ਪਾਰਟੀ ਵਿਚ ਪਹਿਲਾ ਵੀ ਕਈ ਅਹੁਦਿਆਂ ਤੇ ਰਹੀ ਕੇ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾ ਚੁੱਕੇ ਹਨ ਜਿੰਮੇਵਾਰੀ
ਭੂਲੱਥ (ਗੌਰਵ ਮੜੀਆ ) ਆਮ ਆਦਮੀ ਪਾਰਟੀ ਵੱਲੋਂ ਆਪਣੇ ਜਥੇਬੰਦਕ ਢਾਂਚੇ ਚ ਵਿਸਥਾਰ ਕਰਦਿਆਂ ਹਲਕਾ ਭੂਲੱਥ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਵਿੰਦਰ ਸਿੰਘ ਸਾਹੀ ਨੂੰ ਆਪ ਆਦਮੀ ਕਿਸਾਨ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਗਿਆ ਹੈ।ਗੁਰਵਿੰਦਰ ਸਿੰਘ ਸਾਹੀ ਦਾ ਕਿਸਾਨਾਂ ਵਿੱਚ ਚੰਗਾ ਜਨ ਆਧਾਰ ਹੈ,ਜਿਸ ਨਾਲ ਆਪ ਨੂੰ ਅਗਾਮੀ ਲੋਕ ਸਭਾ ਚੋਣਾਂ ਵਿਚ ਦੋਆਬਾ ਖੇਤਰ ਚ ਲਾਹਾ ਮਿਲੇਗਾ।ਗੌਰ ਤਲਬ ਹੈ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਵਿੰਦਰ ਸਿੰਘ ਸਾਹੀ ਵੱਲੋਂ ਲਗਾਤਾਰ ਹਲਕਾ ਭੂਲੱਥ ਵਿੱਚ ਆਮ ਆਦਮੀ ਪਾਰਟੀ ਨੂੰ ਮਜਬੂਤ ਕਰਨ ਲਈ ਦਿਨ ਰਾਤ ਵੱਡੇ ਉਪਰਾਲੇ ਕੀਤੇ ਜਾ ਰਹੇ ਸਨ।
ਜਿਸ ਦੀ ਉਦਾਹਰਨ ਕੁਝ ਸਮਾਂ ਪਹਿਲਾਂ ਭੂਲੱਥ ਹਲਕੇ ਵਿੱਚ ਵੀ ਵੇਖਣ ਲਈ ਮਿਲੀ ਸੀ।ਪਾਰਟੀ ਹਾਈ ਕਮਾਂਡ ਵੱਲੋਂ ਸਾਹੀ ਨੂੰ ਉਹਨਾਂ ਦੀ ਮਿਹਨਤ ਅਤੇ ਪਾਰਟੀ ਦੀ ਮਜਬੂਤੀ ਲਈ ਕੀਤੇ ਜਾ ਰਹੇ ਕੰਮਾਂ ਸਦਕਾ ਵੱਖ ਵੱਖ ਜਿੰਮੇਵਾਰੀਆਂ ਦਿੰਦੇ ਹੋਏ ਪਹਿਲਾਂ ਭੂਲੱਥ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਐਨਆਰਆਈ ਫੰਡਿੰਗ ਇੰਚਾਰਜ ਦੇ ਵਿੱਚ ਪਾਰਟੀ ਦੀ ਲਈ ਮਜਬੂਤੀ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੂੰ ਪਾਰਟੀ ਵਲੋਂ ਕਨਵੀਨਰ ਨਿਯੁਕਤ ਕੀਤਾ ਗਿਆ ਸੀ।ਕਨਵੀਨਰ ਨਿਯੁਕਤ ਹੋਣ ਤੇ ਸਮੁੱਚੇ ਹਲਕੇ ਦੇ ਵਿੱਚ ਵੱਡੇ ਪੱਧਰ ਤੇ ਉਨ੍ਹਾਂ ਵੱਲੋਂ ਕਿਸਾਨ ਆਗੂਆਂ ਨੂੰ ਪਾਰਟੀ ਦੇ ਨਾਲ ਜੋੜਿਆ ਜਾ ਰਿਹਾ ਸੀ।
ਜਿਸ ਦੇ ਚਲਦੇ ਆਮ ਆਦਮੀ ਪਾਰਟੀ ਵਿੱਚ ਅਹਿਮ ਜਿੰਮੇਵਾਰੀ ਦਿੰਦੇ ਜ਼ਿਲ੍ਹਾ ਕਿਸਾਨ ਵਿੰਗ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਆਪਣੀ ਇਸ ਨਿਯੁਕਤੀ ਤੇ ਸਾਹੀ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਰਾਜ ਸਭਾ ਮੈਂਬਰ ਸੰਦੀਪ ਪਾਠਕ,ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ,ਬੁੱਧ ਰਾਮ,ਜਿਲਾ ਯੋਜਨਾ ਬੋਰਡ ਦੀ ਚੇਅਰਮੈਨ ਮੈਡਮ ਲਲਿਤ ਸਿਕਲਾਨੀ,ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਸਮੇਤ ਤਮਾਮ ਸੂਬੇ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ।ਗੱਲਬਾਤ ਦੌਰਾਨ ਉਹਨਾਂ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਉਹਨਾਂ ਨੂੰ ਕਿਸਾਨ ਵਿੰਗ ਦਾ ਪ੍ਰਧਾਨ ਬਣਾ ਕੇ ਨਵੀਂ ਜਿੰਮੇਵਾਰੀ ਸੌਂਪੀ ਗਈ ਹੈ ਉਹ ਉਸ ਨੂੰ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਲਗਾਤਾਰ ਪਾਰਟੀ ਨੂੰ ਕਪੂਰਥਲਾ ਜ਼ਿਲ੍ਹੇ ਵਿੱਚ ਮਜਬੂਤ ਕਰਨ ਦੇ ਲਈ ਵੱਡੇ ਉਪਰਾਲੇ ਕਰਨਗੇ।

