ਜਲੰਧਰ, 15 ਅਗਸਤ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਵਲੋਂ 77ਵੇਂ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਭਾਗ ਲੈਣ ਵਾਲੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਲਈ 16 ਅਗਸਤ 2023 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

