By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਜਲੰਧਰ ਵਾਸੀ : ਡਿਪਟੀ ਕਮਿਸ਼ਨਰ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਜਲੰਧਰ ਵਾਸੀ : ਡਿਪਟੀ ਕਮਿਸ਼ਨਰ
JalandharPunjab

‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਜਲੰਧਰ ਵਾਸੀ : ਡਿਪਟੀ ਕਮਿਸ਼ਨਰ

Talk Hindustan
Last updated: 2023/09/01 at 8:42 AM
Talk Hindustan
Share
3 Min Read
‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਜਲੰਧਰ ਵਾਸੀ : ਡਿਪਟੀ ਕਮਿਸ਼ਨਰ
SHARE

ਪਹਿਲੀ ਸਤੰਬਰ ਤੋਂ ਹੋਵੇਗੀ ਸਕੀਮ ਲਾਗੂ

ਕਿਹਾ ਸਕੀਮ ਖਪਤਕਾਰਾਂ ਨੂੰ ਖ਼ਰੀਦ ਸਮੇਂ ਡੀਲਰਾਂ ਤੋਂ ਬਿੱਲ ਲੈਣ ਲਈ ਜਾਗਰੂਕ ਕਰਨ ’ਚ ਸਹਾਇਕ ਸਾਬਿਤ ਹੋਵੇਗੀ

ਲੋਕਾਂ ਨੂੰ ਟੈਕਸ ਕਾਨੂੰਨਾਂ ਦੀ ਪਾਲਣਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦਾ ਦਿੱਤਾ ਸੱਦਾ

ਜਲੰਧਰ : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਜਲੰਧਰ ਵਾਸੀਆਂ ਨੂੰ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਟੈਕਸ ਕਾਨੂੰਨਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕੀਤੇ ਗਏ ਨਿਵੇਕਲੇ ਉਪਰਾਲੇ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ।

Contents
ਪਹਿਲੀ ਸਤੰਬਰ ਤੋਂ ਹੋਵੇਗੀ ਸਕੀਮ ਲਾਗੂਕਿਹਾ ਸਕੀਮ ਖਪਤਕਾਰਾਂ ਨੂੰ ਖ਼ਰੀਦ ਸਮੇਂ ਡੀਲਰਾਂ ਤੋਂ ਬਿੱਲ ਲੈਣ ਲਈ ਜਾਗਰੂਕ ਕਰਨ ’ਚ ਸਹਾਇਕ ਸਾਬਿਤ ਹੋਵੇਗੀਲੋਕਾਂ ਨੂੰ ਟੈਕਸ ਕਾਨੂੰਨਾਂ ਦੀ ਪਾਲਣਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦਾ ਦਿੱਤਾ ਸੱਦਾ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਖਪਤਕਾਰਾਂ ਨੂੰ ਖ਼ਰੀਦ ਕਰਨ ਮੌਕੇ ਡੀਲਰਾਂ ਪਾਸੋਂ ਬਿੱਲ ਲੈਣ ਲਈ ਉਤਸ਼ਾਹਿਤ ਕਰਨਾ ਹੈ, ਜਿਸ ਨਾਲ ਸਰਕਾਰ ਦੇ ਮਾਲੀਏ ਵਿੱਚ ਵਾਧਾ ਕਰਨ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਸਕੀਮ ਖਪਤਕਾਰਾਂ ਨੂੰ ਖ਼ਰੀਦ ਸਮੇਂ ਡੀਲਰਾਂ ਤੋਂ ਬਿੱਲ ਹਾਸਲ ਕਰਨ ਲਈ ਜਾਗਰੂਕ ਕਰਨ ਵਿੱਚ ਸਹਾਇਕ ਸਾਬਿਤ ਹੋਵੇਗੀ।

ਜਲੰਧਰ ਵਾਸੀਆਂ ਨੂੰ ਇਸ ਸਕੀਮ ਦਾ ਫਾਇਦਾ ਲੈਣ ਲਈ ਆਪਣੇ ਫੋਨ ’ਤੇ ‘ਮੇਰਾ ਬਿੱਲ’ ਐਪ ਡਾਊਨਲੋਡ ਕਰਕੇ ਰਜਿਸਟਰ ਕਰਨ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਪਤਕਾਰ ‘ਮੇਰਾ ਬਿੱਲ’ ਐਪ ’ਤੇ ਖ਼ਰੀਦ ਕਰਨ ਦਾ ਬਿੱਲ ਅਪਲੋਡ ਕਰਕੇ ਲੱਕੀ ਡਰਾਅ ਵਿਚ ਸ਼ਾਮਲ ਹੋ ਸਕਦੇ ਹਨ ਅਤੇ ਬਿੱਲ ਦਾ ਘੱਟੋ-ਘੱਟ ਮੁੱਲ 200 ਰੁਪਏ ਹੋਣਾ ਚਾਹੀਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜੀ.ਐਸ.ਟੀ. ਅਧੀਨ ਰਜਿਸਟਰਡ ਅਤੇ ਅਣ ਰਜਿਸਟਰਡ ਡੀਲਰ ਦਾ ਬਿੱਲ ਅਪਲੋਡ ਕੀਤਾ ਜਾ ਸਕਦਾ ਹੈ ਅਤੇ ਅਪਲੋਡ ਕੀਤੇ ਬਿੱਲਾਂ ਵਿੱਚੋਂ ਹਰੇਕ ਮਹੀਨੇ ਦੀ 7 ਤਰੀਕ ਨੂੰ ਲੱਕੀ ਡਰਾਅ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੈਟਰੋਲੀਅਮ ਉਤਪਾਦ ਅਤੇ ਸ਼ਰਾਬ ਦੇ ਵਿਕਰੀ ਬਿੱਲ ਡਰਾਅ ਲਈ ਯੋਗ ਨਹੀਂ ਹੋਣਗੇ।

ਉਨ੍ਹਾਂ ਦੱਸਿਆ ਕਿ ਸਕੀਮ ਅਨੁਸਾਰ ਸੂਬੇ ਵਿੱਚ ਹਰੇਕ ਮਹੀਨੇ 290 ਇਨਾਮ ਦਿੱਤੇ ਜਾਣਗੇ ਅਤੇ ਹਰੇਕ ਜ਼ਿਲ੍ਹੇ ਵਿੱਚ 10 ਇਨਾਮ ਦਿੱਤੇ ਜਾਣਗੇ। ਇਹ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਟੈਕਸ ਦੇ ਪੰਜ ਗੁਣਾ ਦੇ ਬਰਾਬਰ ਹੋਵੇਗਾ ਪਰ ਇਹ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈਬਸਾਈਟ ’ਤੇ www.taxation.punjab.gov.in ’ਤੇ ਸਾਂਝੀ ਕੀਤੀ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਇਲ ਐਪ ਰਾਹੀਂ ਸੂਚਿਤ ਕੀਤਾ ਜਾਵੇਗਾ।

ਜ਼ਿਲ੍ਹਾ ਵਾਸੀਆਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਹਿੱਸਾ ਬਣਨ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੈਕਸ ਕਾਨੂੰਨਾਂ ਦੀ ਪਾਲਣਾ ਦਾ ਸੰਦੇਸ਼ ਘਰ-ਘਰ ਪਹੁੰਚਾਇਆ ਜਾਵੇ।

Share This Article
Facebook Twitter Whatsapp Whatsapp Telegram Copy Link
Share
Previous Article 5 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੇ “ਛੁਟਕਾਰੇ ਦਾ ਪਰਬ” ਲਈ ਜੰਗੀਪੱਧਰ ਤੇ ਚੱਲ ਰਹੀਆਂ ਤਿਆਰੀਆਂ 5 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੇ “ਛੁਟਕਾਰੇ ਦਾ ਪਰਬ” ਲਈ ਜੰਗੀਪੱਧਰ ਤੇ ਚੱਲ ਰਹੀਆਂ ਤਿਆਰੀਆਂ
Next Article ਡਿਪਟੀ ਕਮਿਸ਼ਨਰ ਵੱਲੋਂ ਜਲੰਧਰ ’ਚ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਵੱਲੋਂ ਜਲੰਧਰ ’ਚ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੀ ਸ਼ੁਰੂਆਤ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?