ ਸ਼੍ਰੀਮਤੀ ਮਨਜੀਤ ਕੌਰ ਜ਼ਿਲ੍ਹਾ ਕਮਿਉਨਿਟੀ ਪੁਲਿਸ ਅਫ਼ਸਰ ਜਲੰਧਰ ਦਿਹਾਤੀ ਦੇ ਦਿਸ਼ਾ ਨਿਰਦੇਸ਼ ਅਤੇ ਸ ਦਲਵਿੰਦਰ ਸਿੰਘ ਇੰਚਾਰਜ ਜਿਲਾ ਸਾਂਝ ਕੇਂਦਰ ਜਲੰਧਰ ਦਿਹਾਤੀ ਅਤੇ ਏ ਐਸ ਆਈ ਨਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸਾਂਝ ਕੇਂਦਰ ਕਰਤਾਰਪੁਰ ਵਿਖੇ ਵਿਸ਼ਵ ਪਰਿਆਵਰਨ ਦਿਵਸ ਅਤੇ ਵਣ ਮਹੋਤਸਵ ਦੇ ਮੌਕੇ ‘ਤੇ ਲੋਕਾਂ ਨੂੰ ਪਰਿਆਵਰਨ ਦੀ ਸੰਭਾਲ ਅਤੇ ਹਰਿਆਵਲੀ ਵਧਾਉਣ ਸਬੰਧੀ ਰੁੱਖ ਲਗਾਏ ਗਏ ।
ਇਸ ਤੋ ਇਲਾਵਾ ਵੱਖ-ਵੱਖ ਥਾਵਾਂ ‘ਤੇ ਰੁੱਖ ਲਗਾਉਣ ਦੀਆਂ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਸ ਸਮੇ
ਸਬ ਡਵੀਜ਼ਨ ਸਾਂਝ ਕੇਂਦਰ ਕਰਤਾਰਪੁਰ ਦੇ ਇੰਚਾਰਜ ਏ. ਐਸ.ਆਈ. ਜਗਤਾਰ ਸਿੰਘ ਨੇ ਕਿਹਾ ਕਿ ਵਧਦਾ ਪ੍ਰਦੂਸ਼ਣ, ਜੰਗਲਾਂ ਦੀ ਕਟਾਈ ਅਤੇ ਮੌਸਮੀ ਤਬਦੀਲੀ ਮਨੁੱਖਤਾ ਲਈ ਗੰਭੀਰ ਚੁਣੌਤੀਆਂ ਹਨ। ਇਨ੍ਹਾਂ ਸਮੱਸਿਆਵਾਂ ਦਾ ਹੱਲ ਰੁੱਖਾਂ ਦੀ ਗਿਣਤੀ ਵਧਾਉਣ ਅਤੇ ਕੁਦਰਤੀ ਸਰੋਤਾਂ ਦੀ ਰੱਖਿਆ ਨਾਲ ਹੀ ਸੰਭਵ ਹੈ। ਰੁੱਖ ਨਾ ਸਿਰਫ਼ ਸਾਨੂੰ ਸ਼ੁੱਧ ਹਵਾ ਪ੍ਰਦਾਨ ਕਰਦੇ ਹਨ, ਸਗੋਂ ਮਿੱਟੀ ਅਤੇ ਪਾਣੀ ਦੀ ਸੰਭਾਲ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਇਸ ਦੌਰਾਨ ਲੋਕਾਂ ਨੂੰ ਆਪਣੇ ਜਨਮਦਿਨ, ਵਿਆਹ ਦੀ ਵਰ੍ਹੇਗੰਢ ਅਤੇ ਹੋਰ ਖ਼ਾਸ ਮੌਕਿਆਂ ‘ਤੇ ਰੁੱਖ ਲਗਾਉਣ ਦਾ ਸੰਕਲਪ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਵਾਤਾਵਰਣ-ਅਨੁਕੂਲ ਜੀਵਨ ਸ਼ੈਲੀ ਅਪਣਾਉਣ ਦੀ ਅਪੀਲ ਵੀ ਕੀਤੀ ਗਈ।
ਅੰਤ ਵਿੱਚ ਸਾਰਿਆਂ ਨੇ ਪਰਿਆਵਰਨ ਦੀ ਰੱਖਿਆ ਲਈ ਮਿਲ ਕੇ ਕੰਮ ਕਰਨ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਪ੍ਰਣ ਲਿਆ। ਇਸ ਮੌਕੇ ਤੇ ਰਿਟਾ ਇੰਸਪੈਕਟਰ ਸ਼੍ਰੀ ਸੰਜੀਵ ਕੁਮਾਰ ਭਨੋਟ ਸਾਂਝ ਕੇਂਦਰ ਕਰਤਾਰਪੁਰ ਦਾ ਸਟਾਫ ਐਚ.ਸੀ ਬਲਵਿੰਦਰ ਸਿੰਘ , ਲੇਡੀ ਸਿਪਾਹੀ ਮਨਦੀਪ ਕੌਰ ,ਉਸ਼ਾ ਮੌਜੂਦ ਸਨ।

