By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਲੋਕ ਸਭਾ ਮੈਂਬਰ ਡਾ. ਚੱਬੇਵਾਲ ਨੇ ਸਿਵਲ ਹਸਪਤਾਲ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > hoshairpur > ਲੋਕ ਸਭਾ ਮੈਂਬਰ ਡਾ. ਚੱਬੇਵਾਲ ਨੇ ਸਿਵਲ ਹਸਪਤਾਲ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
hoshairpurPoliticsPunjab

ਲੋਕ ਸਭਾ ਮੈਂਬਰ ਡਾ. ਚੱਬੇਵਾਲ ਨੇ ਸਿਵਲ ਹਸਪਤਾਲ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Talk Hindustan
Last updated: 2024/08/19 at 8:53 PM
Talk Hindustan
Share
3 Min Read
ਲੋਕ ਸਭਾ ਮੈਂਬਰ ਡਾ. ਚੱਬੇਵਾਲ ਨੇ ਸਿਵਲ ਹਸਪਤਾਲ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
SHARE
-ਡਾਕਟਰਾਂ ਨੂੰ ਉਨ੍ਹਾਂ ਦੇ ਦਫ਼ਤਰਾਂ ’ਤੇ ਸੁਰੱਖਿਆ ਅਤੇ ਸਨਮਾਨਜਨਕ ਵਾਤਾਵਰਨ ਮੁਹੱਈਆ ਕਰਵਾਉਣ ਦਾ ਦਿੱਤਾ ਭਰੋਸਾ
-ਕਿਹਾ, ਸਿਵਲ ਹਸਪਤਾਲ ‘ਚ ਸਥਾਪਿਤ ਕੀਤੀ ਜਾਵੇਗੀ ਪੁਲਿਸ ਚੌਂਕੀ
ਹੁਸ਼ਿਆਰਪੁਰ, 19 ਅਗਸਤ : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਸਿਵਲ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਨੇ ਹਸਪਤਾਲ ਦੀ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਡਾਕਟਰਾਂ ਦੇ ਨਾਲ ਇਕਜੁੱਟਤਾ ਦਿਖਾਈ। ਇਸ ਦੌਰਾਨ ਉਨ੍ਹਾਂ ਨੇ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਮੈਡੀਕਲ ਸਟਾਫ਼ ਨੂੰ ਆ ਰਹੀਆਂ ਚੁਨੌਤੀਆਂ ’ਤੇ ਵੀ ਗੰਭੀਰ ਚਰਚਾ ਕੀਤੀ। ਡਾ. ਚੱਬੇਵਾਲ ਨੇ ਕੋਲਕਾਤਾ ਵਿਚ ਹਾਲ ਹੀ ਵਿਚ ਇਕ ਔਰਤ ਡਾਕਟਰ ਦੀ ਬੇਰਹਿਮੀ ਹੱਤਿਆ ਦੀ ਕਰੜੀ ਨਿੰਦਾ ਕੀਤੀ ਅਤੇ ਇਸ ਘਟਨਾ ਨੂੰ ਸਮਾਜ ਲਈ ਇਕ ਗੰਭੀਰ ਚਿਤਾਵਨੀ ਦੱਸਿਆ। ਇਸ ਦੌਰਾਨ ਸਿਵਲ ਸਰਜਨ ਡਾ. ਪਵਨ ਕੁਮਾਰ, ਐਸ.ਐਮ.ਓ ਡਾ. ਸਵਾਤੀ ਸ਼ੀਮਾਰ, ਈਸ਼ਾਨ ਕੁਮਾਰ ਵੀ ਮੌਜੂਦ ਸਨ।
ਡਾ. ਚੱਬੇਵਾਲ ਨੇ ਹਸਪਤਾਲ ਵਿਚ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਮੈਡੀਕਲ ਭਾਈਚਾਰੇ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਦਫ਼ਤਰਾਂ ਵਿਚ ਸਨਮਾਨਜਨਕ ਵਾਤਾਵਰਨ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ। ਵਿਸ਼ੇਸ਼ ਰੂਪ ਵਿਚ ਉਨ੍ਹਾਂ ਨੇ ਔਰਤ ਡਾਕਟਰਾਂ ਪ੍ਰਤੀ ਹੋ ਰਹੇ ਭੇਦਭਾਵ ਅਤੇ ਹਿੰਸਾ ਦੇ ਮੁੱਦਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ ਅਤੇ ਕਿਹਾ ਕਿ ਇਨ੍ਹਾਂ ਚੁਨੌਤੀਆਂ ਦੇ ਹੱਲ ਲਈ ਸਮਾਜ ਦੀ ਸਮੂਹਿਕ ਜ਼ਿੰਮੇਵਾਰੀ ਹੈ।
ਕੋਲਕਾਤਾ ਦੀ ਘਟਨਾ ’ਤੇ ਬੋਲਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ’ਇਕ ਮਹਿਲਾ ਡਾਕਟਰ ਦੀ ਬੇਰਹਿਮੀ ਨਾਲ ਹੱਤਿਆ ਨੇ ਪੂਰੇ ਮੈਡੀਕਲ ਭਾਈਚਾਰੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਹ ਘਟਨਾ ਸਮਾਜ ਵਿਚ ਪ੍ਰਚਲਿਤ ਅਸੰਵੇਦਨਸ਼ੀਲਤਾ ਨੂੰ ਉਜਾਰ ਕਰਦੀ ਹੈ ਅਤੇ ਇਸ ਨੂੰ ਕਿਸੇ ਵੀ ਸੂਰਤ ਵਿਚ ਸਹਿਣ ਨਹੀਂ ਕੀਤਾ ਜਾ ਸਕਦਾ। ਅਸੀਂ ਸਾਰਿਆਂ ਨੂੰ ਇਕਜੁੱਟ ਹੋ ਕੇ ਇਸ ਤਰ੍ਹਾਂ ਦੇ ਕੰਮਾਂ ਦੀ ਨਿੰਦਾ ਕਰਨੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਾਡੇ ਡਾਕਟਰਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਵਾਤਾਵਰਨ ਮਿਲੇ।
ਡਾ. ਚੱਬੇਵਾਲ ਨੇ ਕਿਹਾ ਕਿ ਬਿਨਾਂ ਸੁਰੱਖਿਆ ਦੇ ਡਾਕਟਰਾਂ ਨਾਲ ਉਨ੍ਹਾਂ ਦੇ ਬਿਹਤਰ ਪ੍ਰਦਰਸ਼ਨ ਦੀ ਆਸ ਨਹੀਂ ਕੀਤੀ ਜਾ ਸਕਦੀ। ਇਸ ਦੌਰਾਨ ਐਸ.ਐਮ.ਓ ਸਿਵਲ ਹਸਪਤਾਲ ਡਾ. ਸਵਾਤੀ ਦੀ ਅਗਵਾਈ ਵਿਚ ਹਸਪਤਾਲ ਦੇ ਸਾਰੇ ਡਾਕਟਰਾਂ ਨੇ ਡਾ. ਚੱਬੇਵਾਲ ਦੇ ਇਸ ਦੌਰੇ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਕੀਤਾ। ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਅਤੇ ਸਨਮਾਨ ਲਈ ਉਠਾਏ ਗਏ ਇਸ ਕਦਮ ਨਾਲ ਉਨ੍ਹਾਂ ਨੂੰ ਹੌਸਲਾ ਮਿਲਿਆ ਹੈ ਅਤੇ ਉਹ ਆਪਣੇ ਕਰਤੱਵਾਂ ਨੂੰ ਹੋਰ ਵੱਧ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਹੋਏ ਹਨ।
ਡਾ. ਚੱਬੇਵਾਲ ਨੇ ਵਿਸ਼ਵਾਸ ਦਿਵਾਇਆ ਕਿ ਉਹ ਸਿਹਤ ਖੇਤਰ ਵਿਚ ਸੁਧਾਰ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੇ ਅਤੇ ਡਾਕਟਰਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਸਦਾ ਤੱਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿਚ ਵਿਆਪਕ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਇਥੇ ਇਕ ਪੁਲਿਸ ਚੌਂਕੀ ਸਥਾਪਿਤ ਕਰਵਾਈ ਜਾਵੇਗੀ ਅਤੇ ਉਹ ਐਸ.ਐਸ.ਪੀ ਹੁਸ਼ਿਆਰਪੁਰ ਨਾਲ ਵੀ ਇਸ ਬਾਰੇ ਚਰਚਾ ਕਰਨਗੇ।
TAGGED: Political
Share This Article
Facebook Twitter Whatsapp Whatsapp Telegram Copy Link
Share
Previous Article ਕਮਿਸ਼ਨਰੇਟ ਪੁਲਿਸ ਨੇ ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੇ ਗਿਰੋਹ ਨੂੰ ਦਿੱਤਾ ਵੱਡਾ ਝੱਟਕਾ, ਹੈਰੋਇਨ, ਅਫੀਮ ਦੀ ਭਾਰੀ ਮਾਤਰਾ ਸਮੇਤ ਦੋ ਤਸਕਰ ਕਾਬੂ ਕਮਿਸ਼ਨਰੇਟ ਪੁਲਿਸ ਨੇ ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੇ ਗਿਰੋਹ ਨੂੰ ਦਿੱਤਾ ਵੱਡਾ ਝੱਟਕਾ, ਹੈਰੋਇਨ, ਅਫੀਮ ਦੀ ਭਾਰੀ ਮਾਤਰਾ ਸਮੇਤ ਦੋ ਤਸਕਰ ਕਾਬੂ
Next Article ਕੈਬਨਿਟ ਮੰਤਰੀ ਜਿੰਪਾ ਨੇ ਬੀ.ਐਸ.ਐਫ ਖੜਕਾਂ ਕੈਂਪ ’ਚ ਮਨਾਇਆ ਰੱਖੜੀ ਦਾ ਤਿਉਹਾਰ, ਬੀ.ਐਸ.ਐਫ ਦੀਆਂ ਮਹਿਲਾ ਜਵਾਨਾਂ ਨੇ ਕੈਬਨਿਟ ਮੰਤਰੀ ਨੂੰ ਬੰਨ੍ਹੀ ਰੱਖੜੀ ਕੈਬਨਿਟ ਮੰਤਰੀ ਜਿੰਪਾ ਨੇ ਬੀ.ਐਸ.ਐਫ ਖੜਕਾਂ ਕੈਂਪ ’ਚ ਮਨਾਇਆ ਰੱਖੜੀ ਦਾ ਤਿਉਹਾਰ, ਬੀ.ਐਸ.ਐਫ ਦੀਆਂ ਮਹਿਲਾ ਜਵਾਨਾਂ ਨੇ ਕੈਬਨਿਟ ਮੰਤਰੀ ਨੂੰ ਬੰਨ੍ਹੀ ਰੱਖੜੀ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?