ਜਥੇਬੰਦਕ ਵਿਸਤਾਰ ਅਤੇ ਚੱਲ ਰਹੇ ਪਾਰਟੀ ਪ੍ਰੋਗਰਾਮਾਂ ਵਿੱਚ ਤੇਜ਼ੀ ਲਿਆਉਣ ਵਰਕਰ-ਖੋਜੇਵਾਲ
ਕਪੂਰਥਲਾ(ਗੌਰਵ ਮੜੀਆ )ਵਿਰਾਸਤੀ ਸ਼ਹਿਰ ਕਪੂਰਥਲਾ ਵਿੱਚ ਬੁੱਧਵਾਰ ਨੂੰ ਭਾਜਪਾ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸ਼ਹਿਰ ਅਤੇ ਪਿੰਡਾਂ ਦੇ ਲੋਕ ਭਾਜਪਾ ਵਿੱਚ ਸ਼ਾਮਲ ਹੋ ਗਏ।ਭਾਜਪਾ ਮੰਡਲ ਦੋਨਾ ਦੇ ਪ੍ਰਧਾਨ ਸਰਬਜੀਤ ਸਿੰਘ ਦਿਓਲ ਦੇ ਯਤਨਾਂ ਸਦਕਾ ਭਾਜਪਾ ਚ ਸ਼ਾਮਲ ਹੋਣ ਵਾਲੇ
ਸੰਤੋਖ ਸਿੰਘ ਖਾਨੋਵਾਲ,ਜਗਜੀਤ ਸਿੰਘ ਖਾਨੋਵਾਲ, ਜੀਤ ਸਿੰਘ,ਮਨਜਿੰਦਰ ਸਿੰਘ,ਸਾਬਕਾ ਸਰਪੰਚ ਬਹਾਦਰ ਸਿੰਘ,ਫਤਿਹ ਸਿੰਘ,ਅਮਰੀਕ ਸਿੰਘ,ਸੋਹਣ ਸਿੰਘ,ਲਵਪ੍ਰੀਤ ਸਿੰਘ,ਚਰਨਜੀਤ ਕੌਰ,ਰਾਜਵੰਤ ਕੌਰ,ਗੁਰਮੇਲ ਸਿੰਘ,ਜਰਨੈਲ ਸਿੰਘ,ਜਗਜੀਤ ਸਿੰਘ,ਜਸਵਿੰਦਰ ਸਿੰਘ ਖੁਖਰੈਣ ਆਦਿ ਨੂੰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਪਾਰਟੀ ਵਿੱਚ ਸਿਰਪਾਓ ਪਾ ਕੇ ਸਵਾਗਤ ਕੀਤਾ।
ਇਸ ਦੇ ਨਾਲ ਹੀ ਭਾਜਪਾ ਪ੍ਰਧਾਨ ਖੋਜੇਵਾਲ ਨੇ ਕਿਹਾ ਕਿ ਆਉਣ ਵਾਲਾ ਸਮਾਂ ਭਾਜਪਾ ਦਾ ਹੈ।ਆਮ ਆਦਮੀ ਪਾਰਟੀ ਤੋਂ ਆਮ ਜਨਤਾ ਅੱਕ ਚੁੱਕੀ ਹੈ।ਉਨ੍ਹਾਂ ਕਿਹਾ ਕਿ ਸਾਰੇ ਵਰਕਰ ਮੋਢੇ ਨਾਲ ਮੋਢਾ ਜੋੜ ਕੇ ਭਾਜਪਾ ਨੂੰ ਮਜ਼ਬੂਤ ਕਰਨ।ਇਸ ਮੌਕੇ ਭਾਜਪਾ ਵਿੱਚ ਸ਼ਾਮਲ ਹੋਏ ਲੋਕਾਂ ਨੇ ਕਿਹਾ ਕਿ ਉਹ ਪਾਰਟੀ ਵਿੱਚ ਵਰਕਰ ਬਣ ਕੇ ਕੰਮ ਕਰਨ ਆਏ ਹਨ ਅਤੇ ਪਾਰਟੀ ਦੀ ਸੇਵਾ ਤਨ,ਮਨ ਧਨ ਨਾਲ ਕਰਨਗੇ।ਉਨ੍ਹਾਂ ਕਿਹਾ ਕਿ ਜੇਕਰ ਕੋਈ ਪਾਰਟੀ ਸਮਾਜ ਦੀ ਭਲਾਈ ਲਈ ਸੋਚਦੀ ਹੈ ਅਤੇ ਤਾਂ ਉਹ ਸਿਰਫ ਭਾਜਪਾ ਹੈ।ਇਸ ਦੌਰਾਨ ਖੋਜੇਵਾਲ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਜਪਾ ਵਰਕਰਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਵਧੀਂ ਅਤੇ ਜਨਤਾ ਨਾਲ ਸੰਪਰਕ ਵਧਾਉਣ ਲਈ ਕਿਹਾ।
ਉਨ੍ਹਾਂ ਕਿਹਾ ਕਿ ਭਾਜਪਾ ਦਾ ਉਦੇਸ਼ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਵਿੱਚ ਆਪਣੀ ਮੌਜੂਦਗੀ ਵਧਾਉਣਾ ਹੈ।ਉਨ੍ਹਾਂ ਭਾਜਪਾ ਵਰਕਰਾਂ ਨੂੰ ਕਿਹਾ ਕਿ ਉਹ ਪਿਛਲੇ ਸਮੇਂ ਵਿੱਚ ਤਿੰਨ ਰਾਜਾਂ ਵਿੱਚ ਮਿਲੀ ਜਿੱਤ ਨੂੰ ਨਾ ਭੁੱਲਣ ਅਤੇ ਜਨਤਾ ਨੂੰ ਵੀ ਇਸ ਨੂੰ ਭੁੱਲਣ ਨਾ ਦੇਣ।ਉਨ੍ਹਾਂ ਕਿਹਾ ਕਿ ਤਿੰਨ ਰਾਜਾਂ ਵਿੱਚ ਭਾਜਪਾ ਦੀ ਜਿੱਤ ਨਾਲ ਜੋ ਮਾਹੌਲ ਭਾਜਪਾ ਦੇ ਹੱਕ ਵਿੱਚ ਬਣਿਆ ਹੈ,ਉਸ ਨੂੰ ਬਰਕਰਾਰ ਰੱਖਣਾ ਹੋਵੇਗਾ।ਉਨ੍ਹਾਂ ਕਿਹਾ ਕਿ ਰਾਜਨੀਤੀ ਵਿਚ ਮੌਕਿਆਂ ਦਾ ਫਾਇਦਾ ਉਠਾਉਣਾ ਇੱਕ ਵੱਡਾ ਸਬਕ ਹੈ ਅਤੇ ਪਾਰਟੀ ਦੇ ਹੱਕ ਵਿੱਚ ਬਣੇ ਸਕਾਰਾਤਮਕ ਮਾਹੌਲ ਨੂੰ ਬਣਾਈ ਰੱਖਣਾ ਸਾਰੇ ਭਾਜਪਾ ਵਰਕਰਾਂ ਦੀ ਜ਼ਿੰਮੇਵਾਰੀ ਹੈ।
ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਇੰਚਾਰਜ ਹਨੀ ਕੰਬੋਜ,ਲੋਕ ਸਭਾ ਖਡੂਰ ਸਾਹਿਬ ਦੇ ਵਿਸਥਾਰਕ ਸੁਮਿਤ ਸੱਭਰਵਾਲ, ਕਪੂਰਥਲ ਦੇ ਵਿਸਥਾਰਕ ਅਨਿਲ ਵਾਲੀਆ,ਜ਼ਿਲ੍ਹਾ ਜਨਰਲ ਸਕੱਤਰ ਕਪੂਰ ਚੰਦ ਥਾਪਰ,ਜ਼ਿਲ੍ਹਾ ਮੀਤ ਪ੍ਰਧਾਨ ਅਸ਼ੋਕ ਮਾਹਲਾ,ਜ਼ਿਲ੍ਹਾ ਮੀਤ ਪ੍ਰਧਾਨ ਅਸ਼ਵਨੀ ਤੁਲੀ,ਸੀਨੀਅਰ ਆਗੂ ਜਗਦੀਸ਼ ਸ਼ਰਮਾ, ਜ਼ਿਲ੍ਹਾ ਮੀਤ ਪ੍ਰਧਾਨ ਯਾਦਵਿੰਦਰ ਪਾਸੀ,ਸੋਸ਼ਲ ਮੀਡੀਆ ਸੈੱਲ ਪੰਜਾਬ ਦੇ ਕੋ-ਕਨਵੀਨਰ ਵਿੱਕੀ ਗੁਜਰਾਲ,ਯੂਥ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਮੰਡਲ ਦੋਨਾ ਦੇ ਜਨਰਲ ਸਕੱਤਰ ਪ੍ਰਦੀਪ ਸੂਦ ਸਿੱਧਵਾਂ ਦੋਨਾ,ਮੀਤ ਪ੍ਰਧਾਨ ਪ੍ਰਦੀਪ ਕੌਸ਼ਲ,ਐਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ, ਮੰਡਲ ਇੱਕ ਦੇ ਪ੍ਰਧਾਨ ਕਮਲ ਪ੍ਰਭਾਕਰ,ਮੰਡਲ ਦੋ ਦੇ ਪ੍ਰਧਾਨ ਰਾਕੇਸ਼ ਗੁਪਤਾ,ਸਵੱਛ ਭਾਰਤ ਮਿਸ਼ਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਵਿੰਦਰ ਸ਼ਰਮਾ ਆਦਿ ਹਾਜ਼ਰ ਸਨ।

