By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਅਸੀਂ ਆਪਣੀਆਂ ਜਾਨਾਂ ਦੇ ਦਿਆਂਗੇ ਪਰ ਆਪ ਸਰਕਾਰ ਵੱਲੋਂ ਇਕ ਬੂੰਦ ਵਾਧੂ ਪਾਣੀ ਰਾਜਸਥਾਨ ਨੂੰ ਨਹੀਂ ਦੇਣ ਦਿਆਂਗੇ: ਬਾਦਲ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਅਸੀਂ ਆਪਣੀਆਂ ਜਾਨਾਂ ਦੇ ਦਿਆਂਗੇ ਪਰ ਆਪ ਸਰਕਾਰ ਵੱਲੋਂ ਇਕ ਬੂੰਦ ਵਾਧੂ ਪਾਣੀ ਰਾਜਸਥਾਨ ਨੂੰ ਨਹੀਂ ਦੇਣ ਦਿਆਂਗੇ: ਬਾਦਲ
Jalandhar

ਅਸੀਂ ਆਪਣੀਆਂ ਜਾਨਾਂ ਦੇ ਦਿਆਂਗੇ ਪਰ ਆਪ ਸਰਕਾਰ ਵੱਲੋਂ ਇਕ ਬੂੰਦ ਵਾਧੂ ਪਾਣੀ ਰਾਜਸਥਾਨ ਨੂੰ ਨਹੀਂ ਦੇਣ ਦਿਆਂਗੇ: ਬਾਦਲ

Talk Hindustan
Last updated: 2023/05/24 at 8:42 PM
Talk Hindustan
Share
4 Min Read
ਅਸੀਂ ਆਪਣੀਆਂ ਜਾਨਾਂ ਦੇ ਦਿਆਂਗੇ ਪਰ ਆਪ ਸਰਕਾਰ ਵੱਲੋਂ ਇਕ ਬੂੰਦ ਵਾਧੂ ਪਾਣੀ ਰਾਜਸਥਾਨ ਨੂੰ ਨਹੀਂ ਦੇਣ ਦਿਆਂਗੇ: ਬਾਦਲ
SHARE
ਆਪ ਵੱਲੋਂ ਰਾਜਸਥਾਨ ਵਿਚ ਵੋਟਾਂ ਲੈਣ ਵਾਸਤੇ ਸੂਬੇ ਦੇ ਦਰਿਆਈ ਪਾਣੀ ਦਾ ਸੌਦਾ ਕਰਨ ਦੇ ਆਪ ਦੇ ਵਿਵਾਦ ਦੀ ਕੀਤੀ ਨਿਖੇਧੀ, ਵਿਸ਼ਾਲ ਧਰਨੇ ਨੂੰ ਕੀਤਾ ਸੰਬੋਧਨ

 

ਅਬੋਹਰ, 24 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਕਾਲੀ ਦਲ ਕਦੇ ਵੀ ਆਮ ਆਦਮੀ ਪਾਰਟੀ ਸਰਕਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਅਨੁਸਾਰ ਰਾਜਸਥਾਨ ਨੂੰ ਦਰਿਆਈ ਪਾਣੀਆਂ ਵਿਚੋਂ ਵਧਾਉਣ ਦੀ ਇਜਾਜ਼ਤ ਨਹੀਂ ਦਿਆਂਗੇ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਸੀਂ ਰਾਜਸਥਾਨ ਨੂੰ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਦੇਣ ਦਿਆਂਗੇ ਭਾਵੇਂ ਇਸ ਅਨਿਆਂ ਨੂੰ ਰੋਕਣ ਵਾਸਤੇ ਸਾਨੂੰ ਆਪਣੀਆਂ ਜਾਨਾਂ ਹੀ ਕਿਉਂ ਨਾ ਵਾਰਨੀਆਂ ਪੈ ਜਾਣ।

ਰਾਜਸਥਾਨ ਦੀ ਸਰਹੱਦ ਦੇ ਨਾਲ ਵਿਸ਼ਾਲ ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਰਾਜਸਥਾਨ ਵਿਚ ਆਉਂਦੀਆਂ ਚੋਣਾਂ ਵਿਚ ਵੋਟਾਂ ਲੈਣ ਵਾਸਤੇ ਰਾਜ ਦੇ ਦਰਿਆਈ ਪਾਣੀਆਂ ਦਾ ਵਪਾਰਕ ਸੌਦਾ ਕਰਨ ਦੀ ਆਪ ਦੀ ਸਾਜ਼ਿਸ਼ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਮੁੱਖ ਮੰਤਰੀ ਨੇ ਉਹਨਾਂ ਖਬਰਾਂ ਦਾ ਖੰਡਨ ਨਹੀਂ ਕੀਤਾ ਜਿਹਨਾਂ ਵਿਚ ਕਿਹਾ ਗਿਆ ਸੀ ਕਿ ਮੁੱਖ ਮੰਤਰੀ ਨੇ ਰਾਸ਼ਟਰੀ ਲੋਕਤਾਂਤਰਿਕ ਪਾਰਟੀ (ਆਰ ਐਲ ਪੀ) ਦੇਮੁਖੀ ਹਨੂਮਾਨ ਬੇਨੀਵਾਲ ਅਤੇ ਰਾਜਸਥਾਨ ਦੇ ਕਿਸਾਨਾਂ ਨੂੰ ਭਰੋਸਾ ਦੁਆਇਆ ਸੀ ਕਿ ਆਪ ਸਰਕਾਰ ਸਰਹਿੰਦ ਫੀਡਰ ਤੋਂ ਰਾਜਸਥਾਨ ਨੂੰ ਜਾਂਦੇ ਪਾਣੀ ਵਿਚ ਵਾਧਾ ਕੀਤਾ ਜਾਵੇਗਾ ਤੇ ਉਹਨਾਂ ਦਾ ਇਹ ਭਰੋਸਾ ਪੰਜਾਬ ਤੋਂ ਇਸਦੇ ਦਰਿਆਈ ਪਾਣੀ ਖੋਹਣ ਦੀ ਸਾਜ਼ਿਸ਼ ਦਾ ਸਬੂਤ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਵਿਸ਼ੇਸ਼ ਭਰੋਸਾ ਦਿੱਤਾ ਹੈ ਕਿ ਮੌਜੂਦਾ ਸਮੇਂ ਜਾ ਰਿਹਾ 700 ਕਿਊਸਿਕ ਪਾਣੀ ਵਧਾ ਕੇ 1250 ਕਿਊਸਿਕ ਕੀਤਾ ਜਾਵੇਗਾ ਜਿਸ ਨਾਲ ਸਾਡੇ ਲੱਖਾਂ ਕਿਸਾਨਾਂ ਦਾ ਜੀਵਨ ਖਤਰੇ ਵਿਚ ਪੈ ਜਾਵੇਗਾ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸੂਬੇ ਨਾਲ ਕੀਤੇ ਵਿਤਕਰੇ ਕਾਰਨ ਪੰਜਾਬ ਦਾ ਖੂਨ ਚੂਸਿਆ ਜਾਂਦਾ ਰਿਹਾ ਹੈ। ਉਹਨਾਂ ਕਿਹਾ ਕਿ 1955 ਵਿਚ ਕੇਂਦਰ ਦੀ ਕਾਂਗਰਸ ਸਰਕਾਰ ਨੇ ਰਾਵੀ-ਬਿਆਸ ਪਾਣੀਆਂ ਵਿਚੋਂ 15.85 ਐਮ ਏ ਐਫ ਪਾਣੀ ਰਾਜਸਥਾਨ ਨੂੰ ਅਲਾਟ ਕੀਤਾ ਸੀ। ਉਹਨਾਂ ਕਿਹਾ ਕਿ ਹੁਣ ਸੂਬੇ ਵਿਚ ਵੱਡੇ ਹਿੱਸੇ ਵਿਚ ਜ਼ਮੀਨ ਹੇਠਲਾਂ ਪਾਣੀ ਖ਼ਤਰਨਾਕ ਪੱਧਰ ਤੱਕ ਘੱਟ ਗਿਆ ਹੈ ਤੇ ਭਵਿੱਖ ਇਸ ਸੂਬੇ ਦੇ ਰੇਗਿਸਤਾਨ ਬਣਨ ਦਾ ਖ਼ਤਰਾ ਪੈਦਾ ਹੋ ਗਿਆ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਇਹ ਵਾਅਦਾ ਕਰ ਰਹੇ ਹਨ ਕਿ ਪੰਜਾਬ ਦੇ ਦਰਿਆਈ ਪਾਣੀਆਂ ਵਿਚੋਂ ਰਾਜਸਥਾਨ ਨੂੰ ਹਿੱਸਾ ਵਧਾਇਆ ਜਾਵੇਗਾ ਤੇ ਇਹ ਗੱਲ ਕਿਸੇ ਵੀ ਹਾਲਾਤ ਵਿਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।


ਸਰਦਾਰ ਬਾਦਲ ਨੇ ਕਿਸਾਨਾਂ ਨੂੰ ਕਿਹਾ ਕਿ ਉਹਨਾਂ ਨੂੰ ਆਪ ਅਤੇ ਇਸਦੇ ਮੁਖੀ ਅਰਵਿੰਦ ਕੇਜਰੀਵਾਲ ਦੀਆਂ ਸਾਜ਼ਿਸ਼ਾਂ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਕ ਸਾਲ ਪਹਿਲਾਂ ਕੇਜਰੀਵਾਲ ਨੇ ਹਰਿਆਣਾ ਦੇ ਲੋਕਾਂ ਨੂੰ ਸ੍ਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ਭਰੋਸਾ ਦੁਆਇਆ ਸੀ ਕਿ ਜੇਕਰ ਹਰਿਆਣਾ ਵਿਚ ਆਪ ਸਰਕਾਰ ਬਣੀ ਤਾਂ ਫਿਰ ਐਸ ਵਾਈ ਐਲ ਰਾਹੀਂ ਪੰਜਾਬ ਤੋਂ ਹਰਿਆਣਾ ਨੂੰ ਪਾਣੀ ਦੁਆਇਆ ਜਾਵੇਗਾ। ਉਹਨਾਂ ਕਿਹਾ ਕਿ ਹਰਿਆਣਾ ਦੇ ਆਪ ਦੇ ਪ੍ਰਧਾਨ ਨੇ ਜਨਤਕ ਤੌਰ ’ਤੇ ਇਸਨੂੰ ਸੂਬੇ ਦੇ ਲੋਕਾਂ ਨੂੰ ’ਗਰੰਟੀ’ ਵਜੋਂ ਲੈਣ ਦਾ ਐਲਾਨ ਕੀਤਾ ਸੀ।

ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਰਾਈਪੇਰੀਅਨ ਸਿਧਾਂਤਾਂ ’ਤੇ ਡਟਿਆ ਰਹੇਗਾ। ਅਸੀਂ ਪਾਣੀ ਦਾ ਇਕ ਵੀ ਵਾਧੂ ਤੁਪਕਾ ਨਾ ਰਾਜਸਥਾਨ ਨੂੰ ਦੇਣ ਦਿਆਂਗੇ ਤੇ ਨਾ ਹੀ ਐਸ ਵਾਈ ਐਲ ਰਾਹੀਂ ਹਰਿਆਣਾ ਨੂੰ ਦੇਣ ਦਿਆਂਗੇ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਐਸ ਵਾਈ ਐਲ (ਰਿਹੈਬੀਲੀਟੇਸ਼ਨ ਐਂਡ ਰੀ ਵੈਸਟਿੰਗ ਆਫ ਪ੍ਰਾਪਰਟੀ ਰਾਈਟਸ) ਬਿੱਲ 2016 ਪਾਸ ਕਰ ਕੇ ਐਸ ਵਾਈ ਐਲ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਮੋੜ ਦਿੱਤੀ ਸੀ ਤੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਕੀਤੀ ਸੀ।

ਇਸ ਮੌਕੇ ਧਰਨੈ ਨੂੰ ਡਾ. ਮਹਿੰਦਰ ਰਿਣਵਾ, ਹੰਸਰਾਜ ਜੋਸਨ, ਮਨਤਾਰ ਸਿੰਘ ਬਰਾੜ, ਵਰਦੇਵ ਸਿੰਘ ਮਾਨ, ਪਰਮਬੰਸ ਸਿੰਘ ਰੋਮਾਣਾ, ਕੰਵਰਜੀਤ ਸਿੰਘ ਬਰਕੰਦੀ, ਹਰਪ੍ਰੀਤ ਸਿੰਘ ਅਤੇ ਸੂਬਾ ਸਿੰਘ ਬਾਦਲ ਸਮੇਤ ਸੀਨੀਅਰ ਆਗੂਆਂ ਨੇ ਸੰਬੋਧਨ ਕੀਤਾ।

Share This Article
Facebook Twitter Whatsapp Whatsapp Telegram Copy Link
Share
Previous Article ਡੀਸੀ ਦਫਤਰ ਕਰਮਚਾਰੀ ਯੂਨੀਅਨ ਨੇ ਨਵ-ਨਿਯੁੱਕਤ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਕੀਤਾ ਸਵਾਗਤ ਡੀਸੀ ਦਫਤਰ ਕਰਮਚਾਰੀ ਯੂਨੀਅਨ ਨੇ ਨਵ-ਨਿਯੁੱਕਤ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਕੀਤਾ ਸਵਾਗਤ
Next Article सीएम मान की चन्नी को बड़ी चुनौती, 31 मई तक का दिया अल्टीमेटम सीएम मान की चन्नी को बड़ी चुनौती, 31 मई तक का दिया अल्टीमेटम
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?