ਕਰਤਾਰਪੁਰ 29 ਅਗਸਤ ( ਜਸਵੰਤ ਵਰਮਾ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚਲ ਰਹੇ ਸ੍ਰੀ ਗੁਰੂ ਅਰਜਨ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਰਤਾਰਪੁਰ, ਜਲੰਧਰ ਵਿੱਚ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਦੀ ਦੇਖਰੇਖ ਵਿੱਚ ਅੱਜ ਬੰਦੀ ਸਿੰਘਾਂ ਦੀ ਰਿਹਾਈ ਲਈ ਸਕੂਲ ਦੇ ਬੱਚਿਆਂ ਅਤੇ ਸਮੂਹ ਸਟਾਫ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਅਰਦਾਸ ਬੇਨਤੀ ਕੀਤੀ ਤੇ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ |
ਉਪਰੰਤ ਪ੍ਰਿੰਸੀਪਲ ਨੇ ਦੱਸਿਆ ਕਿ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਰਿਹਾਈ ਨਹੀਂ ਦਿੱਤੀ ਜਾ ਰਹੀ | ਬੰਦੀ ਸਿੰਘਾਂ ਨੂੰ ਰਿਹਾ ਨਾ ਕਰਕੇ ਨਿਆਂ ਤੋਂ ਵਾਂਝਾ ਰੱਖਣਾ ਭਾਰਤੀ ਲੋਕਤੰਤਰ ਦੇ ਮੱਥੇ ਕਲੰਕ ਹੈ|ਕਾਨੂੰਨ ਦੀ ਉਲੰਘਣਾ ਸਰਕਾਰ ਆਪ ਕਰ ਰਹੀ ਹੈ|ਕਾਨੂੰਨ ਮੁਤਾਬਕ ਬੰਦੀ ਸਿੰਘਾਂ ਨੂੰ ਰਿਹਾਈ ਮਿਲਣੀ ਚਾਹੀਦੀ ਹੈ|ਇਸ ਮੌਕੇ ਸਕੂਲ ਦਾ ਸਾਰਾ ਸਟਾਫ, ਡਰਾਈਵਰ ਵੀਰ ਅਤੇ ਬੱਚੇ ਹਾਜ਼ਰ ਸਨ |

