By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸੁਸ਼ੀਲ ਰਿੰਕੂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਦੱਸਦਾ ਹੈ ਕਿ ‘ਆਪ’ ਨੂੰ ਜ਼ਿਮਨੀ ਚੋਣ ਲਈ ਉਮੀਦਵਾਰ ਨਹੀਂ ਮਿਲ ਰਿਹਾ: ਕਾਂਗਰਸੀ ਆਗੂ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸੁਸ਼ੀਲ ਰਿੰਕੂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਦੱਸਦਾ ਹੈ ਕਿ ‘ਆਪ’ ਨੂੰ ਜ਼ਿਮਨੀ ਚੋਣ ਲਈ ਉਮੀਦਵਾਰ ਨਹੀਂ ਮਿਲ ਰਿਹਾ: ਕਾਂਗਰਸੀ ਆਗੂ
Jalandhar

ਸੁਸ਼ੀਲ ਰਿੰਕੂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਦੱਸਦਾ ਹੈ ਕਿ ‘ਆਪ’ ਨੂੰ ਜ਼ਿਮਨੀ ਚੋਣ ਲਈ ਉਮੀਦਵਾਰ ਨਹੀਂ ਮਿਲ ਰਿਹਾ: ਕਾਂਗਰਸੀ ਆਗੂ

Talk Hindustan
Last updated: 2023/04/05 at 8:42 PM
Talk Hindustan
Share
2 Min Read
ਸੁਸ਼ੀਲ ਰਿੰਕੂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਦੱਸਦਾ ਹੈ ਕਿ ‘ਆਪ’ ਨੂੰ ਜ਼ਿਮਨੀ ਚੋਣ ਲਈ ਉਮੀਦਵਾਰ ਨਹੀਂ ਮਿਲ ਰਿਹਾ: ਕਾਂਗਰਸੀ ਆਗੂ
SHARE

ਜਲੰਧਰ, 5 ਅਪ੍ਰੈਲ: ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਜਲੰਧਰ ਦੇ ਸਾਬਕਾ ਨਗਰ ਕੌਂਸਲਰਾਂ ਸਮੇਤ ਕਾਂਗਰਸੀ ਆਗੂਆਂ ਨੇ ਬੁੱਧਵਾਰ ਨੂੰ ਕਿਹਾ ਕਿ ਪਾਰਟੀ ਕਰਮਜੀਤ ਕੌਰ ਚੌਧਰੀ ਦੀ ਜਿੱਤ ਯਕੀਨੀ ਬਣਾਉਣ ਲਈ ਇਕਜੁੱਟ ਤੇ ਤਿਆਰ ਹੈ।

ਸੁਸ਼ੀਲ ਰਿੰਕੂ ਦੇ ਵਿਧਾਨ ਸਭਾ ਹਲਕੇ ਜਲੰਧਰ ਪੱਛਮੀ ਦੇ ਕਰੀਬ ਇੱਕ ਦਰਜਨ ਨਗਰ ਕੌਂਸਲਰਾਂ ਨੇ ਕਾਂਗਰਸ ਭਵਨ ਵਿਖੇ ਮੀਟਿੰਗ ਕਰਕੇ ਕਾਂਗਰਸੀ ਉਮੀਦਵਾਰ ਨੂੰ ਆਪਣਾ ਸਮਰਥਨ ਜਾਰੀ ਰੱਖਣ ਦਾ ਐਲਾਨ ਕੀਤਾ।

ਇਸ ਮੌਕੇ ਬੋਲਦਿਆਂ ਇੱਕ ਕੌਂਸਲਰ ਨੇ ਕਿਹਾ ਕਿ ਅਸੀਂ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੀ ਜਲੰਧਰ ਦੇ ਲੋਕਾਂ ਦੀ ਨੁਮਾਇੰਦਗੀ ਕਰਨ ਦੀ ਮੁਹਿੰਮ ਦੇ ਨਾਲ ਮਜ਼ਬੂਤੀ ਨਾਲ ਖੜੇ ਹਾਂ। ਅਸੀਂ ਉਹਨਾਂ ਦਾ ਸਮਰਥਨ ਕਰਨ ਅਤੇ ਆਉਣ ਵਾਲੀ ਜ਼ਿਮਨੀ ਚੋਣ ਵਿੱਚ ਜਿੱਤ ਯਕੀਨੀ ਬਣਾਉਣ ਲਈ ਵਚਨਬੱਧ ਹਾਂ।

ਕਾਂਗਰਸੀ ਆਗੂਆਂ ਨੇ ਕਿਹਾ ਕਿ ਸੁਸ਼ੀਲ ਰਿੰਕੂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੱਸਦਾ ਹੈ ਕਿ ‘ਆਪ’ ਨੂੰ ਜ਼ਿਮਨੀ ਚੋਣ ਲਈ ਉਮੀਦਵਾਰ ਨਹੀਂ ਮਿਲ ਰਿਹਾ।

ਉਹਨਾਂ ਆਖਿਆ, “ਸੁਸ਼ੀਲ ਰਿੰਕੂ ਦਾ ‘ਆਪ’ ‘ਚ ਸ਼ਾਮਲ ਹੋਣਾ ਕਾਂਗਰਸ ਪਾਰਟੀ ਲਈ ਨਹੀਂ, ਸਗੋਂ ‘ਆਪ’ ਲਈ ਇੱਕ ਝਟਕਾ ਹੈ। ਇਸ ਤੋਂ ਪਤਾ ਲਗਦਾ ਹੈ ਕਿ ਅਖੌਤੀ ‘ਬਦਲਾਅ ਪਾਰਟੀ’ ਨੂੰ ਜਲੰਧਰ ਤੋਂ ਚੋਣ ਲੜਨ ਲਈ ਆਪਣੀ ਪਾਰਟੀ ਦੇ ਮੈਂਬਰਾਂ ਵਿੱਚੋਂ ਕੋਈ ਯੋਗ ਉਮੀਦਵਾਰ ਨਹੀਂ ਲੱਭ ਰਿਹਾ ਅਤੇ ਉਹ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਭਰਤੀ ਕਰਨ ਲਈ ਮਜ਼ਬੂਰ ਹਨ। ਇਹ ਲੱਗਦਾ ਹੈ ਕਿ ਉਹਨਾਂ ਨੂੰ ਆਪਣੇ ਨੇਤਾਵਾਂ ‘ਤੇ ਬਿਲਕੁਲ ਭਰੋਸਾ ਨਹੀਂ ਹੈ।”

ਉਨ੍ਹਾਂ ਅੱਗੇ ਕਿਹਾ ਕਿ ‘ਆਪ’ ‘ਚ ਸ਼ਾਮਲ ਹੋਣ ਤੋਂ ਬਾਅਦ ਸੁਸ਼ੀਲ ਰਿੰਕੂ ਦੇ ‘ਆਪ’ ਆਗੂਆਂ ਬਾਰੇ ਤੇ ‘ਆਪ’ ਆਗੂਆਂ ਦੇ ਸੁਸ਼ੀਲ ਰਿੰਕੂ ਬਾਰੇ ਆਲੋਚਨਾਤਮਕ ਬਿਆਨ ਵਾਲੇ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਚੁੱਕੇ ਹਨ ਅਤੇ ਇਹਨਾਂ ਨੇਤਾਵਾਂ ਦਾ ਦੋਗਲਾਪਨ ਦਰਸਾਉਂਦੇ ਹਨ।

ਇਸ ਮੌਕੇ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ, ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਪ੍ਰਧਾਨ ਰਜਿੰਦਰ ਬੇਰੀ, ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ, ਕਾਂਗਰਸ (ਸ਼ਹਿਰੀ) ਮੀਤ ਪ੍ਰਧਾਨ ਪਵਨ ਕੁਮਾਰ, ਜਲੰਧਰ ਪੱਛਮੀ ਬਲਾਕ ਪ੍ਰਧਾਨ ਹਰੀਸ਼ ਢੱਲ, ਸਾਬਕਾ ਕਾਂਗਰਸ (ਸ਼ਹਿਰੀ) ਮੀਤ ਪ੍ਰਧਾਨ ਹਰਜਿੰਦਰ ਲਾਡਾ, ਕੌਂਸਲਰ ਬੰਟੀ ਨੀਲਕੰਠ, ਬਲਵਿੰਦਰ ਕੌਰ ਲਾਡਾ, ਤਰਸੇਮ ਲਖੋਤਰਾ, ਬਚਨ ਲਾਲ, ਅਨਮੋਲ ਗਰੋਵਰ, ਜਗਦੀਸ਼ ਸਮਰਾਏ ਅਤੇ ਨਵਦੀਪ ਜਰੇਵਾਲ ਪੁੱਤਰ ਅਨੀਤਾ ਮਿੰਟੂ (ਸਾਰੇ ਕੌਂਸਲਰ) ਹਾਜ਼ਰ ਸਨ।

Share This Article
Facebook Twitter Whatsapp Whatsapp Telegram Copy Link
Share
Previous Article कांग्रेस के पूर्व विधायक सुशील कुमार रिंकू आप में हुए शामिल कांग्रेस के पूर्व विधायक सुशील कुमार रिंकू आप में हुए शामिल
Next Article विजीलैंस ब्यूरो ने सहकारी सभा में करोड़ों रुपए के गबन में शामिल भगौड़े दोषी को किया काबू विजीलैंस ब्यूरो ने सहकारी सभा में करोड़ों रुपए के गबन में शामिल भगौड़े दोषी को किया काबू
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?