ਕਪੂਰਥਲਾ 13 ਮਾਰਚ (ਗੌਰਵ ਮੜੀਆ) ਦਿੱਲੀ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਕੁਝ ਦਿਨ ਬਾਅਦ ਔਰਤਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਪੂਰਾ ਕਰਨ ਤੋਂ ਬਾਅਦ ਪੰਜਾਬ ਦੀਆਂ ਔਰਤਾਂ ਨੇ ਆਮ ਆਦਮੀ ਪਾਰਟੀ ਦੇ ਝੂਠ ਦਾ ਪਰਦਾਫਾਸ਼ ਕਰਨ ਲਈ ਮੋਰਚਾ ਖੋਲ੍ਹ ਦਿੱਤਾ ਹੈ।ਵੀਰਵਾਰ ਨੂੰ ਪੰਜਾਬ ਦੇ ਵਿਰਾਸਤੀ ਸ਼ਹਿਰ ਚ ਭਾਜਪਾ ਦੇ ਜ਼ਿਲਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਚ ਵੱਡੀ ਗਿਣਤੀ ਚ ਔਰਤਾਂ ਨੇ ਇਕੱਠੀਆਂ ਹੋਕੇ ਪੰਜਾਬ ਸਰਕਾਰ ਤੇ ਪੰਜਾਬ ਦੀ ਨਾਰੀ ਸ਼ਕਤੀ ਨਾਲ ਧੋਖਾ ਕਰਨ ਦੇ ਦੋਸ਼ ਲਾਏ।ਇਸ ਮੌਕੇ ਔਰਤਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਵੇਗੀ।ਪਰ ਇਹ ਵਾਅਦਾ ਆਮ ਆਦਮੀ ਪਾਰਟੀ ਨੇ ਪੂਰਾ ਨਹੀਂ ਕੀਤਾ।
ਔਰਤਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਝੂਠੇ ਵਾਅਦੇ ਕੀਤੇ ਸਨ ਕਿ ਉਨ੍ਹਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦਿੱਤੇ ਜਾਣਗੇ ਪਰ ਅੱਜ ਤੱਕ ਉਨ੍ਹਾਂ ਨੂੰ ਪੈਸੇ ਨਹੀਂ ਮਿਲੇ।ਇਨ੍ਹਾਂ ਔਰਤਾਂ ਦਾ ਇਹ ਵੀ ਕਹਿਣਾ ਹੈ ਕਿ ਇਹ ਲੋਕ ਕਾਫੀ ਪਰੇਸ਼ਾਨ ਹਨ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਤੋਂ ਕਾਫੀ ਉਮੀਦਾਂ ਸਨ ਪਰ ਹੁਣ ਤੱਕ ਉਨ੍ਹਾਂ ਨੂੰ ਕੋਈ ਪੈਸਾ ਨਹੀਂ ਮਿਲਿਆ ਹੈ,ਇਸ ਲਈ ਉਨ੍ਹਾਂ ਦਾ ਇਹ ਵੀ ਸਪੱਸ਼ਟ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਉਨ੍ਹਾਂ ਨੂੰ ਉਨ੍ਹਾਂ ਨੂੰ ਉਨ੍ਹਾਂਦੇ ਹੱਕ ਦਾ ਪੈਸਾ ਦੇਣ।ਇਸ ਦੌਰਾਨ ਔਰਤਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਸਾਡੇ ਨਾਲ ਧੋਖਾ ਕੀਤਾ ਹੈ।ਪੰਜਾਬ ਵਿੱਚ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਪਰ ਉਹ ਉਨ੍ਹਾਂਨੂੰ ਨਹੀਂ ਦਿੱਤਾ ਗਿਆ।
ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਹੈ ਕਿ ਅੱਜ ਦੇਸ਼ ਅਤੇ ਪੰਜਾਬ ਦੇ ਲੋਕ ਸਿਰਫ਼ ਮੋਦੀ ਦੀ ਗਰੰਟੀ ਤੇ ਭਰੋਸਾ ਕਰਦੇ ਹਨ।ਮਾਵਾਂ-ਭੈਣਾਂ ਦਾ ਸਮਮਾਨ ਮੋਦੀ ਸਰਕਾਰ ਕਰਦੀ ਹੈ।ਅਸੀਂ ਮੱਧ ਪ੍ਰਦੇਸ਼ ਅਤੇ ਦਿੱਲੀ ਵਿੱਚ ਇਹ ਕੰਮ ਕਰ ਕੇ ਦਿਖਾਇਆ ਹੈ।ਛੱਤੀਸਗੜ੍ਹ, ਮਹਾਰਾਸ਼ਟਰ,ਉੜੀਸਾ, ਹਰਿਆਣਾ ਵਿੱਚ ਕਰ ਰਹੇ ਹਾਂ।ਖੋਜਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਹਮੇਸ਼ਾ ਔਰਤਾਂ ਨੂੰ ਅੱਗੇ ਲਿਆਉਣ ਲਈ ਕੰਮ ਕੀਤਾ ਹੈ ਅਤੇ ਦੇਸ਼ ਦੇ ਵਿਕਾਸ ਦੀ ਮੁੱਖ ਧਾਰਾ ਵਿੱਚ ਔਰਤਾਂ ਨੂੰ ਵੀ ਸ਼ਾਮਲ ਕੀਤਾ ਹੈ।ਇਸ ਮੌਕੇ ਭਾਜਪਾ ਮਹਿਲਾ ਮੋਰਚਾ ਦੀ ਸੂਬਾਈ ਆਗੂ ਈਸ਼ਾ ਮਹਾਜਨ,ਕਮਲਜੀਤ ਪ੍ਰਭਾਕਰ,ਰੋਸ਼ਨ ਲਾਲ ਸੱਭਰਵਾਲ,ਸੰਨੀ ਬੈਂਸ,ਸੰਨੀ,ਮੰਜੂ ਕਪੂਰ,ਸੁਰਿੰਦਰ ਕੌਰ,ਆਸ਼ਾ ਰਾਣੀ,ਵੰਦਨਾ ਰਾਣੀ,ਜੋਤੀ, ਮੋਨਿਕਾ,ਹਰਜੀਤ ਕੌਰ,ਦਵਿੰਦਰ ਕੌਰ,ਸ਼ੈਫਾਲੀ,ਸ਼ੀਲਾ, ਪ੍ਰੀਤੀ,ਸੁਖਪ੍ਰੀਤ ਕੌਰ ਆਦਿ ਹਾਜ਼ਰ ਸਨ।

