By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਲਤੀਫਪੁਰਾ ਮਾਮਲਾ : ਵਿਧਾਇਕਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮੁੜ ਵਸੇਬਾ ਸਾਂਝਾ ਮੋਰਚਾ ਦੇ ਮੈਂਬਰਾਂ ਨੇ ਕੀਤੀ ਮੀਟਿੰਗ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਲਤੀਫਪੁਰਾ ਮਾਮਲਾ : ਵਿਧਾਇਕਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮੁੜ ਵਸੇਬਾ ਸਾਂਝਾ ਮੋਰਚਾ ਦੇ ਮੈਂਬਰਾਂ ਨੇ ਕੀਤੀ ਮੀਟਿੰਗ
JalandharTopics

ਲਤੀਫਪੁਰਾ ਮਾਮਲਾ : ਵਿਧਾਇਕਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮੁੜ ਵਸੇਬਾ ਸਾਂਝਾ ਮੋਰਚਾ ਦੇ ਮੈਂਬਰਾਂ ਨੇ ਕੀਤੀ ਮੀਟਿੰਗ

Talk Hindustan
Last updated: 2023/01/18 at 9:18 PM
Talk Hindustan
Share
2 Min Read
ਲਤੀਫਪੁਰਾ ਮਾਮਲਾ : ਵਿਧਾਇਕਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮੁੜ ਵਸੇਬਾ ਸਾਂਝਾ ਮੋਰਚਾ ਦੇ ਮੈਂਬਰਾਂ ਨੇ ਕੀਤੀ ਮੀਟਿੰਗ
SHARE

ਜਲੰਧਰ ਇੰਪਰੂਵਮੈਂਟ ਟਰੱਸਟ ਵਲੋਂ ਪਰਿਵਾਰਾਂ ਨੂੰ ਮੁੜ ਵਸੇਬੇ ਲਈ ਅਪਲਾਈ ਕਰਨ ਦੀ ਅਪੀਲ

ਜਲੰਧਰ, 18 ਜਨਵਰੀ : ਸਥਾਨਕ ਲਤੀਫਪੁਰਾ ਮਾਮਲੇ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ, ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਅਤੇ ਲਤੀਫਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਦੇ ਨੁਮਾਇੰਦਿਆਂ ਵਿਚਕਾਰ ਇਥੇ ਸਰਕਟ ਹਾਊਸ ਵਿਖੇ ਮੀਟਿੰਗ ਹੋਈ ਜਿਸ ਵਿੱਚ ਇੰਪਰੂਵਮੈਂਟ ਟਰੱਸਟ ਵਲੋਂ ਪਰਿਵਾਰਾਂ ਦੇ ਮੁੜ ਵਸੇਬੇ ਦਾ ਭਰੋਸਾ ਦਿੱਤਾ ਗਿਆ।

ਮੁੜ ਵਸੇਬਾ ਸਾਂਝਾ ਮੋਰਚਾ ਦੇ ਨੁਮਾਇੰਦਿਆਂ ਦੀ ਮੰਗ ਨੂੰ ਗਹੁ ਨਾਲ ਸੁਣਦਿਆਂ ਵਿਧਾਇਕਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਨੇ ਉਨ੍ਹਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਇਨ੍ਹਾਂ ਪਰਿਵਾਰਾਂ ਦੇ ਢੁਕਵੇਂ ਮੁੜ ਵਸੇਬੇ ਲਈ ਪੂਰੀ ਤਰ੍ਹਾਂ ਸੰਜੀਦਾ ਹੈ। ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਨੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਮੁੜ ਵਸੇਬੇ ਲਈ ਅਪਲਾਈ ਕਰਨ ਤਾਂ ਜੋ ਫੌਰੀ ਤੌਰ ’ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

ਮੀਟਿੰਗ ਦੌਰਾਨ ਵਿਧਾਇਕਾਂ ਸ਼ੀਤਲ ਅੰਗੁਰਾਲ, ਰਮਨ ਅਰੋੜਾ ਅਤੇ ਬਲਕਾਰ ਸਿੰਘ ਨੇ ਨੁਮਾਇੰਦਿਆਂ ਨੂੰ ਜਾਣੂੰ ਕਰਵਾਇਆ ਕਿ ਇਨ੍ਹਾਂ ਪਰਿਵਾਰਾਂ ਦਾ ਯਕੀਨਨ ਮੁੜ ਵਸੇਬਾ ਕਰਵਾਇਆ ਜਾਵੇਗਾ। ਜਗਤਾਰ ਸਿੰਘ ਸੰਘੇੜਾ ਨੇ ਕਿਹਾ ਕਿ ਅਦਾਲਤੀ ਹੁਕਮਾਂ ਦੇ ਮੱਦੇਨਜ਼ਰ ਲਤੀਫਪੁਰਾ ਵਿੱਚ ਹੋਈ ਕਾਰਵਾਈ ਤੋਂ ਬਾਅਦ ਇਨ੍ਹਾਂ ਪਰਿਵਾਰਾਂ ਦੇ ਮੁੜ ਵਸੇਬੇ ਲਈ ਪੰਜਾਬ ਸਰਕਾਰ ਪੂਰੀ ਸੁਹਿਰਦ ਹੈ। ਉਨ੍ਹਾਂ ਭਰੋਸਾ ਦੁਆਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਿਵਾਰਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਸਹਿਯੋਗ ਅਮਲ ਵਿੱਚ ਲਿਆਂਦਾ ਜਾਵੇਗਾ।

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਡਾ.ਐਸ.ਭੂਪਥੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਰਾਜਵਿੰਦਰ ਕੌਰ ਥਿਆੜਾ, ਦੀਪਕ ਬਾਲੀ ਆਦਿ ਵੀ ਮੌਜੂਦ ਸਨ। ਲਤੀਫ਼ਪੁਰਾ ਮੁੜ ਵਸੇਬਾ ਸਾਂਝਾ ਮੋਰਚਾ ਵਲੋਂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸੰਤੋਖ਼ ਸਿੰਘ, ਗੁਰਦੀਪ ਸਿੰਘ ਭੰਡਾਲ, ਕਸ਼ਮੀਰ ਸਿੰਘ, ਪਰਮਿੰਦਰ ਸਿੰਘ, ਕਸ਼ਮੀਰ ਸਿੰਘ ਘੁੱਗਸ਼ੋਰ, ਸੁਖਜੀਤ ਸਿੰਘ ਡਰੋਲੀ, ਪਰਮਜੀਤ ਸਿੰਘ ਜੱਬੋਵਾਲ, ਹੰਸ ਰਾਜ ਪੱਬਵਾਂ, ਰਾਜਵਿੰਦਰ ਕੌਰ, ਮਹਿੰਦਰ ਸਿੰਘ ਬਾਜਵਾ, ਸਰਬਜੀਤ ਸਿੰਘ, ਹਰਜਿੰਦਰ ਸਿੰਘ ਆਦਿ ਨੇ ਮੀਟਿੰਗ ਵਿੱਚ ਹਿੱਸਾ ਲਿਆ।

TAGGED: administration
Share This Article
Facebook Twitter Whatsapp Whatsapp Telegram Copy Link
Share
Previous Article भाजपा प्रदेश उपाध्यक्ष राकेश राठौर ने नवनियुक्त जिला पदाधिकारियों को दी बधाई एवं शुभकामनाएं भाजपा प्रदेश उपाध्यक्ष राकेश राठौर ने नवनियुक्त जिला पदाधिकारियों को दी बधाई एवं शुभकामनाएं
Next Article यूक्रेन में हैलीकाप्टर क्रैश, गृह मंत्री समेत 18 की माैत यूक्रेन में हैलीकाप्टर क्रैश, गृह मंत्री समेत 18 की माैत
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?