By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਆਪ ਵਿਧਾਇਕ ਬਲਕਾਰ ਸਿੰਘ ਵੱਲੋਂ ਆਪਣੇ ਪੁੱਤਰ ਲਈ ਸਬ ਇੰਸਪੈਕਟਰ ਦੀ ਆਸਾਮੀ ਹਾਸਲ ਕਰਨ ਵਾਲੇ 50 ਫੀਸਦੀ ਅਪੰਗ ਹੋਣ ਦੇ ਕੀਤੇ ਝੂਠੇ ਦਾਅਵੇ ਲਈ ਉਸ ਖਿਲਾਫ ਕੇਸ ਦਰਜ ਹੋਵੇ: ਮਜੀਠੀਆ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਆਪ ਵਿਧਾਇਕ ਬਲਕਾਰ ਸਿੰਘ ਵੱਲੋਂ ਆਪਣੇ ਪੁੱਤਰ ਲਈ ਸਬ ਇੰਸਪੈਕਟਰ ਦੀ ਆਸਾਮੀ ਹਾਸਲ ਕਰਨ ਵਾਲੇ 50 ਫੀਸਦੀ ਅਪੰਗ ਹੋਣ ਦੇ ਕੀਤੇ ਝੂਠੇ ਦਾਅਵੇ ਲਈ ਉਸ ਖਿਲਾਫ ਕੇਸ ਦਰਜ ਹੋਵੇ: ਮਜੀਠੀਆ
Jalandhar

ਆਪ ਵਿਧਾਇਕ ਬਲਕਾਰ ਸਿੰਘ ਵੱਲੋਂ ਆਪਣੇ ਪੁੱਤਰ ਲਈ ਸਬ ਇੰਸਪੈਕਟਰ ਦੀ ਆਸਾਮੀ ਹਾਸਲ ਕਰਨ ਵਾਲੇ 50 ਫੀਸਦੀ ਅਪੰਗ ਹੋਣ ਦੇ ਕੀਤੇ ਝੂਠੇ ਦਾਅਵੇ ਲਈ ਉਸ ਖਿਲਾਫ ਕੇਸ ਦਰਜ ਹੋਵੇ: ਮਜੀਠੀਆ

Talk Hindustan
Last updated: 2023/05/01 at 8:43 PM
Talk Hindustan
Share
6 Min Read
ਆਪ ਵਿਧਾਇਕ ਬਲਕਾਰ ਸਿੰਘ ਵੱਲੋਂ ਆਪਣੇ ਪੁੱਤਰ ਲਈ ਸਬ ਇੰਸਪੈਕਟਰ ਦੀ ਆਸਾਮੀ ਹਾਸਲ ਕਰਨ ਵਾਲੇ 50 ਫੀਸਦੀ ਅਪੰਗ ਹੋਣ ਦੇ ਕੀਤੇ ਝੂਠੇ ਦਾਅਵੇ ਲਈ ਉਸ ਖਿਲਾਫ ਕੇਸ ਦਰਜ ਹੋਵੇ: ਮਜੀਠੀਆ
SHARE

ਆਪ ਵਿਧਾਇਕ ਦੇ ਪੁੱਤਰ ਅਤੇ ਗੈਰ ਕਾਨੂੰਨੀ ਕੰਮ ਵਿਚ ਸ਼ਾਮਲ ਸਾਰੇ ਪੁਲਿਸ ਅਫਸਰਾਂ ਖਿਲਾਫ ਕਾਰਵਾਈ ਦੀ ਵੀ ਕੀਤੀ ਮੰਗ ਜਿਸ ਕਾਰਨ ਸਬ ਇੰਸਪੈਕਟਰਾਂ ਦੀ ਸਾਰੀ ਭਰਤੀ ਪ੍ਰਕਿਰਿਆ ਠੱਪ ਹੋਈ

ਮੁੱਖ ਮੰਤਰੀ ਦੇ ਓ ਐਸ ਡੀ ਅਤੇ ਸੋਸ਼ਲ ਮੀਡੀਆ ਮੈਨੇਜਰ ਦੀ ਵੀ ਬਰਖ਼ਾਸਤਗੀ ਮੰਗੀ ਜਿਹਨਾਂ ਨੂੰ ਪੰਜਾਬੀ ਦੀ ਜਾਣਕਾਰੀ ਨਾ ਹੋਣ ਦੇ ਬਾਵਜੂਦ ਨਿਯੁਕਤ ਕੀਤਾ ਗਿਆ

ਜਲੰਧਰ, 1 ਮਈ: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਕਰਤਾਰਪੁਰ ਹਲਕੇ ਦੇ ਵਿਧਾਇਕ ਬਲਕਾਰ ਸਿੰਘ ਵੱਲੋਂ ਆਪਣੇ ਪੁੱਤਰ ਲਈ ਸਬ ਇੰਸਪੈਕਟਰ ਦੀ ਨੌਕਰੀ ਹਾਸਲ ਕਰਨ ਵਾਸਤੇ ਆਪਣੇ 50 ਫੀਸਦੀ ਅਪੰਗ ਹੋਣ ਦਾ ਦਾਅਵਾ ਕਰਦਿਆਂ ਜਾਅਲੀ ਸਰਟੀਫਿਕੇਟ ਬਣਾਉਣ ਲਈ ਉਹਨਾਂ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ ਅਤੇ ਵਿਧਾਇਕ ਦੇ ਪੁੱਤਰ ਤੇ ਉਹਨਾਂ ਸਾਰੇ ਪੁਲਿਸ ਮੁਲਾਜ਼ਮਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇ ਜਿਹਨਾਂ ਨੇ ਇਹ ਗੈਰ ਕਾਨੂੰਨੀ ਕੰਮ ਕੀਤਾ ਹੈ।

Contents
ਆਪ ਵਿਧਾਇਕ ਦੇ ਪੁੱਤਰ ਅਤੇ ਗੈਰ ਕਾਨੂੰਨੀ ਕੰਮ ਵਿਚ ਸ਼ਾਮਲ ਸਾਰੇ ਪੁਲਿਸ ਅਫਸਰਾਂ ਖਿਲਾਫ ਕਾਰਵਾਈ ਦੀ ਵੀ ਕੀਤੀ ਮੰਗ ਜਿਸ ਕਾਰਨ ਸਬ ਇੰਸਪੈਕਟਰਾਂ ਦੀ ਸਾਰੀ ਭਰਤੀ ਪ੍ਰਕਿਰਿਆ ਠੱਪ ਹੋਈਮੁੱਖ ਮੰਤਰੀ ਦੇ ਓ ਐਸ ਡੀ ਅਤੇ ਸੋਸ਼ਲ ਮੀਡੀਆ ਮੈਨੇਜਰ ਦੀ ਵੀ ਬਰਖ਼ਾਸਤਗੀ ਮੰਗੀ ਜਿਹਨਾਂ ਨੂੰ ਪੰਜਾਬੀ ਦੀ ਜਾਣਕਾਰੀ ਨਾ ਹੋਣ ਦੇ ਬਾਵਜੂਦ ਨਿਯੁਕਤ ਕੀਤਾ ਗਿਆ

ਅਕਾਲੀ ਆਗੂ ਨੇ ਇਹ ਖੁਲ੍ਹਾਸਾ ਵੀ ਕੀਤਾ ਕਿ ਕਿਵੇਂ ਗੈਰ ਪੰਜਾਬੀਆਂ ਨੂੰ ਆਮ ਆਦਮੀ ਪਾਰਟੀ ਸਰਕਾਰ ਬਹੁਤ ਜ਼ਿਆਦਾ ਤਨਖਾਹਾਂ ’ਤੇ ਨੌਕਰੀਆਂ ’ਤੇ ਰੱਖ ਰਹੀ ਹੈ ਜਦੋਂ ਕਿ ਉਹ ਪੰਜਾਬੀ ਆਉਂਦੀ ਹੋਣ ਦੀ ਸ਼ਰਤ ਵੀ ਪੂਰੀ ਨਹੀਂ ਕਰਦੇ। ਉਹਨਾਂ ਦੱਸਿਆ ਕਿ ਦਿੱਲੀ ਵਿਚ ਓਖਲਾ ਦੇ ਆਦਿਲ ਆਜ਼ਮੀ ਨੂੰ ਮੁੱਖ ਮੰਤਰੀ ਦਾ ਓ ਐਸ ਡੀ (ਮੀਡੀਆ) ਨਿਯੁਕਤ ਕੀਤਾ ਗਿਆ ਹੈ ਜਦੋਂ ਕਿ ਇਕ ਨੂੰ ਸੋਸ਼ਲ ਮੀਡੀਆ ਮੈਨੇਜਰ ਨਿਯੁਕਤ ਕੀਤਾ ਗਿਆ ਹੈ ਜਿਹਨਾਂ ਦੀਆਂ ਤਨਖਾਹਾਂ ਕ੍ਰਮਵਾਰ ਡੇਢ ਲੱਖ ਰੁਪਏ ਤੇ ਸਵਾ ਲੱਖ ਰੁਪਏ ਪ੍ਰਤੀ ਮਹੀਨਾ ਹਨ ਤੇ ਇਸਦੇ ਨਾਲ ਹੀ ਸਰਕਾਰੀ ਘਰ ਤੇ ਗੱਡੀਆਂ ਦੀ ਸਹੂਲਤ ਵੀ ਦਿੱਤੀ ਹੋਈ ਹੈ।

ਇਥੇ ਇਕ ਪ੍ਰੈਸ ਕਾਨਫਰੰਸ ਵਿਚ ਇਹ ਵੇਰਵੇ ਸਾਂਝੇ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਦਮਪੁਰ ਦੇ ਵਿਧਾਇਕ ਤੇ ਪੰਜਾਬ ਪੁਲਿਸ ਦੇ ਸਾਬਕਾ ਡੀ ਸੀ ਪੀ ਬਲਕਾਰ ਸਿੰਘ ਦੇ ਪੁੱਤਰ ਸੁਸ਼ੋਭਿਤਵੀਰ ਸਿੰਘ ਸਬ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਜੋ ਕਾਂਗਰਸ ਸਰਕਾਰ ਵੇਲੇ ਅਗਸਤ 2021 ਵਿਚ ਸ਼ੁਰੂ ਹੋਈ ਸੀ, ਵਿਚ ਫੇਲ੍ਹ ਹੋ ਗਿਆ ਸੀ। ਉਹਨਾਂ ਦੱਸਿਆ ਕਿ ਅਨੁਸੂਚਿਤ ਜਾਤੀ ਵਰਗ ਵਿਚ ਪ੍ਰੀਖਿਆ ਵਿਚ ਫੇਲ੍ਹ ਹੋਣ ਮਗਰੋਂ ਸੁਸ਼ੋਭਿਤਵੀਰ ਨੇ ਆਪਣੀ ਕੈਟਾਗਿਰੀ ਬਦਲ ਲਈ। 20.10.22 ਨੂੰ ਸੂਬੇ ਦੇ ਡੀ ਜੀ ਪੀ ਨੇ ਸਾਬਕਾ ਡੀ ਸੀ ਪੀ ਨੂੰ ਪੱਤਰ ਦਿੱਤਾ ਜਿਸ ਵਿਚ ਦੱਸਿਆ ਕਿ ਉਹਨਾਂ ਦੀ ਬੇਨਤੀ ’ਤੇ ਉਹਨਾਂ ਦਾ ਪੁੱਤਰ ਅਪੰਗ ਪੁਲਿਸ ਅਫਸਰਾਂ ਦੇ ਬੱਚਿਆਂ ਵਾਸਤੇ 2 ਫੀਸਦੀ ਰਾਖਵੇਂਕਰਨ ਦੀ ਵਿਵਸਥਾ ਤਹਿਤ ਯੋਗ ਹੈ ਤੇ ਬਲਕਾਰ ਸਿੰਘ 50 ਫੀਸਦੀ ਅਪੰਗ ਹੈ।

ਸਰਦਾਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਸਰਟੀਫਿਕੇਟ ਜਿਸਦੇ ਆਧਾਰ ’ਤੇ ਸੁਸ਼ੋਭਿਤਵੀਰ ਨੇ ਹਾਈ ਕੋਰਟ ਵਿਚ ਪਹੁੰਚ ਕੀਤੀ ਤੇ ਸ਼ਾਰਟ ਲਿਸਟ ਕੀਤੇ 4000 ਉਮੀਦਵਾਰਾਂ ਦੀ ਭਰਤੀ ਪ੍ਰਕਿਰਿਆ ਰੁਕਵਾ ਦਿੱਤੀ, ਝੂਠਾ ਹੈ। ਉਹਨਾਂ ਨੇ ਤਸਵੀਰਾਂ ਵਿਖਾ ਕੇ ਸਾਬਤ ਕੀਤਾ ਕਿ ਬਲਕਾਰ ਸਿੰਘ ਕੀਤੇ ਦਾਅਵੇ ਮੁਤਾਬਕ 50 ਫੀਸਦੀ ਅਪੰਗ ਨਹੀਂ ਹੈ। ਉਹਨਾਂ ਕਿਹਾ ਕਿ ਨਿਯਮਾਂ ਮੁਤਾਬਕ ਸਰਕਾਰੀ ਨੌਕਰੀ ਲਈ ਅਪਲਾਈ ਕਰਨ ਵਾਲਾ ਉਮੀਦਵਾਰ ਆਪਣੀ ਅਰਜ਼ੀ ਦੇਣ ਤੋਂ ਬਾਅਦ ਆਪਣਾ ਵਰਗ ਯਾਨੀ ਕੈਟਾਗਿਰੀ ਨਹੀਂ ਬਦਲ ਸਕਦਾ।

ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ ਦੇ ਵਿਧਾਇਕ ਦੀ ਮਦਦ ਵਾਸਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਕੰਮ ਕੀਤਾ ਹੈ ਤੇ ਸੂਬੇ ਦੇ ਡੀ ਜੀ ਪੀ ਨੇ ਵਿਧਾਇਕ ਨੂੰ ਗਲਤ ਸਰਟੀਫਿਕੇਟ ਜਾਰੀ ਕੀਤਾ ਹੈ। ਉਹਨਾਂ ਕਿਹਾ ਕਿ ਦੋਵਾਂ ਮਾਮਲਿਆਂ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਦੋਸ਼ੀ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਇਹ ਵੀ ਮੰਗ ਕੀਤੀ ਕਿ ਮੈਡੀਕਲ ਬੋਰਡ ਕੋਲੋਂ ਕਰਤਾਰਪੁਰ ਦੇ ਵਿਧਾਇਕ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਕਿ ਉਹ ਕੀਤੇ ਦਾਅਵੇ ਮੁਤਾਬਕ 50 ਫੀਸਦੀ ਅਪੰਗ ਹਨ ਜਾਂ ਨਹੀਂ।

ਮੀਡੀਆ ਵਿਭਾਗ ਵਿਚ ਦੋ ਭਰਤੀਆਂ ਦੀ ਗੱਲ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਦੋਵੇਂ ਭਰਤੀਆਂ ਤੁਰੰਤ ਰੱਦ ਹੋਣੀਆਂ ਚਾਹੀਦੀਆਂ ਹਨ ਕਿਉਂਕਿ ਚੁਣੇ ਉਮੀਦਵਾਰ 10ਵੀਂ ਤੱਕ ਪੰਜਾਬੀ ਨਹੀਂ ਪੜ੍ਹੇ। ਉਹਨਾਂ ਨੇ ਦਿੱਲੀ ਤੇ ਭਾਰਤ ਦੇ ਹੋਰ ਭਾਗਾਂ ਤੋਂ ਅਫਸਰ ਦਰਾਮਦ ਕਰਨ ਦਾ ਮਾਮਲਾ ਵੀ ਚੁੱਕਿਆ ਤੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਵਿਚ ਹੁਨਰ ਰਹਿ ਹੀ ਨਹੀਂ ਗਿਆ। ਉਹਨਾਂ ਕਿਹਾ ਕਿ ਹਾਲ ਹੀ ਵਿਚ ਸਰਕਾਰ ਨੇ ਦੋ ਯੋਗਾ ਅਧਿਆਪਕ ਰੱਖੇ ਜਿਹਨਾਂ ਨੂੰ 1 ਲੱਖ ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾ ਰਹੀ ਹੈ ਤੇ ਇਹ ਸਭ ਕੁਝ ਦਿੱਲੀ ਦੇ ਮੁੱਖ ਮੰਤਰੀ ਨੂੰ ਖੁਸ਼ ਕਰਨ ਵਾਸਤੇ ਕੀਤਾ ਗਿਆ। ਉਹਨਾਂ ਕਿਹਾ ਕਿ ਇਸੇ ਤਰੀਕੇ ਦਿੱਲੀ ਦੇ ਸਾਬਕਾ ਅਫਸਰਸ਼ਾਹਾਂ ਨੂੰ ਪੰਜਾਬ ਵਿਚ ਐਡਜਸਟ ਕੀਤਾ ਜਾ ਰਿਹਾ ਹੈ ਤੇ ਸਤਿਆ ਗੋਪਾਲ ਨੂੰ ਰੇਰਾ ਦਾ ਚੇਅਰਮੈਨ ਲਗਾਇਆ ਗਿਆ ਜਦੋਂ ਕਿ ਰਾਕੇਸ਼ ਗੋਇਲ ਨੂੰ ਰੈਰਾ ਦਾ ਮੈਂਬਰ ਅਤੇ ਸਤਬੀਰ ਬੇਦੀ ਨੂੰ ਪੀ ਐਸ ਈਬੀ ਦਾ ਚੇਅਰਮੈਨ ਲਗਾਇਆ ਗਿਆ ਹੈ।

ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਸਪਸ਼ਟ ਕਿਹਾ ਕਿ ਭਾਜਪਾ ਨਾਲ ਮੁੜ ਗਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਹਨਾਂਕਿਹਾ ਕਿ ਭਾਜਪਾ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਖਿਲਾਫ ਕੰਮ ਕਰ ਰਹੀ ਹੈ ਤੇ ਕਿਸਾਨਾਂ ਦੀ ਕਣਕ ਦੀ ਪੈਦਾਵਾਰ ’ਤੇ ਵੈਲਯੂ ਕੱਟ ਲਗਾਉਣ ਸਮੇਤ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਨੌਜਵਾਨਾਂ ਖਿਲਾਫ ਐਨ ਐਸ ਏ ਵਰਗੇ ਕਾਲੇ ਕਾਨੂੰਨ ਲਗਾਏ ਜਾ ਰਹੇ ਹਨ।

Share This Article
Facebook Twitter Whatsapp Whatsapp Telegram Copy Link
Share
Previous Article ब्रेक की जगह दबा दिया एक्सीलेटर, नहर में गिरी XUV- 3 बैंक कर्मियों की मौत ब्रेक की जगह दबा दिया एक्सीलेटर, नहर में गिरी XUV- 3 बैंक कर्मियों की मौत
Next Article आप’ सरकार सूबे के मज़दूरों के उत्थान के लिए कर रही कार्य, लागू कर रही जनहितैषी नीतियां : हरभजन सिंह ईटीओ आप’ सरकार सूबे के मज़दूरों के उत्थान के लिए कर रही कार्य, लागू कर रही जनहितैषी नीतियां : हरभजन सिंह ईटीओ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?