By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਗਨ-ਕਲਚਰ ਖ਼ਿਲਾਫ਼ ਮੁਹਿੰਮ ਜਾਰੀ, ਜਲੰਧਰ ਪ੍ਰਸ਼ਾਸਨ ਵੱਲੋਂ 538 ਅਸਲਾ ਲਾਇਸੈਂਸ ਰੱਦ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਗਨ-ਕਲਚਰ ਖ਼ਿਲਾਫ਼ ਮੁਹਿੰਮ ਜਾਰੀ, ਜਲੰਧਰ ਪ੍ਰਸ਼ਾਸਨ ਵੱਲੋਂ 538 ਅਸਲਾ ਲਾਇਸੈਂਸ ਰੱਦ
Jalandhar

ਗਨ-ਕਲਚਰ ਖ਼ਿਲਾਫ਼ ਮੁਹਿੰਮ ਜਾਰੀ, ਜਲੰਧਰ ਪ੍ਰਸ਼ਾਸਨ ਵੱਲੋਂ 538 ਅਸਲਾ ਲਾਇਸੈਂਸ ਰੱਦ

Talk Hindustan
Last updated: 2023/03/17 at 4:03 PM
Talk Hindustan
Share
3 Min Read
ਗਨ-ਕਲਚਰ ਖ਼ਿਲਾਫ਼ ਮੁਹਿੰਮ ਜਾਰੀ, ਜਲੰਧਰ ਪ੍ਰਸ਼ਾਸਨ ਵੱਲੋਂ 538 ਅਸਲਾ ਲਾਇਸੈਂਸ ਰੱਦ
SHARE

ਸਮੀਖਿਆ ਦੌਰਾਨ ਨੈਗੇਟਿਵ ਪੁਲਿਸ ਰਿਪੋਰਟ, ਮੌਤ ਦੇ ਮਾਮਲਿਆਂ ਤੇ ਲਾਇਸੈਂਸਧਾਰਕਾਂ ਦੇ ਵਿਦੇਸ਼ ਜਾ ਵਸਣ ਦੇ ਆਧਾਰ ‘ਤੇ ਕੀਤੀ ਕਾਰਵਾਈ : ਡਿਪਟੀ ਕਮਿਸ਼ਨਰ

ਕਿਹਾ ਕਿਸੇ ਨੂੰ ਵੀ ਕਾਨੂੰਨ ਨੂੰ ਆਪਣੇ ਹੱਥਾਂ ’ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ

ਜਲੰਧਰ, 17 ਮਾਰਚ: ਜ਼ਿਲ੍ਹੇ ਵਿੱਚ ਗਨ-ਕਲਚਰ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿੱਚ 538 ਅਸਲਾ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਪ੍ਰਸ਼ਾਸਨ ਵੱਲੋਂ ਵਿਅਕਤੀਆਂ ਨੂੰ ਜਾਰੀ ਕੀਤੇ ਹਥਿਆਰਾਂ ਦੇ ਲਾਇਸੈਂਸਾਂ ਦੀ ਸਮੀਖਿਆ ਕੀਤੀ ਗਈ ਸੀ, ਜਿਸ ਤੋਂ ਬਾਅਦ ਇਹ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ।

Contents
ਸਮੀਖਿਆ ਦੌਰਾਨ ਨੈਗੇਟਿਵ ਪੁਲਿਸ ਰਿਪੋਰਟ, ਮੌਤ ਦੇ ਮਾਮਲਿਆਂ ਤੇ ਲਾਇਸੈਂਸਧਾਰਕਾਂ ਦੇ ਵਿਦੇਸ਼ ਜਾ ਵਸਣ ਦੇ ਆਧਾਰ ‘ਤੇ ਕੀਤੀ ਕਾਰਵਾਈ : ਡਿਪਟੀ ਕਮਿਸ਼ਨਰਕਿਹਾ ਕਿਸੇ ਨੂੰ ਵੀ ਕਾਨੂੰਨ ਨੂੰ ਆਪਣੇ ਹੱਥਾਂ ’ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ

ਇਨ੍ਹਾਂ 538 ਲਾਇਸੈਂਸਾਂ ਵਿੱਚੋਂ 362 ਨਵਿਆਉਣ ਦੀ ਪ੍ਰਕਿਰਿਆ ਦੌਰਾਨ ਨੈਗੇਟਿਵ ਪੁਲਿਸ ਰਿਪੋਰਟਾਂ ਕਾਰਨ ਮੁਅੱਤਲ ਕੀਤੇ ਗਏ ਹਨ ਜਦਕਿ ਬਾਕੀ 176 ਵੱਖ-ਵੱਖ ਕਾਰਨਾਂ ਕਰਕੇ ਰੱਦ ਕੀਤੇ ਗਏ ਹਨ। ਲਾਇਸੈਂਸਧਾਰਕਾਂ ਦੀ ਮੌਤ ਹੋਣ ਕਾਰਨ 101 ਅਸਲਾ ਲਾਇਸੈਂਸ ਰੱਦ ਕੀਤੇ ਗਏ ਹਨ। ਇਸੇ ਤਰ੍ਹਾਂ 25 ਕੇਸਾਂ ਵਿੱਚ ਲਾਇਸੈਂਸਧਾਰਕ ਦੇਸ਼ ਛੱਡ ਕੇ ਵਿਦੇਸ਼ਾਂ ਵਿੱਚ ਜਾ ਵਸੇ ਹਨ।

ਜਦਕਿ ਰੀ-ਵੈਰੀਫਿਕੇਸ਼ਨ ਦੀ ਪ੍ਰਕਿਰਿਆ ਦੌਰਾਨ 50 ਮਾਮਲਿਆਂ ਵਿੱਚ ਪੁਲਿਸ ਦੀਆਂ ਰਿਪੋਰਟਾਂ ਨੈਗੇਟਿਵ ਪਾਈਆਂ ਗਈਆਂ।ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਵੀ ਆਪਣੇ ਲਾਇਸੈਂਸੀ ਹਥਿਆਰ ਦੀ ਦੁਰਵਰਤੋਂ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਪਾਬੰਦੀ ਲਗਾਈ ਹੋਈ ਹੈ; ਇਸ ਲਈ ਜੇਕਰ ਅਜਿਹਾ ਕੋਈ ਮਾਮਲਾ ਸਾਹਮਣਾ ਆਇਆ ਤਾਂ ਸਖ਼ਤ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤੋਂ ਪਹਿਲਾਂ ਪਿਛਲੇ ਸਾਲ ਨਵੰਬਰ ਵਿੱਚ 391 ਦੇ ਕਰੀਬ ਲਾਇਸੈਂਸ ਮੁਅੱਤਲ ਕੀਤੇ ਗਏ ਸਨ ਅਤੇ ਲਾਇਸੰਸਧਾਰਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ।

ਉਨ੍ਹਾਂ ਕਿਹਾ ਕਿ ਬੰਦੂਕ ਰੱਖਣ ਲਈ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ ਅਤੇ ਇਨ੍ਹਾਂ ਨਿਯਮਾਂ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਕਰਨ ‘ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਸਪ੍ਰੀਤ ਸਿੰਘ ਨੇ ਕਿਹਾ ਕਿ ਜਨਤਕ ਸਮਾਗਮਾਂ, ਧਾਰਮਿਕ ਸਥਾਨਾਂ, ਵਿਆਹ-ਸ਼ਾਦੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਸੂਬਾ ਭਰ ’ਚ ਪਾਬੰਦੀ ਹੈ, ਇਸ ਲਈ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਕੀਤੀ ਜਾਵੇਗੀ।

Share This Article
Facebook Twitter Whatsapp Whatsapp Telegram Copy Link
Share
Previous Article The Lava Lounge Restaurant में पुलिस की रेड, हुक्का व तंबाकू सहित 8 गिरफ्तार The Lava Lounge Restaurant में पुलिस की रेड, हुक्का व तंबाकू सहित 8 गिरफ्तार
Next Article पूर्व वाईस प्रेसिडेंट जॉली अटवाल व संजय कनोजिया भाजपा मे शामिल पूर्व वाईस प्रेसिडेंट जॉली अटवाल व संजय कनोजिया भाजपा मे शामिल
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?