By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਪਹੁੰਚੇ ਨਗਰ ਨਿਗਮ, ਵੱਖ-ਵੱਖ ਕੰਮਾਂ ਦੀ ਕੀਤੀ ਸਮੀਖਿਆ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਪਹੁੰਚੇ ਨਗਰ ਨਿਗਮ, ਵੱਖ-ਵੱਖ ਕੰਮਾਂ ਦੀ ਕੀਤੀ ਸਮੀਖਿਆ
Jalandhar

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਪਹੁੰਚੇ ਨਗਰ ਨਿਗਮ, ਵੱਖ-ਵੱਖ ਕੰਮਾਂ ਦੀ ਕੀਤੀ ਸਮੀਖਿਆ

Talk Hindustan
Last updated: 2023/07/15 at 7:47 PM
Talk Hindustan
Share
3 Min Read
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਪਹੁੰਚੇ ਨਗਰ ਨਿਗਮ, ਵੱਖ-ਵੱਖ ਕੰਮਾਂ ਦੀ ਕੀਤੀ ਸਮੀਖਿਆ
SHARE

ਸ਼ਹਿਰ ’ਚ ਸਫ਼ਾਈ, ਪਾਣੀ ਦੀ ਨਿਕਾਸੀ, ਕੂੜੇ ਦੀ ਸਮੇਂ ਸਿਰ ਲਿਫ਼ਟਿੰਗ ਅਤੇ ਬਰਸਾਤਾਂ ਦੇ ਮੱਦੇਨਜ਼ਰ ਸੀਵਰ ਸਿਸਟਮ ਨੂੰ ਪੂਰੀ ਤਰ੍ਹਾਂ ਦਰੁਸਤ ਰੱਖਣ ਦੀ ਲੋੜ ’ਤੇ ਜ਼ੋਰ

ਲੋਕ ਕੰਮਾਂ ਨੂੰ ਪੂਰੀ ਤਰਜੀਹ ਦਿੰਦਿਆਂ ਘੱਟੋ-ਘੱਟ ਸਮੇਂ ’ਚ ਪਾਰਦਰਸ਼ੀ ਢੰਗ ਨਾਲ ਕਰਨ ਦੇ ਨਿਰਦੇਸ਼

 

Contents
ਸ਼ਹਿਰ ’ਚ ਸਫ਼ਾਈ, ਪਾਣੀ ਦੀ ਨਿਕਾਸੀ, ਕੂੜੇ ਦੀ ਸਮੇਂ ਸਿਰ ਲਿਫ਼ਟਿੰਗ ਅਤੇ ਬਰਸਾਤਾਂ ਦੇ ਮੱਦੇਨਜ਼ਰ ਸੀਵਰ ਸਿਸਟਮ ਨੂੰ ਪੂਰੀ ਤਰ੍ਹਾਂ ਦਰੁਸਤ ਰੱਖਣ ਦੀ ਲੋੜ ’ਤੇ ਜ਼ੋਰਲੋਕ ਕੰਮਾਂ ਨੂੰ ਪੂਰੀ ਤਰਜੀਹ ਦਿੰਦਿਆਂ ਘੱਟੋ-ਘੱਟ ਸਮੇਂ ’ਚ ਪਾਰਦਰਸ਼ੀ ਢੰਗ ਨਾਲ ਕਰਨ ਦੇ ਨਿਰਦੇਸ਼

ਜਲੰਧਰ, 15 ਜੁਲਾਈ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸ਼ਨੀਵਾਰ ਨੂੰ ਨਗਰ ਨਿਗਮ ਵਿਖੇ ਪਹੁੰਚਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਦੌਰਾਨ ਵੱਖ-ਵੱਖ ਕੰਮਾਂ ਦੀ ਸਮੀਖਿਆ ਕਰਦਿਆਂ ਨਿਰਦੇਸ਼ ਦਿੱਤੇ ਕਿ ਸ਼ਹਿਰ ਅੰਦਰ ਪੂਰੀ ਸਫ਼ਾਈ ਵਿਵਸਥਾ, ਪਾਣੀ ਦੀ ਨਿਰਵਿਘਨ ਨਿਕਾਸੀ, ਸੜਕਾਂ ਦੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਅਤੇ ਕੂੜੇ ਦੀ ਸਮੇਂ ਸਿਰ ਲਿਫ਼ਟਿੰਗ ਨੂੰ ਹਰ ਹਾਲਤ ਯਕੀਨੀ ਬਣਾਇਆ ਜਾਵੇ। ਨਗਰ ਨਿਗਮ ਦੇ ਕਮਿਸ਼ਨਰ ਅਭਿਜੀਤ ਕਪਲਿਸ਼ ਸਮੇਤ ਵੱਖ-ਵੱਖ ਅਧਿਕਾਰੀਆਂ ਨਾਲ ਉਨ੍ਹਾਂ ਦੇ ਕੰਮਾਂ ਬਾਰੇ ਗੱਲਬਾਤ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਨਿਗਮ ਵਲੋਂ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਘੱਟੋ-ਘੱਟ ਸਮੇਂ ਵਿੱਚ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਇਆ ਜਾਵੇ।

ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੇ ਮੱਦੇਨਜ਼ਰ ਪੂਰੇ ਸ਼ਹਿਰ ਵਿੱਚ ਲੋੜੀਂਦੇ ਬੰਦੋਬਸਤ ਕਰਦਿਆਂ ਪਾਣੀ ਦੀ ਨਿਰਵਿਘਨ ਨਿਕਾਸੀ ਦਾ ਖਾਸ ਧਿਆਨ ਰੱਖਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਭ੍ਰਿਸ਼ਟਾਚਾਰ ਖਿਲਾਫ਼ ਲਾਗੂ ਕੀਤੀ ‘ਜ਼ੀਰੋ ਟੌਲਰੈਂਸ’ ਦੀ ਨੀਤੀ ਨੂੰ ਇਨ੍ਹ-ਬਿਨ੍ਹ ਲਾਗੂ ਕੀਤਾ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਨਗਰ ਨਿਗਮ ਵਲੋਂ ਸ਼ਹਿਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਿਲ ਕਰਦਿਆਂ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਉਨ੍ਹਾਂ ਦੀ ਨਿਗਰਾਨੀ ਹੇਠ ਹੋ ਰਹੇ ਕਾਰਜਾਂ ਨੂੰ ਪੂਰੀ ਗੁਣਵੱਤਾ ਤਹਿਤ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਉਹ ਨਿਗਮ ਦੀਆਂ ਵੱਖ-ਵੱਖ ਬਰਾਂਚਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦੇ ਰਹਿਣਗੇ ਤਾਂ ਜੋ ਸਮੁੱਚੀ ਪ੍ਰਕਿਰਿਆ ਨੂੰ ਹੋਰ ਵੀ ਬਿਹਤਰ ਢੰਗ ਨਾਲ ਚਲਾਇਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਗਮ ਪਾਸ ਆਉਂਦੀਆਂ ਲੋਕ ਸ਼ਿਕਾਇਤਾਂ ਦਾ ਵੀ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ। ਨਿਗਮ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਕੈਬਨਿਟ ਮੰਤਰੀ ਨੂੰ ਨਗਰ ਨਿਗਮ ਵਲੋਂ ਕੀਤੇ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ। ਹੋਰਨਾਂ ਤੋਂ ਇਲਾਵਾ ਵਧੀਕ ਕਮਿਸ਼ਨਰ ਸ਼ਿਖਾ ਭਗਤ, ਨਿਗਮ ਦੇ ਨਿਗਰਾਨ ਇੰਜੀਨੀਅਰ, ਕਾਰਜਕਾਰੀ ਇੰਜੀਨੀਅਰ, ਐਮ.ਟੀ.ਪੀ., ਏ.ਟੀ.ਪੀਜ਼, ਐਸ.ਡੀ.ਓਜ਼ ਆਦਿ ਵੀ ਮੌਜੂਦ ਸਨ।

Share This Article
Facebook Twitter Whatsapp Whatsapp Telegram Copy Link
Share
Previous Article ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਧੁੱਸੀ ਬੰਨ੍ਹ ‘ਚ ਪਏ ਪਾੜ ਨੂੰ ਪੂਰਨ ਸਬੰਧੀ ਚੱਲ ਰਹੇ ਕੰਮ ਦਾ ਕੀਤਾ ਨਿਰੀਖਣ , ਲੋਕਾਂ ਨਾਲ ਕੀਤੀ ਗੱਲਬਾਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਧੁੱਸੀ ਬੰਨ੍ਹ ‘ਚ ਪਏ ਪਾੜ ਨੂੰ ਪੂਰਨ ਸਬੰਧੀ ਚੱਲ ਰਹੇ ਕੰਮ ਦਾ ਕੀਤਾ ਨਿਰੀਖਣ , ਲੋਕਾਂ ਨਾਲ ਕੀਤੀ ਗੱਲਬਾਤ
Next Article ਪੰਜਾਬ ਸਰਕਾਰ ਵਲੋਂ ਹੜ੍ਹਾਂ ਦੀ ਮਾਰ ਹੇਠਲੇ ਖੇਤਰਾਂ ’ਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਪੂਰੀ ਤਿਆਰੀ, ਸਿਹਤ ਸੇਵਾਵਾਂ ਲਗਾਤਾਰ ਜਾਰੀ : ਸਿਹਤ ਮੰਤਰੀ ਪੰਜਾਬ ਸਰਕਾਰ ਵਲੋਂ ਹੜ੍ਹਾਂ ਦੀ ਮਾਰ ਹੇਠਲੇ ਖੇਤਰਾਂ ’ਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਪੂਰੀ ਤਿਆਰੀ, ਸਿਹਤ ਸੇਵਾਵਾਂ ਲਗਾਤਾਰ ਜਾਰੀ : ਸਿਹਤ ਮੰਤਰੀ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?