By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: 39ਵਾਂ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ, ਭਾਰਤੀ ਰੇਲਵੇ ਅਤੇ ਪੰਜਾਬ ਐਂਡ ਸਿੰਧ ਬੈਂਕ ਵਲੋਂ ਜਿੱਤਾਂ ਦਰਜ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > 39ਵਾਂ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ, ਭਾਰਤੀ ਰੇਲਵੇ ਅਤੇ ਪੰਜਾਬ ਐਂਡ ਸਿੰਧ ਬੈਂਕ ਵਲੋਂ ਜਿੱਤਾਂ ਦਰਜ
JalandharSports

39ਵਾਂ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ, ਭਾਰਤੀ ਰੇਲਵੇ ਅਤੇ ਪੰਜਾਬ ਐਂਡ ਸਿੰਧ ਬੈਂਕ ਵਲੋਂ ਜਿੱਤਾਂ ਦਰਜ

Talk Hindustan
Last updated: 2022/10/30 at 9:14 PM
Talk Hindustan
Share
3 Min Read
39ਵਾਂ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ, ਭਾਰਤੀ ਰੇਲਵੇ ਅਤੇ ਪੰਜਾਬ ਐਂਡ ਸਿੰਧ ਬੈਂਕ ਵਲੋਂ ਜਿੱਤਾਂ ਦਰਜ
SHARE

ਜਲੰਧਰ 30 ਅਕਤੂਬਰ : ਪੰਜਾਬ ਐਂਡ ਸਿੰਧ ਬੈਂਕ ਨੇ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੂੰ 3-2 ਦੇ ਫਰਕ ਨਾਲ ਹਰਾ ਕੇ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਲੀਗ ਦੌਰ ਵਿੱਚ ਤਿੰਨ ਹਾਸਲ ਕਰ ਲਏ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ ਟੂਰਨਾਮੈਂਟ ਦੇ ਚੌਥੇ ਦਿਨ ਦੇ ਦੂਜੇ ਮੈਚ ਵਿਚ ਪਿਛਲੇ ਸਾਲ ਦੀ ਜੇਤੂ ਭਾਰਤੀ ਰੇਲਵੇ ਨੇ ਪੰਜਾਬ ਪੁਲਿਸ ਨੂੰ 3-2 ਦੇ ਫਰਕ ਨਾਲ ਹਰਾ ਕੇ ਤਿੰਨ ਅੰਕ ਹਾਸਲ ਕੀਤੇ।

ਚੌਥੇ ਦਿਨ ਦੇ ਪਹਿਲੇ ਮੈਚ ਵਿੱਚ ਪੰਜਾਬ ਐਂਡ ਸਿੰਧ ਬੈਂਕ ਨੇ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੂੰ 3-2 ਦੇ ਫਰਕ ਨਾਲ ਮਾਤ ਦਿੱਤੀ। ਖੇਡ ਦੇ 6ਵੇਂ ਮਿੰਟ ਵਿੱਚ ਪੰਜਾਬ ਨੈਸ਼ਨਲ ਬੈਂਕ ਦਿੱਲੀ ਦੇ ਦੀਪਕ ਨੇ ਮੈਦਾਨੀ ਗੋਲ ਕਰਕੇ 1-0 ਕੀਤਾ। ਪੰਜਾਬ ਐਂਡ ਸਿੰਧ ਬੈਂਕ ਨੇ ਗੋਲ ਕਰਨ ਦੇ ਕਈ ਮੌਕੇ ਗਵਾਏ। ਅੱਧੇ ਸਮੇਂ ਤੱਕ ਪੰਜਾਬ ਨੈਸ਼ਨਲ ਬੈਂਕ 1-0 ਨਾਲ ਅੱਗੇ ਸੀ। ਖੇਡ ਦੇ ਦੂਜੇ ਅੱਧ ਦੇ 32ਵੇਂ ਮਿੰਟ ਵਿੱਚ ਪੰਜਾਬ ਐਂਡ ਸਿੰਧ ਬੈਂਕ ਦੇ ਪ੍ਰਭਜੋਤ ਸਿੰਘ ਨੇ ਮੈਦਾਨੀ ਗੋਲ ਕਰਕੇ ਬਰਾਬਰੀ ਕੀਤੀ।

ਖੇਡ ਦੇ 52ਵੇਂ ਮਿੰਟ ਵਿੱਚ ਪੰਜਾਬ ਨੈਸ਼ਨਲ ਬੈਂਕ ਦੇ ਭਗਤ ਸਿੰਘ ਢਿਲੋਂ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 2-1 ਕੀਤਾ। ਖੇਡ ਦੇ 54ਵੇਂ ਮਿੰਟ ਵਿਚ ਪੰਜਾਬ ਐਂਡ ਸਿੰਧ ਬੈਂਕ ਦੇ ਅਰਸ਼ਦੀਪ ਸਿੰਘ ਨੇ ਗੋਲ ਕਰਕੇ ਸਕੋਰ 2-2 ਕਰ ਦਿੱਤਾ। ਖੇਡ ਦੇ 57ਵੇਂ ਮਿੰਟ ਵਿੱਚ ਪੰਜਾਬ ਐਂਡ ਸਿੰਧ ਬੈਂਕ ਦੇ ਗੌਤਮ ਪਾਲ ਸਿੰਘ ਨੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਸਕੋਰ 3-2 ਕੀਤਾ। ਪੰਜਾਬ ਐਂਡ ਸਿੰਧ ਬੈਕ ਨੇ ਮੈਚ ਜਿੱਤ ਕੇ ਤਿੰਨ ਅੰਕ ਹਾਸਲ ਕੀਤੇ ਜਦਕਿ ਸਿੰਧ ਬੈਂਕ ਨੂੰ ਪਹਿਲੇ ਮੈਚ ਵਿੱਚ ਆਰਮੀ ਇਲੈਵਨ ਹੱਥੋਂ ਹਾਰ ਚੁੱਕੀ ਹੈ।

ਦੂਜੇ ਮੈਚ ਵਿੱਚ ਪਿਛਲੇ ਸਾਲ ਦੀ ਜੇਤੂ ਭਾਰਤੀ ਰੇਲਵੇ ਅਤੇ ਪੰਜਾਬ ਪੁਲਿਸ ਨੇ ਬੇਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ। ਖੇਡ ਦੇ 5ਵੇਂ ਮਿੰਟ ਵਿੱਚ ਰੇਲਵੇ ਦੇ ਹਰਸਾਹਿਬ ਸਿੰਘ ਨੇ ਮੈਦਾਨੀ ਗੋਲ ਕਰਕੇ ਸਕੋਰ 1-0 ਕੀਤਾ। ਖੇਡ ਦੇ 13ਵੇਂ ਮਿੰਟ ਵਿੱਚ ਪੰਜਾਬ ਪੁਲਿਸ ਦੇ ਸ਼ਮਸ਼ੇਰ ਸਿੰਘ ਨੇ ਮੈਦਾਨੀ ਗੋਲ ਕਰਕੇ ਬਰਾਬਰੀ ਕੀਤੀ। ਅੱਧੇ ਸਮੇਂ ਤੱਕ ਦੋਵੇਂ ਟੀਮਾਂ 1-1 ਨਾਲ ਬਰਾਬਰੀ ਤੇ ਸਨ। ਤੀਜੇ ਕਵਾਰਟਰ ਦੇ 37ਵੇਂ ਮਿੰਟ ਵਿੱਚ ਭਾਰਤੀ ਰੇਲਵੇ ਦੇ ਜੋਗਿੰਦਰ ਸਿੰਘ ਨੇ ਪੈਨਲਟੀ ਸਟਰੋਕ ਨੂੰ ਗੋਲ ਵਿੱਚ ਬਦਲ ਕੇ ਸਕੋਰ 2-1 ਕੀਤਾ।

ਖੇਡ ਦੇ ਆਖਰੀ ਮਿੰਟ ਵਿਚ ਪੰਜਾਬ ਪੁਲਿਸ ਦੇ ਪਰਮਵੀਰ ਸਿੰਘ ਨੇ ਗੋਲ ਕਰਕੇ ਬਰਾਬਰੀ ਕੀਤੀ। ਇਸੇ ਮਿੰਟ ਵਿੱਚ ਰੇਲਵੇ ਦੇ ਜੋਗਿੰਦਰ ਸਿੰਘ ਨੇ ਪੈਨਲਟੀ ਕਾਰਨਰ ਰਾਂਹੀ ਗੋਲ ਕਰਕੇ ਸਕੋਰ 3-2 ਕਰਕੇ ਮੈਚ ਜਿੱਤ ਲਿਆ। ਭਾਰਤੀ ਰੇਲਵੇ ਦੇ ਖਾਤੇ ਵਿੱਚ ਦੋ ਲੀਗ ਮੈਚਾਂ ਤੋਂ ਬਾਅਦ ਤਿੰਨ ਅੰਕ ਹੋ ਗਏ ਹਨ ਜਦਕਿ ਰੇਲਵੇ ਆਪਣਾ ਪਹਿਲਾ ਲੀਗ ਮੈਚ ਭਾਰਤੀ ਏਅਰ ਫੋਰਸ ਤੋਂ ਹਾਰ ਚੁੱਕੀ ਹੈ।

ਮੈਚਾਂ ਦੇ ਮੁੱਖ ਮਹਿਮਾਨ ਉਲੰਪੀਅਨ ਬਲਜੀਤ ਸਿੰਘ ਢਿਲੋਂ, ਉਲੰਪੀਅਨ ਹਰਪ੍ਰੀਤ ਸਿੰਘ ਮੰਡੇਰ, ਚਰਨਜੀਤ ਸਿੰਘ ਚੰਨੀ (ਸੀਟੀ ਗਰੁੱਪ), ਗੁਰਿੰਦਰ ਸਿੰਘ ਢਿਲੋਂ ਆਈਜੀ ਨੇ ਟੀਮਾਂ ਨਾਲ ਜਾਣ ਪਛਾਣ ਕੀਤੀ। ਇਸ ਮੌਕੇ ਤੇ ਹਰਿੰਦਰ ਸਿੰਘ ਡਿੰਪੀ, ਤਰਲੋਕ ਸਿੰਘ ਭੁੱਲਰ ਕੈਨੇਡਾ, ਬਲਜੀਤ ਸਿੰਘ ਰੰਧਾਵਾ ਕੈਨੇਡਾ, ਰਣਬੀਰ ਸਿੰਘ ਟੁੱਟ, ਇਕਬਾਲ ਸਿੰਘ ਸੰਧੂ, ਸੁਰਿੰਦਰ ਸਿੰਘ ਭਾਪਾ, ਗੁਰਵਿੰਦਰ ਸਿੰਘ ਗੁਲੂ, ਰਾਮ ਪ੍ਰਤਾਪ, ਲਖਵਿੰਦਰ ਪਾਲ ਸਿੰਘ ਖਹਿਰਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

TAGGED: Sports
Share This Article
Facebook Twitter Whatsapp Whatsapp Telegram Copy Link
Share
Previous Article कपूरथला मे नगर कीर्तन के दौरान असंतुलित हुई ट्रैक्टर-ट्राली की चपेट में आया युवक, मौत कपूरथला मे नगर कीर्तन के दौरान असंतुलित हुई ट्रैक्टर-ट्राली की चपेट में आया युवक, मौत
Next Article मोरबी में पुल टूटने से नदी में गिरे लोग, 60 की मौत, कई लोग घायल मोरबी में पुल टूटने से नदी में गिरे लोग, 60 की मौत, कई लोग घायल
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?