By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਪੰਜਾਬ ਦੀਆਂ ਮੰਡੀਆਂ ਦੇ ਸ਼ੈਡ ਬੰਦ ਸੀਜ਼ਨ ਦੌਰਾਨ ਖੇਡਾਂ ਅਤੇ ਹੋਰ ਪ੍ਰੋਗਰਾਮਾਂ ਲਈ ਵਰਤੇ ਜਾਣਗੇ- ਚੈਅਰਮੈਨ ਮੰਡੀ ਬੋਰਡ ਬਰਸਟ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Fatehgarh Sahib > ਪੰਜਾਬ ਦੀਆਂ ਮੰਡੀਆਂ ਦੇ ਸ਼ੈਡ ਬੰਦ ਸੀਜ਼ਨ ਦੌਰਾਨ ਖੇਡਾਂ ਅਤੇ ਹੋਰ ਪ੍ਰੋਗਰਾਮਾਂ ਲਈ ਵਰਤੇ ਜਾਣਗੇ- ਚੈਅਰਮੈਨ ਮੰਡੀ ਬੋਰਡ ਬਰਸਟ
Fatehgarh SahibPunjab

ਪੰਜਾਬ ਦੀਆਂ ਮੰਡੀਆਂ ਦੇ ਸ਼ੈਡ ਬੰਦ ਸੀਜ਼ਨ ਦੌਰਾਨ ਖੇਡਾਂ ਅਤੇ ਹੋਰ ਪ੍ਰੋਗਰਾਮਾਂ ਲਈ ਵਰਤੇ ਜਾਣਗੇ- ਚੈਅਰਮੈਨ ਮੰਡੀ ਬੋਰਡ ਬਰਸਟ

Talk Hindustan
Last updated: 2024/03/04 at 9:16 PM
Talk Hindustan
Share
3 Min Read
ਪੰਜਾਬ ਦੀਆਂ ਮੰਡੀਆਂ ਦੇ ਸ਼ੈਡ ਬੰਦ ਸੀਜ਼ਨ ਦੌਰਾਨ ਖੇਡਾਂ ਅਤੇ ਹੋਰ ਪ੍ਰੋਗਰਾਮਾਂ ਲਈ ਵਰਤੇ ਜਾਣਗੇ- ਚੈਅਰਮੈਨ ਮੰਡੀ ਬੋਰਡ ਬਰਸਟ
SHARE
ਮੰਡੀਆਂ ਦੇ ਸ਼ੈਡਾਂ ਨੂੰ ਕਮਰਸ਼ੀਅਲ ਤੌਰ ਤੇ ਵਰਤ ਕੇ ਮੰਡੀ ਬੋਰਡ ਦੀ ਵਧਾਈ ਜਾਵੇਗੀ ਆਮਦਨ
ਚੈਅਰਮੈਨ ਮੰਡੀ ਬੋਰਡ ਸ੍ਰੀ ਹਰਚੰਦ ਸਿੰਘ ਬਰਸ਼ਟ ਨੇ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਕੀਤੀ ਅਪੀਲ
ਫਤਹਿਗੜ੍ਹ ਸਾਹਿਬ, 04 ਮਾਰਚ : ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲਿਆ ਹੈ ਕਿ ਪੰਜਾਬ ਦੀਆਂ ਮੰਡੀਆਂ ਨੂੰ ਬੰਦ ਸੀਜਨ ਵਿੱਚ ਖੇਡ ਗਰਾਊਡਾਂ ਦੇ ਤੌਰ ਤੇ ਵਰਤਣ ਅਤੇ ਵਪਾਰਕ ਨੀਤੀ ਤਹਿਤ ਸ਼ੈਡਾ ਨੂੰ ਵਿਆਹ ਸ਼ਾਦੀਆਂ ਲਈ ਕਿਰਾਏ ਤੇ ਦੇਣ ਦੇ ਕੇ ਮੰਡੀ ਬੋਰਡ ਦੀ ਆਮਦਨ ਵਿੱਚ ਵਾਧਾ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸ਼ਟ ਨੇ ਮਾਰਕਿਟ ਕਮੇਟੀ ਸਰਹਿੰਦ ਦਾ ਦੌਰਾ ਕਰਨ ਸਮੇਂ ਪੱਤਰਾਕਾਰਾਂ ਨੂੰ ਗੱਲਬਾਤ ਕਰਦਿਆਂ ਕੀਤਾ।  ਬਰਸ਼ਟ ਨੇ ਕਿਹਾ ਕਿ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕੇ ਮੰਡੀਆਂ ਦੇ ਸ਼ੈਡ ਤਿਆਰ ਕੀਤੇ ਗਏ ਹਨ ਜੋ ਕਿ ਸਾਲ ਵਿੱਚ ਸਿਰਫ ਤਿੰਨ ਮਹੀਨੇ ਹੀ ਕੰਮ ਆਉਂਦੇ ਹਨ ਅਤੇ 09 ਮਹੀਨੇ ਵਿਹਲੇ ਰਹਿੰਦੇ ਹਨ। ਇਸ ਲਈ ਵਿਹਲੇ ਸਮੇਂ ਦੌਰਾਨ ਸ਼ੈਡਾਂ ਨੂੰ ਨੌਜਵਾਨਾਂ ਦੇ ਖੇਡਣ ਲਈ ਵਰਤਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਰਾਮਪੁਰਾ ਫੂਲ ਮੰਡੀ ਦਾ ਸ਼ੈਡ ਪਹਿਲਾਂ ਹੀ ਸਕੈਟਿੰਗ ਅਤੇ ਸੁਲਤਾਨਪੁਰ ਲੋਧੀ ਵਿਖੇ ਮੰਡੀ ਦਾ ਸ਼ੈਡ ਬਾਸਕਟਬਾਲ ਲਈ ਵਰਤਣਾ ਸੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸੂਬੇ ਦੀਆਂ ਹੋਰ ਮੰਡੀਆਂ ਵਿੱਚ ਵੀ ਖੇਡਾਂ ਦੀ ਲੋੜ ਅਨੁਸਾਰ ਮੰਡੀਆਂ ਦੇ ਸ਼ੈਡਾਂ ਨੂੰ ਇਨਡੋਰ ਅਤੇ ਆਉਟਡੋਰ ਮੈਦਾਨਾਂ ਤੋਰ ਤੇ ਵਰਤਿਆ ਜਾ ਸਕੇ ਤਾਂ ਜੋ ਨੌਜਵਾਨ ਪੀੜ੍ਹੀ ਵੱਧ ਤੋਂ ਵੱਧ ਖੇਡਾਂ ਨਾਲ ਜੁੜ ਕੇ ਨਸ਼ਿਆਂ ਦੀ ਦਲ ਦਲ ਤੋਂ ਨਿਕਲ ਕਿ ਆਪਣਾ ਅਤੇ ਪੰਜਾਬ ਦਾ ਨਾਮ ਰੋਸ਼ਨ ਕਰ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਗਰੀਬ ਆਦਮੀ ਲਈ ਮਹਿੰਗੇ ਮੈਰਿਜ ਪੈਲਸਾਂ ਵਿੱਚ ਵਿਆਹ ਤੇ ਹੋਰ ਸਮਾਗਮ ਕਰਨੇ ਬਹੁਤ ਔਖੇ ਹੋ ਗਏ ਹਨ।
ਇਸ ਲਈ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਮੰਡੀਆਂ ਦੇ ਸ਼ੈਡਾਂ ਨੂੰ ਸਿਰਫ 25 ਹਜਾਰ ਰੁਪਏ ਕਿਰਾਇਆ ਲੈ ਕਿ ਸਮਾਗਮ ਕਰਨ ਦੀ ਆਗਿਆ ਦਿੱਤੀ ਜਾਵੇ , ਜਿੱਥੇ ਕਿ ਵਧੇਰੇ ਖੁੱਲੀ ਜਗਾ ਹੋਣ ਨਾਲ ਵਧੀਆਂ ਪ੍ਰੋਗਰਾਮ ਕੀਤਾ ਜਾ ਸਕਦਾ ਹੈ ਉੱਥੇ ਪਾਰਕਿੰਗ ਦੀ ਵੀ ਸਮੱਸਿਆ ਨਹੀਂ ਆਉਂਦੀ। ਉਨ੍ਹਾਂ ਪੱਤਰਕਾਰਾਂ ਵੱਲੋਂ ਮੰਡੀਆਂ ਵਿੱਚ ਬਰਸਾਤੀ ਪਾਣੀ ਖੜਨ ਤੇ ਜਵਾਬ ਵਿੱਚ ਕਿਹਾ ਕਿ ਵੱਡੀ ਪੱਧਰ ਤੇ ਮੰਡੀਆਂ ਦਾ ਕਾਇਆ ਕਲਪ ਕੀਤਾ ਜਾ ਰਿਹਾ ਹੈ ਜਿੱਥੇ ਕਿਤੇ ਵੀ ਇਹੋ ਜਹੀ ਸਮੱਸਿਆ ਧਿਆਨ ਵਿੱਚ ਆਉਂਦੀ ਹੈ ਉਸਦਾ ਹੱਲ ਕੀਤਾ ਜਾ ਰਿਹਾ ਹੈ।
ਇਸ ਮੌਕੇ ਚੈਅਰਮੈਨ ਮੰਡੀ ਬੋਰਡ ਨੇ ਮਾਰਕਿਟ ਕਮੇਟੀ ਸਰਹਿੰਦ ਅਤੇ ਚਨਾਰਥਲ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਬੂਟੇ ਲਗਾਏ ਅਤੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਜੋ ਵਾਤਾਵਰਣ ਨੂੰ ਸ਼ੁੱਧ ਰੱਖਿਆ ਜਾ ਸਕੇ ਅਤੇ ਪੰਜਾਬ ਨੂੰ ਹਰਿਆ ਭਰਿਆ ਬਣਾਇਆ ਜਾਵੇ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸਰਹਿੰਦ ਗੁਰਿੰਦਰ ਸਿੰਘ ਢਿੱਲੋਂ, ਸਾਧੂ ਰਾਮ ਭੱਟਮਾਜਾ, ਪਵੇਲ ਹਾਂਡਾ ਸੈਕਟਰੀ ਮਾਰਕਿਟ ਕਮੇਟੀ ਕਮਲਪ੍ਰੀਤ ਸਿੰਘ, ਤਰਸੇਮ ਲਾਲ, ਤੇਜਿੰਦਰ ਸਿੰਘ, ਸਤਨਾਮ ਸਿੰਘ, ਨਿਰਮਲਸਿੰਘ, ਬਲਵੀਰ ਸਿੰਘ, ਮਨਦੀਪ ਸਿੰਘ, ਰਾਮਜੀ ਦਾਸ, ਨਿਰਮਲ ਸਿੰਘ, ਗੁਰਚਰਨ ਸਿੰਘ ਜਸਵੀਰ ਸਿੰਘ ਸਮੇਤ ਹੋਰ ਆਮ ਆਦਮੀ ਪਾਰਟੀ ਦੇ ਆਗੂ ਹਾਜਰ ਸਨ।
TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਲੋਕ ਸਭਾ ਚੋਣਾਂ-2024: ਡਿਪਟੀ ਕਮਿਸ਼ਨਰ ਵਲੋੰ ਅਧਿਕਾਰੀਆਂ ਨੂੰ ਸਮੇਂ ਸਿਰ ਤਿਆਰੀਆਂ ਤੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਲੋਕ ਸਭਾ ਚੋਣਾਂ-2024: ਡਿਪਟੀ ਕਮਿਸ਼ਨਰ ਵਲੋੰ ਅਧਿਕਾਰੀਆਂ ਨੂੰ ਸਮੇਂ ਸਿਰ ਤਿਆਰੀਆਂ ਤੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼
Next Article सीमा हैदर और सचिन की मुश्किलें बढ़ी, पहले पति ने दोनों को भेजा 3-3 करोड़ का नोटिस सीमा हैदर और सचिन की मुश्किलें बढ़ी, पहले पति ने दोनों को भेजा 3-3 करोड़ का नोटिस
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?