ਕਰਤਾਰਪੁਰ 19 ਅਗਸਤ (ਜਸਵੰਤ ਵਰਮਾ )ਐਮ. ਜੀ ਐਸ.ਐਮ ਜਨਤਾ ਕਾਲਜ ਕਰਤਾਰਪੁਰ ਵਿਖੇ ਪ੍ਰਿੰਸੀਪਲ ਪ੍ਰੋ. ਦਲਜੀਤ ਸਿੰਘ ਦੀ ਅਗਵਾਹੀ ਹੇਠ ਭਾਰਤ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਐੱਨ. ਐੱਸ. ਐੱਸ ਯੂਨਿਟ ਤੇ ਰੈੱਡ ਰਿਬਨ ਕਲੱਬ ਵੱਲੋਂ ਸਹੁੰ ਚੁੱਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਐਨ.ਐਸ. ਐਸ ਦੇੇੇ ਵਲੰਟੀਅਰ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।
ਪ੍ਰੋਗਰਾਮ ਅਫ਼ਸਰ ਡਾ. ਗੁਲਜ਼ਾਰ ਸਿੰਘ ਨੇ ਵਲੰਟੀਅਰ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੇ ਚਾਨਣਾਂ ਪਾਇਆ। ਪ੍ਰਿੰਸੀਪਲ ਸਰਦਾਰ ਦਲਜੀਤ ਸਿੰਘ ਨੇ ਆਪਣੇ ਵਲੰਟੀਅਰ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਨਸ਼ਾ ਇੱਕ ਨਾਮੁਰਾਦ ਬੀਮਾਰੀ ਹੈ, ਜਿਹੜੀ ਕਿ ਨੌਜਵਾਨ ਪੀੜੀ ਨੂੰ ਬਰਬਾਦ ਕਰ ਰਹੀ ਹੈ ਤੇ ਅੱਜ ਜ਼ਰੂਰਤ ਹੈ ਹਰ ਨੌਜਵਾਨ ਇਸ ਜੰਗ ਵਿੱਚ ਸ਼ਾਮਿਲ ਹੋਵੇ ਤਾਂ ਹੀ ਇਸ ਜੰਗ ਨੂੰ ਜਿੱਤਿਆ ਜਾ ਸਕਦਾ ਹੈ।ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਐਮ. ਐਲ. ਏ (ਹਲਕਾ ਕਰਤਾਰਪੁਰ ) ਚੌਧਰੀ ਸੁਰਿੰਦਰ ਸਿੰਘ ਤੇ ਸਕੱਤਰ ਹਰੀ ਪਾਲ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਇਨ੍ਹਾਂ ਪ੍ਰਤਿ ਸੁਚੇਤ ਕਰਨ ਦੀ ਜ਼ਰੂਰਤ ਹੈ।
ਇਸ ਮੌਕੇ ਐਨ. ਐਸ. ਐਸ ਵਲੰਟੀਅਰ ਚੇਤਨਾ ਨੇ ਵਿਦਿਆਰਥੀਆਂ ਨੂੰ ਸਹੰ ਚੁੱਕਵਾਈ ਕਿ ਉਹ ਕਦੇ ਵੀ ਜ਼ਿੰਦਗੀ ਵਿੱਚ ਨਸ਼ਾ ਨਹੀਂ ਕਰਨਗੇ ਤੇ ਨਸ਼ਾ ਰੋਕਣ ਦੇ ਚਲ ਰਹੇ ਅਭਿਆਨ ਵਿੱੱਚ ਸਾਥ ਦੇਣਗੇ। ਇਸ ਮੌਕੇ ਐਨ. ਐਸ ਐਸ ਪ੍ਰੋਗਰਾਮ ਅਫ਼ਸਰ ਸਾਕਸ਼ੀ ਕਸ਼ਅੱਪ ਰੈੱਡ ਰਿਬਨ ਕਲੱਬ ਦੇ ਇੰ

