By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਅਕਾਲੀ ਦਲ ਦੇ ਵਫਦ ਵੱਲੋਂ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ, ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਂਦੇ ਰਹਿਣ ਦੀ ਕੀਤੀ ਅਪੀਲ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Amritsar > ਅਕਾਲੀ ਦਲ ਦੇ ਵਫਦ ਵੱਲੋਂ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ, ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਂਦੇ ਰਹਿਣ ਦੀ ਕੀਤੀ ਅਪੀਲ
AmritsarhoshairpurPunjab

ਅਕਾਲੀ ਦਲ ਦੇ ਵਫਦ ਵੱਲੋਂ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ, ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਂਦੇ ਰਹਿਣ ਦੀ ਕੀਤੀ ਅਪੀਲ

Talk Hindustan
Last updated: 2025/02/19 at 8:29 PM
Talk Hindustan
Share
2 Min Read
ਅਕਾਲੀ ਦਲ ਦੇ ਵਫਦ ਵੱਲੋਂ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ, ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਸੇਵਾਵਾਂ ਨਿਭਾਉਂਦੇ ਰਹਿਣ ਦੀ ਕੀਤੀ ਅਪੀਲ
SHARE

ਹੁਸ਼ਿਆਰਪੁਰ, 19 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਇਕ ਉੱਚ ਪੱਧਰੀ ਵਫਦ ਨੇ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ।  ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਫਦ ਨੇ ਐਡਵੋਕੇਟ ਧਾਮੀ ਨਾਲ ਮੁਲਾਕਾਤ ਕਰ ਕੇ ਉਹ ਹਾਲਾਤ ਸਮਝਣ ਦੀ ਕੋਸ਼ਿਸ਼ ਕੀਤੀ ਜਿਹਨਾਂ ਕਾਰਣ ਉਹਨਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਅਸਤੀਫਾ ਦਿੱਤਾ।

ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਐਡਵੋਕੇਟ ਧਾਮੀ ਨੇ ਮਾਨਸਿਕ ਪੀੜਾ ਕਾਰਣ ਅਸਤੀਫਾ ਦਿੱਤਾ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਕੁਝ ਚੀਜ਼ਾਂ ਦਿਲ ਨੂੰ ਲਗਾ ਲਈਆਂ ਜਿਸ ਕਾਰਣ ਉਹਨਾਂ ਅਚਨਚੇਤ ਅਸਤੀਫਾ ਦੇ ਦਿੱਤਾ। ਉਹਨਾਂ ਕਿਹਾ ਕਿ ਅਸੀਂ ਐਡਵੋਕੇਟ ਧਾਮੀ ਨੂੰ ਭਰੋਸਾ ਦੁਆਇਆ ਹੈ ਕਿ ਸਾਰੀ ਪਾਰਟੀ ਉਹਨਾਂ ਦੇ ਨਾਲ ਹੈ ਤੇ ਇਸ ਅਹਿਮ ਸਮੇਂ ਵਿਚ ਪੰਥ ਨੂੰ ਉਹਨਾਂ ਦੀ ਲੀਡਰਸ਼ਿਪ ਦੀ ਜ਼ਰੂਰਤ ਹੈ।

ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਐਡਵੋਕੇਟ ਧਾਮੀ ਦੇ ਅਸਤੀਫੇ ਨਾਲ ਜੁੜੇ ਸਾਰੇ ਮਸਲੇ ਨੂੰ ਹੱਲ ਕਰਨਾ ਚਾਹੁੰਦਾ ਹੈ  ਉਹਨਾਂ ਕਿਹਾ ਕਿ ਅਸੀਂ ਉਹਨਾਂ ਨਾਲ ਨਿਰੰਤਰ ਗੱਲਬਾਤ ਕਰਦੇ ਰਹਾਂਗੇ ਤੇ ਸਾਰੇ ਮਸਲਿਆਂ ਦੇ ਹੱਲ ਵਾਸਤੇ ਕੰਮ ਕਰਾਂਗੇ। ਡਾ. ਚੀਮਾ ਨੇ ਇਹ ਵੀ ਕਿਹਾ ਕਿ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਵਾਸਤੇ ਵੱਡਮੁੱਲਾ ਯੋਗਦਾਨ ਪਾਇਆ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਕਾਬਲੀਅਤ ਤੇ ਇਮਾਨਦਾਰੀ ਕਾਰਣ ਹੀ ਉਹਨਾਂ ਨੂੰ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਵਿਚ ਅਹਿਮ ਰੁਤਬੇ ਮਿਲੇ ਹਨ।  ਉਹਨਾਂ ਕਿਹਾ ਕਿ ਕਈ ਵਾਰ ਸੰਸਥਾਵਾਂ ਨੂੰ ਆਪਣੇ ਫਰਜ਼ ਨਿਭਾਉਂਦਿਆਂ ਸਖ਼ਤ ਫੈਸਲੇ ਲੈਣੇ ਪੈਂਦੇ ਹਨ। ਉਹਨਾਂ ਕਿਹਾ ਕਿ ਅਜਿਹਾ ਕਰਨਾ ਇਸ ਲਈ ਵੀ ਜ਼ਰੂਰੀ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਪਾਰਲੀਮੈਂਟ ਦੇ ਐਕਟ ਤਹਿਤ ਬਣਾਈ ਗਈ ਸੀ ਤੇ ਇਸਨੂੰ ਜਥੇਦਾਰਾਂ ਦੀ ਨਿਯੁਕਤੀ ਬਾਰੇ ਫੈਸਲੇ ਲੈਣੇ ਪੈਂਦੇ ਹਨ।

ਇਸ ਦੌਰਾਨ ਨੇ ਐਡਵੋਕੇਟ ਧਾਮੀ ਨੂੰ ਘਰ ਵਿਚ ਪੋਤਰੇ ਦੀ ਦਾਤ ਮਿਲਣ ’ਤੇ ਵਧਾਈਆਂ ਵੀ ਦਿੱਤੀਆਂ ਅਤੇ ਇਸ ਮੌਕੇ ਖੁਸ਼ੀ ਸਾਂਝੀ ਕੀਤੀ। ਵਫਦ ਵਿਚ ਜਨਮੇਜਾ ਸਿੰਘ ਸੇਖੋਂ, ਹੀਰਾ ਸਿੰਘ ਗਾਬੜੀਆ, ਵਰਿੰਦਰ ਸਿੰਘ ਬਾਜਵਾ, ਗੁਰਬਚਨ ਸਿੰਘ ਬੱਬੇਹਾਲੀ, ਲਾਲੀ ਬਾਜਵਾ ਤੇ ਕੁਲਵੰਤ ਸਿੰਘ ਮੰਨਣ ਵੀ ਸ਼ਾਮਲ ਸਨ।

TAGGED: spiritual
Share This Article
Facebook Twitter Whatsapp Whatsapp Telegram Copy Link
Share
Previous Article ਪਰਮੇਸ਼ਵਰ ਜੀ ਸਭ ਤੋਂ ਜਿਆਦਾ ਇਨਸਾਨ ਨੂੰ ਪਿਆਰ ਕਰਦੇ ਹਨ-ਪਾਸਟਰ ਦਿਓਲ ਪਰਮੇਸ਼ਵਰ ਜੀ ਸਭ ਤੋਂ ਜਿਆਦਾ ਇਨਸਾਨ ਨੂੰ ਪਿਆਰ ਕਰਦੇ ਹਨ-ਪਾਸਟਰ ਦਿਓਲ
Next Article ਮਾਂ ਬੋਲੀ ਪੰਜਾਬੀ ਨੂੰ ਸਮਰਪਿਤ 21 ਫਰਵਰੀ ਨੂੰ ਮਨਾਇਆ ਜਾਵੇਗਾ ਮਾਤ ਭਾਸ਼ਾ ਦਿਵਸ : ਡਿਪਟੀ ਕਮਿਸ਼ਨਰ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ 21 ਫਰਵਰੀ ਨੂੰ ਮਨਾਇਆ ਜਾਵੇਗਾ ਮਾਤ ਭਾਸ਼ਾ ਦਿਵਸ : ਡਿਪਟੀ ਕਮਿਸ਼ਨਰ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?