By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪੰਜਾਬ ਸਰਕਾਰ ਵਲੋਂ ਹੜ੍ਹਾਂ ਦੀ ਮਾਰ ਹੇਠਲੇ ਖੇਤਰਾਂ ’ਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਪੂਰੀ ਤਿਆਰੀ, ਸਿਹਤ ਸੇਵਾਵਾਂ ਲਗਾਤਾਰ ਜਾਰੀ : ਸਿਹਤ ਮੰਤਰੀ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਪੰਜਾਬ ਸਰਕਾਰ ਵਲੋਂ ਹੜ੍ਹਾਂ ਦੀ ਮਾਰ ਹੇਠਲੇ ਖੇਤਰਾਂ ’ਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਪੂਰੀ ਤਿਆਰੀ, ਸਿਹਤ ਸੇਵਾਵਾਂ ਲਗਾਤਾਰ ਜਾਰੀ : ਸਿਹਤ ਮੰਤਰੀ
Jalandhar

ਪੰਜਾਬ ਸਰਕਾਰ ਵਲੋਂ ਹੜ੍ਹਾਂ ਦੀ ਮਾਰ ਹੇਠਲੇ ਖੇਤਰਾਂ ’ਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਪੂਰੀ ਤਿਆਰੀ, ਸਿਹਤ ਸੇਵਾਵਾਂ ਲਗਾਤਾਰ ਜਾਰੀ : ਸਿਹਤ ਮੰਤਰੀ

Talk Hindustan
Last updated: 2023/07/15 at 7:56 PM
Talk Hindustan
Share
6 Min Read
ਪੰਜਾਬ ਸਰਕਾਰ ਵਲੋਂ ਹੜ੍ਹਾਂ ਦੀ ਮਾਰ ਹੇਠਲੇ ਖੇਤਰਾਂ ’ਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਪੂਰੀ ਤਿਆਰੀ, ਸਿਹਤ ਸੇਵਾਵਾਂ ਲਗਾਤਾਰ ਜਾਰੀ : ਸਿਹਤ ਮੰਤਰੀ
SHARE

ਪੰਜਾਬ ਸਰਕਾਰ ਵਲੋਂ ਹੜ੍ਹਾਂ ਦੀ ਮਾਰ ਹੇਠਲੇ ਖੇਤਰਾਂ ’ਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਪੂਰੀ ਤਿਆਰੀ, ਸਿਹਤ ਸੇਵਾਵਾਂ ਲਗਾਤਾਰ ਜਾਰੀ : ਸਿਹਤ ਮੰਤਰੀ

ਡਾ.ਬਲਬੀਰ ਸਿੰਘ ਨੇ ਜਲੰਧਰ ਤੇ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸਿਹਤ ਵਿਭਾਗ ਦੀਆਂ ਟੀਮਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਇੰਡੀਅਨ ਮੈਡੀਕਲ ਐਸੋਸੀਏਸ਼ਨ, ਧਾਰਮਿਕ ਸੰਸਥਾਵਾਂ ਅਤੇ ਹੋਰ ਜਥੇਬੰਦੀਆਂ ਵਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਕੀਤੀ ਸ਼ਲਾਘਾ

ਜਲੰਧਰ ਜ਼ਿਲ੍ਹੇ ’ਚ 25 ਮੈਡੀਕਲ ਅਤੇ 16 ਰੈਪਿਡ ਰਿਸਪਾਂਸ ਟੀਮਾਂ ਲੋੜਵੰਦਾਂ ਨੁੂੰ ਮੁਹੱਈਆ ਕਰਾ ਰਹੀਆਂ ਨੇ ਮੈਡੀਕਲ ਸੇਵਾਵਾਂ, ਵੱਖ-ਵੱਖ ਹਸਪਤਾਲਾਂ ’ਚ 140 ਬੈਡ ਰਾਖਵੇਂ

ਜਲੰਧਰ, 15 ਜੁਲਾਈ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਦੇ ਪੱਧਰ ਘਟਣ ਤੋਂ ਬਾਅਦ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਦੇ ਨਾਲ-ਨਾਲ ਹੜ੍ਹਾਂ ਦੀ ਮਾਰ ਹੇਠ ਆਏ ਖੇਤਰਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ’ਤੇ ਇੰਤਜ਼ਾਮ ਅਮਲ ਵਿੱਚ ਲਿਆਂਦੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਨੂੰ ਫੈਲਣੋਂ ਰੋਕਿਆ ਜਾ ਸਕੇ।
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜਲੰਧਰ ਅਤੇ ਕਪੂਰਥਲਾ ਜ਼ਿਲ੍ਹੇ ਦੇ ਸਿਵਲ ਸਰਜਨਾਂ, ਸੀਨੀਅਰ ਮੈਡੀਕਲ ਅਫ਼ਸਰਾਂ, ਆਈ.ਐਮ.ਏ. ਦੇ ਨੁਮਾਇੰਦਿਆਂ ਅਤੇ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਨਾਲ ਹੜ੍ਹਾਂ ਕਾਰਨ ਪੈਦਾ ਹੋਈ ਮੌਜੂਦਾ ਸਥਿਤੀ ਬਾਰੇ ਵਿਚਾਰਾਂ ਕਰਦਿਆਂ ਉਨ੍ਹਾਂ ਨੂੰ ਤਾਕੀਦ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਹਰ ਸੰਭਵ ਸਿਹਤ ਸੇਵਾ ਮੁਹੱਈਆ ਕਰਵਾਈ ਜਾਵੇ।

Contents
ਪੰਜਾਬ ਸਰਕਾਰ ਵਲੋਂ ਹੜ੍ਹਾਂ ਦੀ ਮਾਰ ਹੇਠਲੇ ਖੇਤਰਾਂ ’ਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਪੂਰੀ ਤਿਆਰੀ, ਸਿਹਤ ਸੇਵਾਵਾਂ ਲਗਾਤਾਰ ਜਾਰੀ : ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਜਲੰਧਰ ਤੇ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸਿਹਤ ਵਿਭਾਗ ਦੀਆਂ ਟੀਮਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਇੰਡੀਅਨ ਮੈਡੀਕਲ ਐਸੋਸੀਏਸ਼ਨ, ਧਾਰਮਿਕ ਸੰਸਥਾਵਾਂ ਅਤੇ ਹੋਰ ਜਥੇਬੰਦੀਆਂ ਵਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਕੀਤੀ ਸ਼ਲਾਘਾਜਲੰਧਰ ਜ਼ਿਲ੍ਹੇ ’ਚ 25 ਮੈਡੀਕਲ ਅਤੇ 16 ਰੈਪਿਡ ਰਿਸਪਾਂਸ ਟੀਮਾਂ ਲੋੜਵੰਦਾਂ ਨੁੂੰ ਮੁਹੱਈਆ ਕਰਾ ਰਹੀਆਂ ਨੇ ਮੈਡੀਕਲ ਸੇਵਾਵਾਂ, ਵੱਖ-ਵੱਖ ਹਸਪਤਾਲਾਂ ’ਚ 140 ਬੈਡ ਰਾਖਵੇਂ

ਉਨ੍ਹਾਂ ਕਿਹਾ ਕਿ ਜਿਉਂ-ਜਿਉਂ ਪਾਣੀ ਦਾ ਪੱਧਰ ਘੱਟ ਰਿਹਾ ਹੈ ਤਿਉਂ-ਤਿਉਂ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਫੈਲਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ ਜਿਸ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਟੀਮਾ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਿਹਤ ਵਿਭਾਗ ਵਲੋਂ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਸਿਹਤ ਸੇਵਾਵਾਂ ਪ੍ਰਦਾਨ ਕਰਵਾਉਣ ਦਾ ਕਾਰਜ ਵੱਡੇ ਪੱਧਰ ’ਤੇ ਜਾਰੀ ਹੈ। ਉਨ੍ਹਾਂ  ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ ਸਿਹਤ ਸੇਵਾਵਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਿਸੇ ਵੀ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਉਨ੍ਹਾਂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ, ਨਿੱਜੀ ਹਸਪਤਾਲਾਂ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਕੁਦਰਤੀ ਆਫ਼ਤ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਉਹ ਲੋਕ ਸੇਵਾ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਤਾਂ ਜੋ ਇਸ ਔਖੀ ਘੜੀ ਵਿਚ ਲੋਕਾਂ ਨੂੰ ਲੋੜੀਂਦੀਆਂ ਮੈਡੀਕਲ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣ। ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਲੋੜੀਂਦੀਆਂ ਦਵਾਈਆਂ ਵੀ ਸਪੁਰਦ ਕੀਤੀਆਂ ਤਾਂ ਜੋ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਹੜ੍ਹਾਂ ਦੀ ਲਪੇਟ ਵਿੱਚ ਆਏ ਖੇਤਰਾਂ ਵਿੱਚ ਇਹ ਦਵਾਈਆਂ ਲੋਕਾਂ ਨੂੰ ਦਿੱਤੀਆਂ ਜਾ ਸਕਣ। ਡਾ.ਬਲਬੀਰ ਸਿੰਘ ਨੇ ਆਈ.ਐਮ.ਏ. ਦੇ ਮੈਂਬਰਾਂ ਅਤੇ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਨਾਲ ਵੀ ਵਿਚਾਰਾਂ ਕੀਤੀਆਂ ਜਿਨ੍ਹਾਂ ਨੇ ਭਰੋਸਾ ਦਿੱਤਾ ਕਿ ਇਸ ਮੁਸ਼ਕਿਲ ਘੜੀ ਵਿੱਚ ਉਹ ਲੋਕਾਂ ਦੀ ਹਰ ਸੰਭਵ ਮਦਦ ਲਈ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੇ ਨਾਲ ਹਨ।

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਦੀ ਸਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਪੀੜਤ ਲੋਕਾਂ ਨੂੰ ਰਾਹਤ ਦੁਆਉਣੀ ਭਲੇ ਦਾ ਕਾਰਜ ਹੈ ਜਿਸ ਲਈ ਸਾਰਿਆਂ ਨੂੰ ਰਲਕੇ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਦੀ ਮਾਰ ਝੱਲ ਰਹੇ ਲੋਕਾਂ ਦੇ ਮੋਢੇ ਨਾਲ ਮੋਢਾ ਲਾਕੇ ਖੜ੍ਹੀ ਹੈ ਅਤੇ ਉਨ੍ਹਾਂ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਸਮੂਹ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਹਰ ਮੁਸ਼ਕਿਲ ਸਥਿਤੀ ’ਤੇ ਕਾਬੂ ਪਾ ਰਹੀ ਹੈ।


ਜ਼ਿਲ੍ਹਾ ਜਲੰਧਰ ਵਿੱਚ ਹਲਾਤ ਸਬੰਧੀ ਸਿਵਲ ਸਰਜਨ ਡਾ.ਰਮਨ ਸ਼ਰਮਾ ਨੇ ਦੱਸਿਆ ਕਿ ਚਾਰ ਬਲਾਕ ਸ਼ਾਹਕੋਟ ਸਮੇਤ ਲੋਹੀਆਂ, ਬਿਲਗਾ, ਬੜਾ ਪਿੰਡ ਅਤੇ ਮਹਿਤਪੁਰ ਵਿੱਚ ਮੈਡੀਕਲ ਟੀਮਾਂ ਵਲੋਂ ਲਗਾਤਾਰ ਲੋਕਾਂ ਨੂੰ ਲੋੜੀਂਦੀਆਂ ਦਵਾਈਆਂ ਆਦਿ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 25 ਮੈਡੀਕਲ ਅਤੇ 16 ਰੈਪਿਡ ਰਿਸਪਾਂਸ ਟੀਮਾਂ ਕੰਮ ਕਰ ਰਹੀਆਂ ਹਨ ਅਤੇ ਵੱਖ-ਵੱਖ ਹਸਪਤਾਲਾਂ ਵਿੱਚ 140 ਬੈਡ ਨਿਰਧਾਰਿਤ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਹੰਗਾਮੀ ਹਾਲਤ ਨੂੰ ਸੰਭਾਲਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 3482 ਓ.ਪੀ.ਡੀ.ਮਰੀਜ਼ ਦੇਖੇ ਜਾ ਚੁੱਕੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਫੈਲਣ ਦਾ ਕੋਈ ਖਦਸ਼ਾ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਪਾਣੀ ਨਾਲ ਫੈਲਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਗਰਭਵਤੀ ਔਰਤਾਂ ਦੇ ਚੈਕਅਪ ਅਤੇ ਸਿਹਤ ਸੰਭਾਲ ਲਈ ਵਿਸ਼ੇਸ਼ ਟੀਮਾਂ ਭੇਜੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ ਅਤੇ ਲੋੜਪੈਣ ’ਤੇ ਲੋਕ 0181-5007725 ’ਤੇ ਫੋਨ ਕਰਕੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਵਿਧਾਇਕ ਰਮਨ ਅਰੋੜਾ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਨਗਰ ਨਿਗਮ ਕਮਿਸ਼ਨਰ ਅਭਿਜੀਤ ਕਪਲਿਸ਼, ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਆਈ.ਐਮ.ਏ. ਦੇ ਨੁਮਾਇੰਦੇ ਆਦਿ ਮੌਜੂਦ ਸਨ।
———-

Share This Article
Facebook Twitter Whatsapp Whatsapp Telegram Copy Link
Share
Previous Article ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਪਹੁੰਚੇ ਨਗਰ ਨਿਗਮ, ਵੱਖ-ਵੱਖ ਕੰਮਾਂ ਦੀ ਕੀਤੀ ਸਮੀਖਿਆ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਪਹੁੰਚੇ ਨਗਰ ਨਿਗਮ, ਵੱਖ-ਵੱਖ ਕੰਮਾਂ ਦੀ ਕੀਤੀ ਸਮੀਖਿਆ
Next Article ਪੰਜਾਬੀਆਂ ਨੇ ਸੰਤ ਸੀਚੇਵਾਲ ਦੀ ਅਗਵਾਈ ਵਿੱਚ  ਸਤਲੁਜ ਦਰਿਆ ਦਾ ਇੱਕ ਪਾੜ ਪੂਰਿਆ,ਪੰਜਾਂ ਦਿਨਾਂ ਦੇ ਰਿਕਾਰਡ ਸਮੇਂ ਵਿੱਚ ਬੰਨ੍ਹ ਬਣਾ ਕੇ ਸਿਰਜਿਆ ਇਤਿਹਾਸ ਪੰਜਾਬੀਆਂ ਨੇ ਸੰਤ ਸੀਚੇਵਾਲ ਦੀ ਅਗਵਾਈ ਵਿੱਚ ਸਤਲੁਜ ਦਰਿਆ ਦਾ ਇੱਕ ਪਾੜ ਪੂਰਿਆ,ਪੰਜਾਂ ਦਿਨਾਂ ਦੇ ਰਿਕਾਰਡ ਸਮੇਂ ਵਿੱਚ ਬੰਨ੍ਹ ਬਣਾ ਕੇ ਸਿਰਜਿਆ ਇਤਿਹਾਸ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?