ਕਪੂਰਥਲਾ ( ਗੌਰਵ ਮੜੀਆ ) ਆਮ ਆਦਮੀ ਪਾਰਟੀ ਦੇ ਆਗੂਆਂ ਦੇ ਇੱਕ ਵਫ਼ਦ ਨੇ ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ ਨਾਲ ਮੁਲਾਕਾਤ ਕਰਕੇ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਦੀ ਮੰਗ ਕੀਤੀ।ਇਸ ਦੌਰਾਨ ਆਪ ਵਫ਼ਦ ਨੇ ਨਗਰ ਨਿਗਮ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਸੌਂਪਿਆ,ਜਿਸ ਵਿੱਚ ਉਨ੍ਹਾਂ ਨੂੰ ਸ਼ਹਿਰ ਦੀ ਸਫਾਈ ਪ੍ਰਣਾਲੀ,ਸੀਵਰੇਜ ਸਮੱਸਿਆਵਾਂ ਅਤੇ ਟੁੱਟੀਆਂ ਸੜਕਾਂ ਸਮੇਤ ਵੱਖ-ਵੱਖ ਮੁੱਦਿਆਂ ਤੋਂ ਜਾਣੂ ਕਰਵਾਇਆ ਗਿਆ ਅਤੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਦੀ ਮੰਗ ਕੀਤੀ।ਇਸ ਮੌਕੇ ਆਪ ਵਫ਼ਦ ਨੇ ਮੰਗ ਕੀਤੀ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸ਼ਹਿਰ ਦੇ ਸੁੰਦਰੀਕਰਨ ਲਈ ਅਲਾਟ ਕੀਤੇ ਗਏ ਫੰਡਾਂ ਦੀ ਪ੍ਰਭਾਵਸ਼ੀਲਤਾ ਨਾਲ ਵਰਤੋਂ ਕੀਤੀ ਜਾਵੇ ਅਤੇ ਵਸਨੀਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ।
ਮੰਗ ਪੱਤਰ ਸੌਂਪਣ ਤੋਂ ਬਾਅਦ ਆਪ ਵਫ਼ਦ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਇਮਾਨਦਾਰ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ।ਇਸ ਲਈ, ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਆਪ ਵਫ਼ਦ ਨੇ ਨਗਰ ਨਿਗਮ ਪ੍ਰਸ਼ਾਸਨ ਨੂੰ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਅਤੇ ਵਸਨੀਕਾਂ ਲਈ ਸਾਫ਼-ਸੁਥਰਾ ਵਾਤਾਵਰਣ ਪ੍ਰਦਾਨ ਕਰਨ ਦੀ ਅਪੀਲ ਕੀਤੀ।ਇਸ ਵਫ਼ਦ ਵਿੱਚ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਉਪ ਪ੍ਰਧਾਨ ਵਿਕਾਸ ਮੋਮੀ,ਜ਼ਿਲ੍ਹਾ ਸੰਗਠਨ ਇੰਚਾਰਜ ਹੇਨੰਤ ਕੁਮਾਰ, ਅਸ਼ਵਨੀ ਆਨੰਦ,ਨੀਰਜ ਕੁਮਾਰ,ਦੀਪਕ ਮਹਿਤਾ, ਆਕਾਸ਼ ਆਹਲੂਵਾਲੀਆ,ਸੁਰਿੰਦਰਪਾਲ ਸ਼ਿੰਦਾ, ਦੀਪਕ ਮੱਟੂ,ਜਿੰਦਰ ਧਨੀਆ,ਸਮੀਰ ਸ਼ਰਮਾ ਆਦਿ ਹਾਜ਼ਰ ਸਨ।

