ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਤੋਂ ਨੌਜਵਾਨ ਪੀੜ੍ਹੀ ਨੂੰ ਸਬਕ ਸਿੱਖਣਾ ਚਾਹੀਦਾ-ਪਰਵਿੰਦਰ ਢੋਟ
ਕਪੂਰਥਲਾ,ਦਿਸੰਬਰ 26 (ਗੌਰਵ ਮੜੀਆ) ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਹਾੜਾ ਕਪੂਰਥਲਾ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਸੂਬਾ ਜੁਆਇੰਟ ਸਕੱਤਰ ਪਰਵਿੰਦਰ ਸਿੰਘ ਢੋਟ ਦੇ ਦਫਤਰ ਵਿਖੇ ਮਨਾਇਆ ਗਿਆ। ਇਸ ਮੌਕੇ ਤੇ ਉਣਾ ਦੀ ਤਸਵੀਰ ਤੇ ਫੁੱਲ ਮਿਲਾਵਾਂ ਭੇਂਟ ਕਰਕੇ ਉਹਨਾਂ ਨੂੰ ਯਾਦ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਆਗੂ ਨੇ ਆਪਣੇ ਸੰਬੋਧਨ ਦੌਰਾਨ ਉਹਨਾਂ ਵੱਲੋਂ ਦੇਸ਼ ਦੀ ਆਜ਼ਾਦੀ ਵਿੱਚ ਪਾਏ ਯੋਗਦਾਨ ਬਾਰੇ ਦੱਸਿਆ। ਆਗੂਆਂ ਨੇ ਕਿਹਾ ਕਿ ਅਜਿਹੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।ਇਸ ਮੌਕੇ ਬੋਲਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਜ਼ਰੇ-ਜ਼ਰੇ ਵਿਚ ਕੁਰਬਾਨੀ ਦਾ ਜਜ਼ਬਾ ਹੈ।
ਉਨ੍ਹਾਂ ਕਿਹਾ ਕਿ ਮਾਤਾ ਗੁਜਰੀ ਜੀ, ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਦੀਆਂ ਮਿਸਾਲਾਂ ਨੇ ਹੀ ਆਜ਼ਾਦੀ ਦੀ ਲੜਾਈ ਦੇ ਨਾਇਕਾਂ ਨੂੰ ਸੇਧ ਦਿਤੀ। ਇਸ ਮੌਕੇ ਤੇ ਪਰਵਿੰਦਰ ਸਿੰਘ ਢੋਟ ਸੂਬਾ ਜੁਆਇੰਟ ਸਕੱਤਰ ,ਕਰਮਬੀਰ ਸਿੰਘ ਚੰਦੀ, ਸੂਬਾ ਜੁਆਇੰਟ ਸਕੱਤਰ , ਮੈਂਬਰ ਸਾਇੰਸ ਐਡ ਟੈਕਨਾਲੋਜੀ ਵਿਭਾਗ ਪੰਜਾਬ ਕੰਵਰ ਇਕਬਾਲ ਸਿੰਘ, ਜਗਜੀਤ ਸਿੰਘ ਬਿੱਟੂ ਚੇਅਰਮੈਨ ਮਾਰਕੀਟ ਕਮੇਟੀ ਨੇ ਸ਼ਹੀਦ ਊਧਮ ਸਿੰਘ ਦੀ ਜੀਵਨੀ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਉਨ੍ਹਾਂ ਦਾ ਜਨਮ 26 ਦਸੰਬਰ 1899 ਨੂੰ ਹੋਇਆ।
ਆਪ ਜੀ ਦੇ ਮਾਤਾ-ਪਿਤਾ ਦੀ ਬਚਪਨ ‘ਚ ਮੌਤ ਹੋਣ ਜਾਣ ਕਾਰਨ ਆਪ ਜੀ ਨੂੰ ਅੰਮ੍ਰਿਤਸਰ ਛੱਡ ਦਿੱਤਾ ਗਿਆ । ਲੋਕਾਂ ਨੂੰ ਆਪਣੀ ਜਾਨ ਬਚਾਉਣ ਲਈ ਖੂਹ ‘ਚ ਛਾਲਾਂ ਮਾਰਨੀਆਂ ਪਈਆਂ। ਿਫ਼ਰ 21 ਸਾਲ ਬਾਅਦ ਜਦੋਂ ਮੌਕਾ ਮਿਲਿਆ ਤਾਂ ਉਨ੍ਹਾਂ ਨੇ ਜਨਰਲ ਐਡਵਾਇਰ ‘ਤੇ ਗੋਲੀ ਚਲਾ ਕੇ ਉਸ ਘਟਨਾ ਦਾ ਬਦਲਾ ਲਿਆ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਸਰਦਾਰ ਊਧਮ ਸਿੰਘ ਕਦੇ ਵੀ ਮੌਤ ਤੋਂ ਨਹੀਂ ਡਰਦੇ ਸਨ। ਉਹ ਕਹਿੰਦੇ ਸਨ, ਜੋ ਮੌਤ ਤੋਂ ਡਰਦੇ ਹਨ, ਉਹ ਬੁਝਦਿਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਤੋਂ ਨੌਜਵਾਨ ਪੀੜ੍ਹੀ ਨੂੰ ਸਬਕ ਸਿੱਖਣਾ ਚਾਹੀਦਾ ਹੈ
ਸ਼ਹੀਦ ਦੇ ਲਾਸਾਨੀ ਜੀਵਨ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਆਪਾ ਕੁਰਬਾਨ ਕਰਨ ਵਾਲੇ ਆਜ਼ਾਦੀ ਘੁਲਾਟੀਆਂ ਦੀ ਇੱਕ ਲੰਬੀ ਕਤਾਰ ਹੈ ਅਤੇ ਸਾਨੂੰ ਫ਼ਖ਼ਰ ਹੈ ।ਸ਼ਹੀਦਾਂ ਦੀਆਂ ਯਾਦਾਂ ਵੱਧ ਚੜ੍ਹਕੇ ਮਨਾਉਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਹੀ ਆਉਣ ਵਾਲੀਆਂ ਪੀੜ੍ਹੀਆਂ ਦੇ ਮਨਾਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਬਰਕਰਾਰ ਰਹਿੰਦਾ ਹੈ। ਇਸ ਮੌਕੇ ਤੇ ਗੁਰਨਾਮ ਸਿੰਘ ਮੁੱਤੀ ਸਾਬਕਾ ਡੀਐਸਪੀ, ਕੁਲਵਿੰਦਰ ਸਿੰਘ ਚਾਹਲ, ਇੰਸਪੈਕਟਰ ਪ੍ਰੇਮ ਕੁਮਾਰ, ਬਲਵਿੰਦਰ ਸਿੰਘ ਰੰਧਾਵਾ, ਸਾਬਕਾ ਸਰਪੰਚ ਨਰਿੰਦਰ ਡੋਗਰਾਂਵਾਲ, ਨਿਰਮਲ ਸਿੰਘ ਸੋਨੀ ਭਲਾਈਪੁਰ, ਗੋਬਿੰਦ ਆਦਿ ਹਾਜ਼ਰ ਸਨ।