ਜਲੰਧਰ 14 ਨਵੰਬਰ : ਡਿਪਟੀ ਕਮਿਸ਼ਨਰ ਵਲੋਂ ਗੁਰਦੁਆਰਾ ਇਲੈਕਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਨਵੇਂ ਗਠਨ ਲਈ ਜਨਰਲ ਚੋਣਾਂ ਕਰਵਾਉਣ ਲਈ ਵੋਟਰ ਸੂਚੀਆਂ ਤਿਆਰ ਕਰਨ ਦਾ ਐਲਾਨ ਹੋਣ ਉਪਰੰਤ ਸਿੱਖ ਸੰਗਤਾਂ ਦੀਆਂ ਵੋਟਾਂ ਬਣਾਉਣ ਲਈ ਸਬੰਧਤ ਬੀਐਲਉ ਦੀਆਂ ਡਿਊਟੀਆਂ ਲਗਾਈਆਂ ਗਈਆਂ ਸਨ ਪਰ ਆਪੋ ਆਪਣੇ ਇਲਾਕੇ ਨਾਲ ਸਬੰਧਤ ਬੀਐਲਉ ਵਲੋਂ ਵੋਟਾਂ ਬਣਾਉਣ ਤੋਂ ਸਪਸ਼ਟ ਇਨਕਾਰ ਕੀਤਾ ਜਾ ਰਿਹਾ ਸੀ।
ਇਸ ਸਬੰਧੀ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਤੇ ਜਥੇਦਾਰ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਹੇਠ ਵਫ਼ਦ ਇਕ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਰੰਗਲ ਨੂੰ ਮਿਲਿਆ ਅਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਲਈ ਬੀਐਲਉ ਵਲੋਂ ਸਿੱਖ ਸੰਗਤਾਂ ਦੀਆਂ ਵੋਟਾਂ ਬਣਾਉਣ ਤੋਂ ਸਪਸ਼ਟ ਇਨਕਾਰ ਕੀਤਾ ਜਾ ਰਿਹਾ ਹੈ ਜਿਸ ਕਾਰਨ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਤੇ ਬੇਚੈਨੀ ਪਾਈ ਜਾ ਰਹੀ ਹੈ।
ਇਸ ਮੌਕੇ ਵਫ਼ਦ ਵਲੋਂ ਸਿੱਖ ਸੰਗਤਾਂ ਦੀਆਂ ਵੋਟਾਂ ਬਣਾਉਣ ਲਈ ਆਪੋ ਆਪਣੇ ਇਲਾਕੇ ਨਾਲ ਸਬੰਧਤ ਬੀਐਲਉ ਨੂੰ ਵੋਟਾਂ ਬਣਾਉਣ ਲਈ ਹਦਾਇਤਾਂ ਜਾਰੀ ਕਰਨ ਲਈ ਮੰਗ ਪੱਤਰ ਦਿੱਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਬੀਐਲਉ ਨੂੰ ਹਦਾਇਤਾਂ ਜਾਰੀ ਕਰਨ ਦਾ ਵਫ਼ਦ ਨੂੰ ਭਰੋਸਾ ਦਿੱਤਾ ਗਿਆ। ਇਸ ਮੌਕੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ ਕੁਲਵੰਤ ਸਿੰਘ ਮੰਨਣ, ਸੁਰਜੀਤ ਸਿੰਘ ਨੀਲਾਮਹਿਲ, ਮਨਿੰਦਰ ਪਾਲ ਸਿੰਘ ਗੁੰਬਰ,ਰਵਿੰਦਰ ਸਿੰਘ ਸਵੀਟੀ, ਗੁਰਦੀਪ ਸਿੰਘ ਰਾਵੀ, ਚਰਨਜੀਵ ਸਿੰਘ ਲਾਲੀ, ਰਾਜਵਿੰਦਰ ਸਿੰਘ ਰਾਜਾ, ਗੁਰਪ੍ਰੀਤ ਸਿੰਘ ਤਲਵਨ, ਜਸਵਿੰਦਰ ਸਿੰਘ ਤਲਵਨ,ਸਤਵੰਤ ਸਿੰਘ ਬੱਬੂ, ਜਸਪ੍ਰੀਤ ਸਿੰਘ ਖੁਰਾਣਾ ਆਦਿ ਹਾਜ਼ਰ ਸਨ।

