ਕਪੂਰਥਲਾ ( ਗੌਰਵ ਮੜੀਆ ) ਆਮ ਆਦਮੀ ਪਾਰਟੀ ਦੇ ਹਲਕਾ ਕਪੂਰਥਲਾ ਦੇ ਆਗੂਆਂ ਦੇ ਵਫਦ ਸਕੱਤਰ ਦੁਆਬਾ ਜੋਨ ਪਰਵਿੰਦਰ ਸਿੰਘ ਢੋਟ, ਜ਼ਿਲ੍ਹਾ ਪ੍ਰਧਾਨ ਵਪਾਰ ਮੰਡਲ ਆਪ ਕੰਵਰ ਇਕਬਾਲ ਸਿੰਘ, ਹਲਕਾ ਈਵੈਂਟ ਇੰਚਾਰਜ ਕੁਲਵਿੰਦਰ ਸਿੰਘ ਚਾਹਲ ਵਲੋਂ ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਵਫਦ ਵਲੋਂ ਸਿਹਤ ਮੰਤਰੀ ਵੱਲੋਂ ਕਪੂਰਥਲਾ ਚ ਬਣਨ ਵਾਲੇ ਮੈਡੀਕਲ ਕਾਲਜ ਦੇ ਸਬੰਧ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਗਈ ਤੇ
ਇਸ ਬਹੁਮੰਤਵੀ ਪ੍ਰੋਜੈਕਟ ਦਾ ਕੰਮ ਜਲਦ ਤੋਂ ਮੁਕੰਮਲ ਕਰਵਾਉਣ ਲਈ ਬੇਨਤੀ ਕੀਤੀ ਗਈ।ਆਪ ਆਗੂਆਂ ਨੇ ਸਿਵਲ ਹਸਪਤਾਲ ਕਪੂਰਥਲਾ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਤੇ ਸਿਵਲ ਹਸਪਤਾਲ ਚ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਨੇ ਸਿਹਤ ਮੰਤਰੀ ਨੂੰ ਹਲਕੇ ਚ ਚੱਲ ਰਹੇ ਮੁਹੱਲਾ ਕਲੀਨਿਕਾਂ ਚ ਲੋਕਾਂ ਨੂੰ ਮਿਲ ਰਹੀਆਂ ਚੰਗੀਆਂ ਸਿਹਤ ਸਹੂਲਤਾਂ ਕਾਰਨ ਪੰਜਾਬ ਵਾਸੀਆਂ ਨੂੰ ਮਿਲ ਰਹੇ ਫਾਇਦੇ ਸਬੰਧੀ ਅਤੇ
ਭਵਿੱਖ ਵਿਚ ਹਲਕੇ ਵਿਚ ਖੁਲ੍ਹਣ ਵਾਲੇ ਮੁਹੱਲਾ ਕਲੀਨਿਕਾਂ ਸਬੰਧੀ ਵੀ ਚਰਚਾ ਕੀਤੀ। ਉਨ੍ਹਾਂ ਮੰਤਰੀ ਨੂੰ ਕਪੂਰਥਲਾ ਹਲਕੇ ਦਾ ਦੌਰਾ ਕਰਨ ਦੀ ਬੇਨਤੀ ਵੀ ਕੀਤੀ।ਇਸ ਤੋਂ ਇਲਾਵਾ ਹਲਕੇ ਦੀਆਂ ਹੋਰਨਾਂ ਮੰਗਾਂ ਸਬੰਧੀ ਵੀ ਸਿਹਤ ਮੰਤਰੀ ਨੂੰ ਜਾਣੂ ਕਰਵਾਇਆ।ਆਪ ਆਗੂਆਂ ਨੇ ਦੱਸਿਆ ਕਿ ਸਿਹਤ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਸਿਵਲ ਹਸਪਤਾਲ ਚ ਡਾਕਟਰਾਂ ਦੀ ਘਾਟ ਨੂੰ ਜਲਦ ਪੂਰਾ ਕੀਤਾ ਜਾਵੇਗਾ ਤੇ ਸਿਹਤ ਸਹੂਲਤਾਂ ਹੋਰ ਬਿਹਤਰ ਕੀਤੀਆਂ ਜਾਣਗੀਆਂ।

