ਜਲੰਧਰ, 9 ਜੁਲਾਈ : ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵੱਲੋਂ ਸਬ ਡਵੀਜ਼ਨ ਸ਼ਾਹਕੋਟ ਅਤੇ ਫਿਲੌਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ 10 ਜੁਲਾਈ 2023 ਦਿਨ ਸੋਮਵਾਰ ਨੂੰ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਆਪਣੇ ਹੁਕਮਾਂ ਵਿੱਚ, ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜਲੰਧਰ ਦੇ ਮੌਸਮ ਦੇ ਹਾਲਾਤ ਨੂੰ ਮੁੱਖ ਰੱਖਦੇ ਹੋਏ 10 ਜੁਲਾਈ ਨੂੰ ਸਬ ਡਵੀਜ਼ਨ ਸ਼ਾਹਕੋਟ ਅਤੇ ਫਿਲੌਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ।
ਜ਼ਿਕਰਯੋਗ ਹੈ ਕਿ ਭਾਰੀ ਬਾਰਿਸ਼ ਕਾਰਨ ਸ਼ਾਹਕੋਟ ਅਤੇ ਫਿਲੌਰ ਦੇ ਸਰਕਾਰੀ ਸਕੂਲਾਂ/ਪਿੰਡਾਂ ਅਤੇ ਸ਼ਹਿਰਾਂ ਦੇ ਕਾਫੀ ਹਿੱਸੇ ਵਿੱਚ ਪਾਣੀ ਭਰ ਜਾਣ ਕਰਕੇ ਬੱਚਿਆਂ ਨੂੰ ਸਕੂਲ ਆਉਣ-ਜਾਣ ਵਿੱਚ ਭਾਰੀ ਦਿੱਕਤ ਦੇ ਖਦਸ਼ੇ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ।

