By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਆਮ ਆਦਮੀ ਪਾਰਟੀ ਦੇ ਆਗੂਆਂ ਨੇ ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਨਾਲ ਕੀਤੀ ਮੁਲਾਕਾਤ,ਕਈ ਅਹਿਮ ਮੁੱਦਿਆਂ ਤੇ ਹੋਈ ਚਰਚਾ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਆਮ ਆਦਮੀ ਪਾਰਟੀ ਦੇ ਆਗੂਆਂ ਨੇ ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਨਾਲ ਕੀਤੀ ਮੁਲਾਕਾਤ,ਕਈ ਅਹਿਮ ਮੁੱਦਿਆਂ ਤੇ ਹੋਈ ਚਰਚਾ
Jalandhar

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਨਾਲ ਕੀਤੀ ਮੁਲਾਕਾਤ,ਕਈ ਅਹਿਮ ਮੁੱਦਿਆਂ ਤੇ ਹੋਈ ਚਰਚਾ

Talk Hindustan
Last updated: 2023/11/03 at 9:22 PM
Talk Hindustan
Share
3 Min Read
ਆਮ ਆਦਮੀ ਪਾਰਟੀ ਦੇ ਆਗੂਆਂ ਨੇ ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਨਾਲ ਕੀਤੀ ਮੁਲਾਕਾਤ,ਕਈ ਅਹਿਮ ਮੁੱਦਿਆਂ ਤੇ ਹੋਈ ਚਰਚਾ
SHARE

ਨਸ਼ਿਆਂ ਵਿਰੁੱਧ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਇਸ ਦਾ ਮੁਕੰਮਲ ਖਾਤਮਾ ਨਹੀਂ ਹੋ ਜਾਂਦਾ,ਐਸ.ਐਸ.ਪੀ

ਕਪੂਰਥਲਾ ( ਗੌਰਵ ਮੜੀਆ ) ਆਮ ਆਦਮੀ ਪਾਰਟੀ ਦੇ ਆਗੂਆਂ ਦਾ ਇੱਕ ਵਫ਼ਦ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮੈਡਮ ਲਲਿਤ ਸਕਲਾਨੀ ਦੀ ਅਗਵਾਈ ਹੇਠ ਐਸ.ਐਸ.ਪੀ ਕਪੂਰਥਲਾ ਨੂੰ ਮਿਲਿਆ।ਇਸ ਵਫ਼ਦ ਵੱਲੋਂ ਐਸ.ਐਸ.ਪੀ ਕਪੂਰਥਲਾ ਵਤਸਲਾ ਗੁਪਤਾ ਨਾਲ ਮੁਲਾਕਾਤ ਕਰਕੇ ਜ਼ਿਲ੍ਹੇ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਨੂੰ ਲੈ ਕੇ ਬੀਤੇ ਦਿਨੀ ਐਸ.ਐਸ.ਪੀ ਕਪੂਰਥਲਾ ਵਤਸਲਾ ਗੁਪਤਾ ਨਾਲ ਮੁਲਾਕਾਤ ਕਰਕੇ ਜ਼ਿਲ੍ਹੇ ਵਿੱਚ ਵੱਧ ਰਹੀਆਂ ਨਸ਼ਾਖੋਰੀ,ਗੁੰਡਾਗਰਦੀ, ਲੁੱਟ-ਖੋਹ,ਗੈਂਗਵਾਰ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਜ਼ਿਲ੍ਹੇ ਨੂੰ ਅਪਰਾਧ ਮੁਕਤ ਬਣਾਉਣ ਅਤੇ ਟ੍ਰੈਫਿਕ ਸਮੱਸਿਆ ਸਬੰਧੀ ਗੰਭੀਰ ਵਿਚਾਰਾਂ ਕੀਤੀਆਂ ਗਈਆਂ।ਇਸ

ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮੈਡਮ ਲਲਿਤ ਸਕਲਾਨੀ,ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ,ਨਗਰ ਸੁਧਾਰ ਟਰੱਸਟ ਸੁਲਤਾਨਪੁਰ ਲੋਧੀ ਦੇ ਚੇਅਰਮੈਨ ਪ੍ਰਦੀਪ ਪਾਲ ਸਿੰਘ ਥਿੰਦ, ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ,ਮਾਰਕੀਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਜਗਜੀਤ ਸਿੰਘ ਬਿੱਟੂ,ਬਲਾਕ ਪ੍ਰਧਾਨ ਅਨਮੋਲ ਕੁਮਾਰ ਗਿੱਲ,ਨੌਜਵਾਨ ਆਗੂ ਸੁਖਦੇਵ ਸਿੰਘ, ਆਦਿ ਨੇ ਐਸ.ਐਸ.ਪੀ ਨੂੰ ਕਿਹਾ ਕਿ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਨਸ਼ਾ ਕਰਨ ਵਾਲਿਆਂ ਦਾ ਸਰਵੇ ਕਰਵਾਇਆ ਜਾਵੇਗਾ,ਫਿਰ ਉਨ੍ਹਾਂਨੂੰ ਪੌੜੀ ਬਣਾ ਕੇ ਨਸ਼ੇ ਦੇ ਸੋਦਾਗਰਾਂ ਦਾ ਗਿਰੇਬਾਨ ਫੜਿਆ ਜਾਵੇ।ਆਪ ਆਗੂਆਂ ਨੇ ਕਿਹਾ ਕਿ ਨਸ਼ੇ ਦੇ ਆਦਿ ਲੋਕਾਂ ਨੂੰ ਲਾਈਨ ਲਿਸਟ ਕੀਤਾ ਜਾਵੇ।ਲਾਈਨ ਲਿਸਟ ਨਸ਼ੀਲੇ ਪਦਾਰਥ ਦੇ ਅਨੁਸਾਰ ਵੱਖ-ਵੱਖ ਕੈਟਾਗਰੀ ਵਾਈਜ਼ ਬਣਾਈ ਜਾਵੇ ਤਾਂ ਜੋ ਪਤਾ ਲੱਗ ਸਕੇ ਕਿ ਖੇਤਰ ਵਿਚ ਸ਼ਰਾਬ,ਗਾਂਜਾ,ਚਰਸ,ਅਫੀਮ, ਕੋਕੀਨ, ਸਮੈਕ ਆਦਿ ਦੇ ਕਿੰਨੇ ਲੋਕ ਆਦੀ ਹਨ।

ਇਸ ਤੋਂ ਬਾਅਦ ਉਨ੍ਹਾਂ ਦੀ ਕਾਊਂਸਲਿੰਗ ਕਰਕੇ ਉਨ੍ਹਾਂਨੂੰ ਨਸ਼ੇ ਦੇ ਪਦਰਾਥ ਕਿਵੇਂ ਅਤੇ ਕਿਸ ਤੋਂ ਪ੍ਰਾਪਤ ਕਰਦੇ ਹਨ ਇਸ ਦਾ ਪਤਾ ਲਗਾਇਆ ਜਾਵੇ।ਨਸ਼ਾ ਮੁਹੱਈਆ ਕਰਵਾਉਣ ਵਾਲੇ ਲੋਕਾਂ ਨੂੰ ਗੁਪਤ ਤਰੀਕੇ ਨਾਲ ਮੁਹਿੰਮ ਚਲਾ ਕੇ ਗ੍ਰਿਫਤਾਰ ਕੀਤਾ ਜਾਵੇ।ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਾ ਮੁਕਤ ਕਰਨਾ ਹੈ।ਇਸ ਦੇ ਨਾਲ ਹੀ ਨਸ਼ਾ ਮੁਹੱਈਆ ਕਰਵਾਉਣ ਵਾਲੇ ਲੋਕਾਂ ਤੇ ਨਕੇਲ ਕਸਨਾ ਹੈ।ਨਾਲ ਹੀ ਨਸ਼ੇ ਦਾ ਨਜਾਇਜ਼ ਧੰਦਾ ਕਰਨ ਵਾਲਿਆਂ ਖਿਲਾਫ ਸ਼ਿਕੰਜਾ ਕੱਸਣਾ ਹੈ।ਇਸ ਮੌਕੇ ਐਸ.ਐਸ.ਪੀ ਕਪੂਰਥਲਾ ਵਤਸਲਾ ਗੁਪਤਾ ਨੇ ਕਿਹਾ ਕਿ ਨਸ਼ਿਆਂ ਖਿਲਾਫ ਲੜਾਈ ਉਦੋਂ ਤੱਕ ਜਾਰੀ ਰਹੇਗੀ,ਜਦੋਂ ਤੱਕ ਇਸ ਨੂੰ ਪੂਰੀ ਤਰ੍ਹਾਂ ਖ਼ਤਮ ਨਹੀਂ ਕੀਤਾ ਜਾਂਦਾ।

ਉਨ੍ਹਾਂ ਇਹ ਵੀ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਹਰ ਕੀਮਤ ਤੇ ਬਰਕਰਾਰ ਰੱਖਿਆ ਜਾਵੇਗਾ ਕਿਉਂਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।ਇਸ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮੈਡਮ ਲਲਿਤ ਸਕਲਾਨੀ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਕਿਹਾ ਕਿ ਨਸ਼ਾ ਨਾਸ਼ ਦਾ ਕਾਰਨ ਹੈ।ਨਸ਼ਾ ਅਸਲ ਵਿੱਚ ਨੌਜਵਾਨਾਂ ਨੂੰ ਤਬਾਹ ਕਰਨ ਦਾ ਇੱਕ ਕਾਰਨ ਹੈ ਅਤੇ ਜਿੰਨਾ ਜ਼ਿਆਦਾ ਅਸੀਂ ਇਸ ਤੋਂ ਦੂਰ ਰਹਿ ਕੇ ਸਿਹਤਮੰਦ ਸੋਚ ਨੂੰ ਪ੍ਰਫੁੱਲਤ ਕਰ ਸਕੀਏ,ਓਨਾ ਹੀ ਚੰਗਾ ਹੈ।ਉਨ੍ਹਾਂ ਕਿਹਾ ਕਿ ਜੇਕਰ ਅਸੀਂ ਜ਼ਿਲ੍ਹੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਦੇਣਾ ਚਾਹੁੰਦੇ ਹਾਂ ਤਾਂ ਉਨ੍ਹਾਂ ਦੇ ਸੁਪਨਿਆਂ ਦਾ ਜ਼ਿਲ੍ਹਾ ਬਣਾਉਣਾ ਚਾਹੁੰਦੇ ਹਾਂ ਤਾਂ ਸਾਨੂੰ ਉਨ੍ਹਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਇਸ ਮੁਹਿੰਮ ਵਿੱਚ ਸ਼ਾਮਲ ਕਰਨਾ ਹੋਵੇਗਾ।

Share This Article
Facebook Twitter Whatsapp Whatsapp Telegram Copy Link
Share
Previous Article कपूरथला में जमीनी विवाद के चलते  महिला की पीट-पीटकर हत्या, तीन लोगों के खिलाफ मामला दर्ज कपूरथला में जमीनी विवाद के चलते महिला की पीट-पीटकर हत्या, तीन लोगों के खिलाफ मामला दर्ज
Next Article ਪਤਨੀ ਦਾ ਕਤਲ ਕਰਨ ਵਾਲੇ ਐੱਨ.ਆਰ.ਆਈ ਪਤੀ ਨੂੰ ਪੁਲਿਸ ਨੇ 30 ਘੰਟਿਆਂ ’ਚ ਕੀਤਾ ਕਾਬੂ ਪਤਨੀ ਦਾ ਕਤਲ ਕਰਨ ਵਾਲੇ ਐੱਨ.ਆਰ.ਆਈ ਪਤੀ ਨੂੰ ਪੁਲਿਸ ਨੇ 30 ਘੰਟਿਆਂ ’ਚ ਕੀਤਾ ਕਾਬੂ
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?