ਕਰਤਾਰਪੁਰ 27 ਦਸੰਬਰ (ਜਸਵੰਤ ਵਰਮਾ )ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਭਾ ਸੁਸਾਇਟੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਥੰਮ ਜੀ ਸਾਹਿਬ ਵਿਖੇ ਕਰਵਾਇਆ ਗਿਆ I ਜਿਸ ਵਿਚ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਖੁੱਲੇ ਪੰਡਾਲਾਂ ਵਿਚ ਕੀਰਤਨ ਦਰਬਾਰ ਸਜਾਇਆ ਗਿਆ I ਜਿਸ ਵਿਚ ਹਜ਼ੂਰੀ ਰਾਗੀ ਵਿਕਰਮਜੀਤ ਸਿੰਘ, ਹਜ਼ੂਰੀ ਰਾਗੀ ਸੁਖਜਿੰਦਰ ਸਿੰਘ ਭੰਗੂ, ਭਾਈ ਗੁਰਮੀਤ ਸਿੰਘ ਸ਼ਾਂਤ ਜੀ ਦੇ ਜੱਥੇ ਅਤੇ ਸਮੂਹ ਇਸਤਰੀ ਸਭਾਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ I ਸਮਾਗਮ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ I
ਇਸ ਮੌਕੇ ਸੰਗਤਾਂ ਵਿਚ ਜੱਥੇਦਾਰ ਰਣਜੀਤ ਸਿੰਘ ਕਾਹਲੋਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੈਨੇਜਰ ਜਸਵਿੰਦਰ ਸਿੰਘ, ਹੈਡ ਗ੍ਰੰਥੀ ਭਾਈ ਜਗਦੀਪ ਸਿੰਘ, ਰਸ਼ਪਾਲ ਸਿੰਘ,ਸ਼ਹਿਰੀ ਪ੍ਰਧਾਨ ਸੇਵਾ ਸਿੰਘ, ਸਤਨਾਮ ਸਿੰਘ, ਪ੍ਰਧਾਨ ਹਰਵਿੰਦਰ ਸਿੰਘ ਰਿੰਕੂ, ਬਲਵਿੰਦਰ ਸਿੰਘ ਤਿਮੋਵਾਲ, ਓਂਕਾਰ ਸਿੰਘ, ਚਰਨਜੀਤ ਸਿੰਘ, ਹਰਵਿੰਦਰ ਸਿੰਘ, ਹਰਵੇਲ ਸਿੰਘ ,ਅਵਤਾਰ ਸਿੰਘ, ਮੱਖਣ ਸਿੰਘ, ਮਾਸਟਰ ਅਮਰੀਕ ਸਿੰਘ, ਬਲਵੀਰ ਸਿੰਘ, ਲਖਵੀਰ ਸਿੰਘ, ਗੁਰਭੇਜ ਸਿੰਘ, ਅਮਰੀਕ ਸਿੰਘ, ਤਨਵੀਰ ਸਿੰਘ, ਗੁਰਜੀਤ ਸਿੰਘ, ਸਾਬੀ ਸਿੰਘ, ਸੁਖਪ੍ਰੀਤ ਸਿੰਘ, ਭਵਨੀਤ ਸਿੰਘ, ਅਜ਼ਾਦ ਵੀਰ ਸਿੰਘ, ਐਸ਼ ਵੀਰ ਸਿੰਘ, ਨਵਲ ਪ੍ਰੀਤ ਸਿੰਘ, ਪ੍ਰਭਜੋਤ ਸਿੰਘ ਚੰਨ, ਮਨੀਕਰਨ ਸਿੰਘ, ਜਰਮਨ ਸਿੰਘ, ਤਲਵਿੰਦਰ ਸਿੰਘ ਬੀਬੀ ਪਰਮਜੀਤ ਕੌਰ, ਸੀਨੀਅਰ ਵਾਇਸ ਪ੍ਰਧਾਨ ਮਨਜਿੰਦਰ ਕੌਰ, ਕੌਂਸਲਰ ਅਮਰਜੀਤ ਕੌਰ, ਕੌਂਸਲਰ ਬਲਵਿੰਦਰ ਕੌਰ, ਬੀਬੀ ਗੁਰਨਾਮ ਕੌਰ ਬੀਬੀ ਰਜਵੰਤ ਕੌਰ,ਬੀਬੀ ਕੁਲਜੀਤ ਕੌਰ, ਐਡਵੋਕੇਟ ਲਵਪ੍ਰੀਤ ਕੌਰ,ਬੀਬੀ ਬਿੰਦਰ ਕੌਰ, ਰਣਜੀਤ ਕੌਰ,ਕਮਲਜੀਤ ਕੌਰ, ਮਨਜੀਤ ਕੌਰ, ਗੁਰਬਖਸ਼ ਕੌਰ ਹੋਰ ਵੀ ਬਹੁਤ ਗਿਣਤੀ ਵਿਚ ਸੰਗਤਾਂ ਮੌਜੂਦ ਸਨ I

