ਕਰਤਾਰਪੁਰ 17 ਜੁਲਾਈ ( ਜਸਵੰਤ ਵਰਮਾ ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਮਾਰਕੀਟ ਕਮੇਟੀ ਜਲੰਧਰ ਦੇ ਸਾਬਕਾ ਚੇਅਰਮੈਨ, ਰਾਜਕੁਮਾਰ ਅਰੋੜਾ ਨੂੰ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਉਨਾਂ ਨੂੰ ਖਤਰੀ ਅਰੋੜਾ ਵੈਲਫੇਅਰ ਬੋਰਡ ਕਰਤਾਰਪੁਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਉਨਾਂ ਨੇ ਇਸ ਨਿਯੁਕਤੀ ਲਈ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ, ਅਤੇ ਸਮੁੱਚੀ ਉੱਚ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਕਿਹਾ ਦਿੱਤੀ ਹੋਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਖੱਤਰੀ ਅਰੋੜਾ ਬਰਾਦਰੀ ਦੀ ਭਲਾਈ ਲਈ ਹਮੇਸ਼ਾ ਕੰਮ ਕਰਦਾ ਰਹਾਂਗਾ।

