By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਵਿਰੋਧੀ ਧਿਰ ਨੇਤਾ ਪ੍ਰਤਾਪ ਬਾਜਵਾ, ਪ੍ਰਚਾਰ ਕਮੇਟੀ ਚੇਅਰਮੈਨ ਰਾਣਾ ਗੁਰਜੀਤ ਵੱਲੋਂ ਫਿਲੌਰ ਵਿਖੇ ਸਥਾਨਕ ਆਗੂਆਂ ਨਾਲ ਮੀਟਿੰਗ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਵਿਰੋਧੀ ਧਿਰ ਨੇਤਾ ਪ੍ਰਤਾਪ ਬਾਜਵਾ, ਪ੍ਰਚਾਰ ਕਮੇਟੀ ਚੇਅਰਮੈਨ ਰਾਣਾ ਗੁਰਜੀਤ ਵੱਲੋਂ ਫਿਲੌਰ ਵਿਖੇ ਸਥਾਨਕ ਆਗੂਆਂ ਨਾਲ ਮੀਟਿੰਗ
Jalandhar

ਵਿਰੋਧੀ ਧਿਰ ਨੇਤਾ ਪ੍ਰਤਾਪ ਬਾਜਵਾ, ਪ੍ਰਚਾਰ ਕਮੇਟੀ ਚੇਅਰਮੈਨ ਰਾਣਾ ਗੁਰਜੀਤ ਵੱਲੋਂ ਫਿਲੌਰ ਵਿਖੇ ਸਥਾਨਕ ਆਗੂਆਂ ਨਾਲ ਮੀਟਿੰਗ

Talk Hindustan
Last updated: 2023/03/31 at 9:37 PM
Talk Hindustan
Share
2 Min Read
ਵਿਰੋਧੀ ਧਿਰ ਨੇਤਾ ਪ੍ਰਤਾਪ ਬਾਜਵਾ, ਪ੍ਰਚਾਰ ਕਮੇਟੀ ਚੇਅਰਮੈਨ ਰਾਣਾ ਗੁਰਜੀਤ ਵੱਲੋਂ ਫਿਲੌਰ ਵਿਖੇ ਸਥਾਨਕ ਆਗੂਆਂ ਨਾਲ ਮੀਟਿੰਗ
SHARE

ਜਲੰਧਰ, 31 ਮਾਰਚ: ਚੋਣ ਕਮਿਸ਼ਨ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣਾ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਰਾਣਾ ਗੁਰਜੀਤ ਸਿੰਘ ਨੇ ਸ਼ੁੱਕਰਵਾਰ ਨੂੰ ਫਿਲੌਰ ਵਿਧਾਨ ਸਭਾ ਹਲਕੇ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ, ਕੌਂਸਲਰਾਂ, ਸਰਪੰਚਾਂ, ਪੰਚਾਂ ਤੇ ਹੋਰ ਸਥਾਨਕ ਕਾਂਗਰਸੀ ਆਗੂਆਂ ਨੇ ਆਗਾਮੀ ਜ਼ਿਮਨੀ ਚੋਣ ਵਿਚ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੀ ਭਾਰੀ ਫਰਕ ਨਾਲ ਜਿੱਤ ਯਕੀਨੀ ਬਣਾਉਣ ਲਈ ਵਿਚਾਰ-ਵਟਾਂਦਰਾ ਕਰਨ ਅਤੇ ਰਣਨੀਤੀ ਬਣਾਉਣ ਵਾਸਤੇ ਮੀਟਿੰਗ ਕੀਤੀ।

ਫਿਲੌਰ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪਸੀ ਏਕਤਾ ਬਣਾ ਕੇ ਰੱਖਣ ‘ਤੇ ਜ਼ੋਰ ਦਿੱਤਾ ਤੇ ਆਖਿਆ ਕਿ ਉਹ ਫਿਲੌਰ ਤੋਂ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਲਈ ਪੂਰੀ ਤਾਕਤ ਨਾਲ ਕੰਮ ਕਰਨ।

ਚੋਣ ਪ੍ਰਚਾਰ ਕਮੇਟੀ ਚੇਅਰਮੈਨ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਹਰੇਕ ਵੋਟ ਮਹੱਤਵਪੂਰਨ ਹੈ ਅਤੇ ਹਲਕੇ ਦੇ ਹਰ ਵੋਟਰ ਤੱਕ ਪਹੁੰਚ ਕਰਨ ਲਈ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ।

ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਫਿਲੌਰ ਵਿੱਚ ਚੌਧਰੀ ਸੰਤੋਖ ਸਿੰਘ ਨਾਲ ਕੰਮ ਕਰਦਿਆਂ ਬਿਤਾਏ ਸਮੇਂ ਨੂੰ ਯਾਦ ਕਰਦੇ ਹੋਏ ਸਥਾਨਕ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਕੱਠੇ ਹੋ ਕੇ ਕਾਂਗਰਸ ਪਾਰਟੀ ਨੂੰ ਲਈ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਲਈ ਕੰਮ ਕਰਨ।

ਮੀਟਿੰਗ ਦੌਰਾਨ ਸ਼ਾਹਕੋਟ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸਾਬਕਾ ਵਿਧਾਇਕ ਗੁਰਬਿੰਦਰ ਸਿੰਘ ਅਟਵਾਲ ਅਤੇ ਅੰਗਦ ਸਿੰਘ ਸੈਣੀ ਸਮੇਤ ਹੋਰ ਪ੍ਰਮੁੱਖ ਆਗੂਆਂ ਨੇ ਵੀ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਘਰ ਘਰ ਪਹੁੰਚਾਉਣ ਦੀ ਅਪੀਲ ਕੀਤੀ।

ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ 10 ਮਈ ਨੂੰ ਆਪਣੇ ਵਿਛੜੇ ਆਗੂ ਚੌਧਰੀ ਸੰਤੋਖ ਸਿੰਘ ਨੂੰ ਸੱਚੀ ਸ਼ਰਧਾਂਜਲੀ ਭੇਂਟ ਕਰਨ।

ਇਸ ਮੌਕੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਦੀ ਪਤਨੀ ਸ਼ਵੇਤਾ ਰਾਜ ਚੌਧਰੀ, ਮਹਿਲਾ ਕਾਂਗਰਸ ਦੀ ਕੌਮੀ ਕੋਆਰਡੀਨੇਟਰ ਜਸਲੀਨ ਸੇਠੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਰਜੀਤ ਸਿੰਘ ਲੱਲੀਆਂ ਤੇ ਹਰਮੇਸ਼ ਲਾਲ ਲਸਾੜਾ, ਫਿਲੌਰ ਬਲਾਕ ਸੰਮਤੀ ਚੇਅਰਮੈਨ ਦਵਿੰਦਰ ਸਿੰਘ ਲਸਾੜਾ ਅਤੇ ਰੁੜਕਾ ਕਲਾਂ ਬਲਾਕ ਕਾਂਗਰਸ ਪ੍ਰਧਾਨ ਰਾਕੇਸ਼ ਦੁੱਗਲ ਹੋਰਾਂ ਸਮੇਤ ਹਾਜ਼ਰ ਸਨ।

Share This Article
Facebook Twitter Whatsapp Whatsapp Telegram Copy Link
Share
Previous Article जालंधर भाजपा ने मंत्री हरभजन ईटीओ औऱ विधायक रमन अरोड़ा के खिलाफ चुनाव अधिकारी को शिकायत करवाई जालंधर भाजपा ने मंत्री हरभजन ईटीओ औऱ विधायक रमन अरोड़ा के खिलाफ चुनाव अधिकारी को शिकायत करवाई
Next Article सासाराम में रामनवमी के बाद हिंसक झड़प, भयंकर आगजनी; इलाके में धारा 144 लागू सासाराम में रामनवमी के बाद हिंसक झड़प, भयंकर आगजनी; इलाके में धारा 144 लागू
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?