ਕਪੂਰਥਲਾ 27 ਮਾਰਚ (ਗੌਰਵ ਮੜੀਆ) ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਹੁਕਮਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਕਪੂਰਥਲ਼ਾ ਰਵੀ ਦਾਰਾ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰ ਦੀ 2 ਰੋਜ਼ਾ ਸਿਖਲ਼ਾਈ ਵਰਕਸ਼ਾਪ ਲਾਇਲਪੁਰ ਖਾਲਸਾ ਕਾਲਜ ਕਪੂਰਥਲ਼ਾ ਵਿਖੇ ਲਗਾਈ ਗਈ। ਇਸ 2 ਰੋਜ਼ਾ ਸਿਖਲਾਈ ਵਰਕਸ਼ਾਪ ਵਿੱਚ ਜੰਗਲਾਤ ਵਿਭਾਗ, ਖੇਤੀਬਾੜੀ ਵਿਭਾਗ ਅਤੇ ਸਿਹਤ ਵਿਭਾਗ ਆਦਿ ਵੱਖ-ਵੱਖ ਵਿਸ਼ਾ ਮਾਹਿਰਾਂ ਵੱਲੋਂ ਆਪਣੇ ਆਪਣੇ ਵਿਸ਼ਾ ਸਬੰਧੀ ਜਾਣਕਾਰੀ ਦਿੱਤੀ। ਇਸ ਸਬੰਧੀ ਜ਼ਿਲ੍ਹਾ ਜਲੰਧਰ ਦੇ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਰਵੀ ਦਾਰਾ ਨੇ ਦੱਸਿਆ ਕਿ ਯੂਥ ਪਾਲਿਸੀ 2024 ਦੇ ਆਧਾਰ ਤੇ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਜੀ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਵਿੱਚ ਕੰਮ ਕਰ ਰਹੀਆਂ ਯੂਥ ਕਲੱਬਾਂ ਨੂੰ ਹੋਰ ਸਰਗਰਮ ਕਰਨ ਹਿੱਤ ਇਹ ਵਰਕਸ਼ਾਪ ਲਗਾਈ ਗਈ ਹੈ

ਕਿਉਂਕਿ ਪਾਲਿਸੀ ਅਨੁਸਾਰ ਬਿਹਤਰ ਕਾਰਗੁਜ਼ਾਰੀ ਵਾਲੇ ਕਲੱਬਾਂ ਨੂੰ 5 ਲੱਖ 3 ਲੱਖ 2 ਲੱਖ ਰੁਪਏ ਦੇ ਇਨਾਮ ਪ੍ਰਦਾਨ ਕਰਨ ਹਿੱਤ ਕੀਤੀਆਂ ਜਾਣ ਵਾਲ਼ੀਆਂ ਗਤੀਵਿਧੀਆਂ ਲਈ ਜਾਗਰੂਕਤਾ ਹਿੱਤ ਇਹ ਵਰਕਸ਼ਾਪ ਕਰਵਾਈ ਗਈ ਹੈ।ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਬਲਦੇਵ ਸਿੰਘ ਢਿੱਲੋਂ ਜੀ ਵੱਲੋਂ ਵਿਸ਼ੇਸ਼ ਸੰਬੋਧਨ ਨਾਲ ਕੀਤੀ ਗਈ ਉਹਨਾਂ ਕਲੱਬਾਂ ਦੇ ਮੈਂਬਰਾਂ ਨੂੰ ਕਲੱਬ ਮਜ਼ਬੂਤ ਕਰਨ ਵੱਲ ਕਦਮ ਵਧਾਉਣ ਲਈ ਕਿਹਾ ਤਾ ਜੋ ਸਮਾਜ ਮਜ਼ਬੂਤ ਹੋ ਸਕੇ। ਇਸ ਵਰਕਸ਼ਾਪ ਦੇ ਪਹਿਲੇ ਦਿਨ ਡਾ. ਸੁਖਦੇਵ ਸਿੰਘ ਜ਼ਿਲ੍ਹਾ ਸਿਖਲਾਈ ਅਫਸਰ ਖੇਤੀਬਾੜੀ ਵਿਭਾਗ ਵੱਲੋਂ ਸਟਬਲ ਬਰਨਿੰਗ, ਆਰਗੇਨਿਕ ਖੇਤੀ, ਪਰਾਲੀ ਸਾੜਨ ਨਾਲ਼ ਹੋਣ ਵਾਲ਼ੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ।

ਫਾਰੈਸਟ ਰੇਂਜਰ ਸ੍ਰੀ ਪਰਮਵੀਰ ਸਿੰਘ ਵੱਲੋਂ ਜੰਗਲਾਤ ਏਰੀਆ ਵਧਾਉਣ ਅਤੇ ਪੌਦਿਆਂ ਨੂੰ ਲਗਾਉਣ ਤੋਂ ਬਾਅਦ ਉਨ੍ਹਾਂ ਦੇ ਪਾਲਣ ਪੋਸ਼ਣ ਸਬੰਧੀ। ਪੌਦਿਆਂ ਦੀ ਮੁਫਤ ਉਪਲੱਬਧਤਾ ਅਤੇ ਪੌਦਿਆਂ ਸਾਲ ਦੌਰਾਨ 8 ਫੁੱਟ ਕੱਦ ਸਬੰਧੀ ਜਾਣਕਾਰੀ ਦਿੱਤੀ ਉਹਨਾਂ ਕਲੱਬਾਂ ਦੇ ਮੈਂਬਰਾਂ ਨੂੰ ਦੱਸਿਆ ਕਿ ਕਿਸ ਰੁੱਤ ਵਿੱਚ ਕਿਹੜੇ ਪੌਦੇ ਲਗਾਏ ਜਾ ਸਕਦੇ ਹਨ ਅਤੇ ਕਿਹੜੇ ਪੌਦੇ ਲਗਾਉਣ ਨਾਲ਼ ਸਾਨੂੰ ਆਕਸੀਜਨ ਜ਼ਿਆਦਾ ਮਿਲਦੀ ਹੈ ਪੌਦੇ ਵਾਤਾਵਰਨ ਨੂੰ ਸੰਭਾਲਣ ਲਈ ਕਿਵੇਂ ਲਾਹੇਵੰਦ ਹੁੰਦੇ ਹਨ। ਬੈਪਟਿਸਟ ਚੈਰੀਟੇਬਲ ਦੇ ਪ੍ਰਧਾਨ ਜੋਗਾ ਸਿੰਘ ਅਟਵਾਲ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਸਮਾਜਿਕ ਸੰਸਥਾਵਾਂ ਅਤੇ ਯੂਥ ਕਲੱਬਾਂ ਦਾ ਸਮਾਜਿਕ ਵਿਕਾਸ ਵਿੱਚ ਅਹਿਮ ਯੋਗਦਾਨ ਹੈ।
ਉਨ੍ਹਾਂ ਕਿਹਾ ਸੰਸਥਾਵਾਂ ਸਰਕਾਰ ਅਤੇ ਲੋਕਾਂ ਵਿਚਕਾਰ ਪੁਲ ਵਾਂਗ ਕੰਮ ਕਰਦੀਆਂ ਹਨ। ਉਨ੍ਹਾਂ ਹੋਰ ਕਿਹਾ ਕਿ ਨਵੀਆਂ ਕਲੱਬਾਂ ਹਰੇਕ ਤਰੀਕੇ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਵਰਕਸ਼ਾਪ ਦੇ ਦੂਸਰੇ ਦੇ ਸ਼ੁਰੂਆਤ ਵਿੱਚ ਡਾ.ਗੁਰਦੇਵ ਸਿੰਘ ਭੱਟੀ ਜੀ ਵੱਲੋਂ ਖੂਨਦਾਨ ਕਰਨ ਸਬੰਧੀ ਪ੍ਰੇਰਿਤ ਕੀਤੀ ਗਿਆ। ਇਸ ਵਰਕਸ਼ਾਪ ਵਿੱਚ 40 ਕਲੱਬਾਂ ਤੋਂ 50 ਤੋਂ ਵੱਧ ਮੈਂਬਰਾਂ ਵੱਲੋਂ ਭਾਗ ਲਿਆ ਗਿਆ। ਇਸ ਵਰਕਸ਼ਾਪ ਨੂੰ ਸਫਲਤਾਪੂਰਵਕ ਨੇਪੜੇ ਚਾੜਨ ਲਈ ਸਮੂਹ ਯੂਥ ਕਲੱਬਾਂ ਦਾ ਭਰਪੂਰ ਯੋਗਦਾਨ ਰਿਹਾ ਮੰਦ ਸੰਚਾਲਨ ਡਾ.ਮਨਜਿੰਦਰ ਸਿੰਘ ਜੋਹਲ ਵੱਲੋਂ ਬਾਖੂਬੀ ਕੀਤਾ ਗਿਆ।

