By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਜਨਤਕ ਜਥੇਬੰਦੀਆਂ ਵਲੋਂ ਮਣੀਪੁਰ ਘਟਨਾਵਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਪ੍ਰਦਰਸ਼ਨ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਜਨਤਕ ਜਥੇਬੰਦੀਆਂ ਵਲੋਂ ਮਣੀਪੁਰ ਘਟਨਾਵਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਪ੍ਰਦਰਸ਼ਨ
Jalandhar

ਜਨਤਕ ਜਥੇਬੰਦੀਆਂ ਵਲੋਂ ਮਣੀਪੁਰ ਘਟਨਾਵਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਪ੍ਰਦਰਸ਼ਨ

Talk Hindustan
Last updated: 2023/07/24 at 7:29 PM
Talk Hindustan
Share
6 Min Read
ਜਨਤਕ ਜਥੇਬੰਦੀਆਂ ਵਲੋਂ ਮਣੀਪੁਰ ਘਟਨਾਵਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਪ੍ਰਦਰਸ਼ਨ
SHARE
ਜਲੰਧਰ,24 ਜੁਲਾਈ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ,ਕਿਰਤੀ ਕਿਸਾਨ ਯੂਨੀਅਨ,ਪੰਜਾਬ ਸਟੂਡੈਂਟਸ ਯੂਨੀਅਨ,ਡੈਮੋਕ੍ਰੇਟਿਕ ਟੀਚਰਜ਼ ਫਰੰਟ , ਇਸਤਰੀ ਜਾਗ੍ਰਿਤੀ ਮੰਚ, ਤਰਕਸ਼ੀਲ ਸੁਸਾਇਟੀ ਪੰਜਾਬ ਅਤੇ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਯੂਨੀਅਨ ਵਲੋਂ ਸਾਂਝੇ ਤੌਰ ਉੱਤੇ ਮਣੀਪੁਰ ਘਟਨਾਵਾਂ ਨੂੰ ਲੈ ਕੇ ਬੀ.ਐੱਮ.ਸੀ. ਚੌਂਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਨੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਇਕੱਠੇ ਹੋ ਕੇ ਸ਼ਹਿਰ ਵਿੱਚ ਮੁਜ਼ਾਹਰਾ ਕਰਦੇ ਹੋਏ ਬੀ ਐੱਮ ਸੀ ਚੌਂਕ ਵਿਖੇ ਪੁੱਜ ਕੇ ਮੁਜ਼ਾਹਰਾ ਕੀਤਾ ਗਿਆ।
ਇਸ ਮੌਕੇ ਰਾਸ਼ਟਰਪਤੀ ਦੇ ਨਾਂਅ ਡੀਸੀ ਨੂੰ ਦਿੱਤੇ ਗਏ ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਔਰਤਾਂ ਨੂੰ ਨਿਰਵਸਤਰ ਕਰਕੇ ਉਹਨਾਂ ਨੂੰ ਘੁਮਾਉਣ, ਜਬਰ ਜ਼ਨਾਹ ਕਰਨ, ਕਤਲ,ਸਾੜ ਫ਼ੂਕ ਕਰਨ ਵਾਲੇ ਸਰਕਾਰੀ ਸ਼ਹਿ ਪ੍ਰਾਪਤ ਫ਼ਿਰਕੂ ਜਾਨੂੰਨੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਮਣੀਪੁਰ ਘਟਨਾਵਾਂ ਸੰਬੰਧੀ ਰਾਜ-ਧਰਮ ਨਾ ਨਿਭਾਉਣ ਵਾਲੇ ਮੁੱਖ ਮੰਤਰੀ ਅਤੇ ਭਾਜਪਾ ਸਰਕਾਰ ਨੂੰ ਬਰਖ਼ਾਸਤ ਕੀਤਾ ਜਾਵੇ,ਘੱਟ ਗਿਣਤੀਆਂ ਖਿਲਾਫ਼ ਫ਼ਿਰਕੂ ਪ੍ਰਚਾਰ, ਫ਼ਿਰਕੂ ਨਫ਼ਰਤ ਰਾਹੀਂ ਪਾਈ ਜਾ ਰਹੀ ਵੰਡ ਖ਼ਤਮ ਕੀਤੀ ਜਾਏ, ਆਦਿਵਾਸੀਆਂ ਤੇ ਘੱਟ ਗਿਣਤੀਆਂ ਦੀ ਰਾਖੀ ਕਰਨੀ ਯਕੀਨੀਂ ਬਣਾਈ ਜਾਵੇ ਅਤੇ ਘੱਟ ਗਿਣਤੀਆਂ ਤੇ ਆਦਿਵਾਸੀਆਂ ਦੀਆਂ ਭਾਵਨਾਵਾਂ ਅਨੁਸਾਰ ਉਹਨਾਂ ਦੇ ਮਸਲਿਆਂ ਦੀ ਗੱਲਬਾਤ ਰਾਹੀਂ ਤੁਰੰਤ ਹੱਲ ਕੀਤਾ ਜਾਵੇ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਦੇਸ਼ ਦੇ ਉੱਤਰ ਪੂਰਬੀ ਸੂਬੇ ਮਨੀਪੁਰ ਵਿਖੇ ਪਿਛਲੇ 83 ਦਿਨਾਂ ਤੋਂ ਕੀਤੀ ਜਾ ਰਹੀ ਸਾੜਫੂਕ, ਲੁੱਟ ਖੋਹ, ਕਤਲੋਗਾਰਤ ਅਤੇ ਜਬਰ ਜਿਨਾਹ ਦੀਆਂ ਘਟਨਾਵਾਂ ਲਈ ਮਨੀਪੁਰ ਦੇ ਮੁੱਖ ਮੰਤਰੀ ਐਨ. ਬਿਰੇਨ ਸਿੰਘ ਦੀ ਭਾਜਪਾ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਸਾਂਝੇ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਮਣੀਪੁਰ ਵਿਖੇ ਵਾਪਰੇ ਸ਼ਰਮਨਾਕ ਤੇ ਵਹਿਸੀਆਨਾ ਘਟਨਾ ਉੱਤੇ ਉਹ ਗੰਭੀਰ ਚਿੰਤਾ ਪ੍ਰਗਟ ਕਰਦੇ ਹਨ ਅਤੇ ਭਾਜਪਾ-ਸੰਘ ਪਰਿਵਾਰ ਦੀ ਕੇਂਦਰੀ ਅਤੇ ਸੂਬਾ ਸਰਕਾਰ ਵਲੋਂ ਮਣੀਪੁਰ ਸੰਬੰਧੀ ਅਪਣਾਏ ਵਤੀਰੇ ਦੀ ਨਿਖੇਧੀ ਕਰਦੇ ਹਾਂ।ਇਹ ਸਾਰਾ ਘਟਨਾਕ੍ਰਮ ਫ਼ਿਰਕੂ ਸ਼ਕਤੀਆਂ ਵਲੋਂ ਪ੍ਰਚਾਰੇ ਤੇ ਸਿਰਜੈ ਗਏ ਜ਼ਹਿਰੀਲੇ ਮਾਹੌਲ ਦਾ ਸਿੱਟਾ ਹੈ। ਸੰਘ ਪਰਿਵਾਰ ਵਲੋਂ ਸੱਤਾ ਪ੍ਰਾਪਤੀ ਲਈ ਫ਼ਿਰਕੂ ਧਰੁਵੀਕਰਨ ਕਰਕੇ ਲੋਕਾਂ ‘ਚ ਵੰਡੀਆਂ ਪਾ ਕੇ ਬਲਦੀ ਦੇ ਮੂੰਹ ਵਿੱਚ ਸੁੱਟਿਆ ਜਾ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਮਨੀਪੁਰ ਸੂਬੇ ਵਿੱਚ 3 ਮਈ ਦੀ ਰਾਤ ਨੂੰ ਕਰੀਬ ਇੱਕ ਹਜ਼ਾਰ ਲੋਕਾਂ ਦੀ ਹਥਿਆਰਬੰਦ ਭੀੜ ਵੱਲੋਂ ਕਾਂਗਪੋਕਪੀ ਜ਼ਿਲ੍ਹੇ ਦੇ ਸੈਕੁਲ ਥਾਣੇ ਦੇ ਕੁਝ ਪਿੰਡਾਂ ਵਿੱਚ ਦਾਖਲ ਹੋ ਕੇ ਕੁੱਕੀ ਕਬੀਲੇ ਦੇ ਲੋਕਾਂ ਦੇ ਘਰਾਂ ‘ਤੇ ਯੋਜਨਾਬੱਧ ਹਮਲਾ ਕਰਕੇ ਭਾਰੀ ਸਾੜਫੂਕ, ਲੁੱਟਮਾਰ ਅਤੇ ਕਤਲੇਆਮ ਕੀਤਾ ਗਿਆ ਸੀ, ਜਿਸ ਤੋਂ ਬਚਦੇ ਹੋਏ ਤਿੰਨ ਕੁੱਕੀ ਔਰਤਾਂ ਅਤੇ ਦੋ ਮਰਦ ਇੱਕ ਵਾਹਨ ਵਿੱਚ ਉਥੋਂ ਬਚ ਕੇ ਨਿਕਲ ਗਏ ਸਨ ਜੋ ਅਗਲੇ ਦਿਨ 4 ਮਈ ਨੂੰ ਆਪਣਾ ਬਚਾਅ ਕਰਨ ਲਈ ਪੁਲੀਸ ਦੀ ਗੱਡੀ ਵਿੱਚ ਲੁਕ ਗਏ। ਪ੍ਰੰਤੂ ਪੁਲੀਸ ਨੇ ਉਹਨਾ ਦਾ ਕੋਈ ਬਚਾਅ ਨਹੀਂ ਕੀਤਾ ਸਗੋਂ ਭੀੜ ਨੇ ਉਹਨਾ ਨੂੰ ਪੁਲੀਸ ਤੋਂ ਖੋਹ ਲਿਆ ਅਤੇ ਤਿੰਨ ਔਰਤਾਂ ਦੇ ਕੱਪੜੇ ਉਤਾਰ ਕੇ ਉਹਨਾ ਦੀ ਨਗਨ ਪਰੇਡ ਸ਼ੁਰੂ ਕਰ ਦਿੱਤੀ ਗਈ।
ਇਹਨਾ ਔਰਤਾਂ ਵਿੱਚ ਇੱਕ 52 ਸਾਲ, ਦੂਸਰੀ 42 ਸਾਲ ਅਤੇ ਤੀਸਰੀ 21 ਸਾਲ ਦੀ ਨੌਂਜਵਾਨ ਕੁੜੀ ਸੀ। ਜਦੋਂ 21 ਸਾਲਾ ਕੁੜੀ ਦੇ 56 ਸਾਲਾ ਪਿਉ ਅਤੇ 19 ਸਾਲਾ ਭਰਾ ਨੇ ਇਸ ਦਰਿੰਦਗੀ ਦਾ ਵਿਰੋਧ ਕੀਤਾ ਤਾਂ ਭੀੜ ਵੱਲੋਂ ਉਹਨਾ ਦੋਵਾਂ ਦਾ ਮੌਕੇ ‘ਤੇ ਕਤਲ ਕਰ ਦਿੱਤਾ ਗਿਆ ਅਤੇ ਉਸ ਕੁੜੀ ਨਾਲ ਭੀੜ ਵੱਲੋਂ ਗੈਂਗ ਰੇਪ ਕੀਤਾ ਗਿਆ। ਨਗਨ ਪਰੇਡ ਵਿਚਲੀ ਤੀਸਰੀ 52 ਸਾਲਾ ਔਰਤ ਜੋ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਨਹੀਂ ਦਿੱਤੀ, ਦਾ ਪਤੀ ਭਾਰਤੀ ਫੌਜ ਵਿੱਚੋਂ ਸੂਬੇਦਾਰ ਰਿਟਾਇਰ ਹੋਇਆ ਹੈ ਅਤੇ ਉਹ ਕਾਰਗਿਲ ਵਾਰ ਅਤੇ ਸ਼੍ਰੀਲੰਕਾ ਵਿੱਚ ਭੇਜੀ ਗਈ ਭਾਰਤੀ ਸ਼ਾਂਤੀ ਸੈਨਾ ਵਿੱਚ ਸ਼ਾਮਲ ਰਿਹਾ ਸੀ।
ਆਗੂਆਂ ਨੇ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਸੂਬਾ ਸਰਕਾਰ ਅਤੇ ਪੁਲੀਸ ਨੇ ਇਸ ਦਾ ਕੋਈ ਨੋਟਿਸ ਨਹੀਂ ਲਿਆ ਅਤੇ ਡੇਢ ਮਹੀਨੇ ਬਾਅਦ 21 ਜੂਨ ਨੂੰ ਇੱਕ ਹਲਕੀ ਫੁਲਕੀ ਐਫ.ਆਈ.ਆਰ. ਦਰਜ ਕਰ ਦਿੱਤੀ। ਜਦੋਂ 19 ਜੁਲਾਈ ਨੂੰ ਇਸ ਘਟਨਾ ਦੀ ਇੱਕ 26 ਸਕਿੰਟ ਦੀ ਵੀਡਿਓ ਵਾਇਰਲ ਹੋਈ ਤਾਂ ਸੁਪਰੀਮ ਕੋਰਟ ਦੇ ਚੀਫ ਜਸਟਿਸ ਵੱਲੋਂ ਇਸ ਦਾ ਨੋਟਿਸ ਲੈ ਕੇ ਸੂਬਾ ਸਰਕਾਰ ਨੂੰ ਫਿਟਕਾਰ ਪਾਈ ਗਈ, ਜਿਸ ਨਾਲ ਪਿਛਲੇ 80 ਦਿਨਾਂ ਤੋਂ ਚੁੱਪੀ ਧਾਰ ਕੇ ਬੈਠੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਵੀ ਮਨੀਪੁਰ ਬਾਰੇ ਮੂੰਹ ਖੋਲ੍ਹਣ ਲਈ ਮਜਬੂਰ ਹੋਣਾ ਪਿਆ।
ਆਗੂਆਂ ਨੇ ਕਿਹਾ ਕਿ ਅਜੇ ਇਸ ਘਟਨਾ ਦੀ ਚਰਚਾ ਚੱਲ ਰਹੀ ਹੈ ਤਾਂ ਮਨੀਪੁਰ ਦੇ ਸੈਕੁਲ ਪੁਲੀਸ ਥਾਣੇ ਅੰਦਰ 4 ਮਈ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ 21 ਸਾਲ ਅਤੇ 24 ਸਾਲ ਦੀ ਉਮਰ ਦੀਆਂ ਦੋ ਦੋਸਤ ਕੁੜੀਆਂ ਨਾਲ 100-200 ਲੋਕਾਂ ਦੀ ਭੀੜ ਵੱਲੋਂ ਗੈਂਗ ਰੇਪ ਕਰਕੇ ਕਤਲ ਕਰ ਦਿੱਤਾ ਗਿਆ ਸੀ। ਆਗੂਆਂ ਨੇ ਕਿਹਾ ਕਿ ਮਨੀਪੁਰ ਵਿਖੇ ਪਿਛਲੇ 3 ਮਹੀਨੇ ਤੋਂ ਇੰਟਰਨੈੱਟ ਬੰਦ ਕੀਤਾ ਹੋਇਆ ਹੈ ਅਤੇ ਉਥੇ ਵਾਪਰ ਰਹੀਆਂ ਗੈਰ ਮਨੁੱਖੀ ਘਟਨਾਵਾਂ ਦੀ ਅਜੇ 5% ਜਾਣਕਾਰੀ ਵੀ ਆਮ ਲੋਕਾਂ ਤੱਕ ਨਹੀਂ ਪਹੁੰਚੀ।
ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਜ਼ਿਲ੍ਹਾ ਪ੍ਰਧਾਨ ਹੰਸ ਰਾਜ ਪੱਬਵਾਂ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਸੰਤੋਖ ਸਿੰਘ ਸੰਧੂ, ਜ਼ਿਲ੍ਹਾ ਆਗੂ ਸੁਰਿੰਦਰ ਸਿੰਘ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਵਿਜੈ ਰਾਹੀਂ ਤੇ ਨਸੀਬ ਚੰਦ ਬੱਬੀ, ਪੰਜਾਬ ਸਟੂਡੈਂਟਸ ਯੂਨੀਅਨ ਦੇ ਮੰਗਲਜੀਤ ਪੰਡੋਰੀ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾਈ ਆਗੂ ਮਾਸਟਰ ਕੁਲਵਿੰਦਰ ਸਿੰਘ ਜੋਸ਼ਨ, ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਯੂਨੀਅਨ ਦੀ ਆਗੂ ਆਸ਼ਾ ਗੁਪਤਾ ਅਤੇ ਇਸਤਰੀ ਜਾਗ੍ਰਿਤੀ ਮੰਚ ਦੀ ਆਗੂ ਅਨੀਤਾ ਸੰਧੂ ਅਤੇ ਜਸਵੀਰ ਕੌਰ ਜੱਸੀ ਆਦਿ ਨੇ ਸੰਬੋਧਨ ਕੀਤਾ।
Share This Article
Facebook Twitter Whatsapp Whatsapp Telegram Copy Link
Share
Previous Article ਦੁਬਈ ਤੋਂ ਵਾਪਿਸ ਪਰਤਣ ਤੇ ਪਾਸਟਰ ਹਰਪ੍ਰੀਤ ਦਿਓਲ ਅਤੇ ਪਾਸਟਰ ਗੁਰਸ਼ਰਨ ਦਿਓਲ ਦਾ ਦ ਓਪਨ ਡੋਰ ਚਰਚ ਖੋਜੇਵਾਲ ਦੀ ਪ੍ਰਬੰਧਕ ਕਮੇਟੀ ਨੇ ਕੀਤਾ ਸਵਾਗਤ ਦੁਬਈ ਤੋਂ ਵਾਪਿਸ ਪਰਤਣ ਤੇ ਪਾਸਟਰ ਹਰਪ੍ਰੀਤ ਦਿਓਲ ਅਤੇ ਪਾਸਟਰ ਗੁਰਸ਼ਰਨ ਦਿਓਲ ਦਾ ਦ ਓਪਨ ਡੋਰ ਚਰਚ ਖੋਜੇਵਾਲ ਦੀ ਪ੍ਰਬੰਧਕ ਕਮੇਟੀ ਨੇ ਕੀਤਾ ਸਵਾਗਤ
Next Article भाजपा सरकार ने 9 वर्षों में दी ज्यादा नौकरियां : रणजीत सिंह खोजेवाल भाजपा सरकार ने 9 वर्षों में दी ज्यादा नौकरियां : रणजीत सिंह खोजेवाल
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?