ਕਪੂਰਥਲਾ ( ਗੌਰਵ ਮੜੀਆ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੂੰ ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੋਟ ਨੂੰ ਸੰਗਠਨ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮਾਰਕਿਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਜਗਜੀਤ ਸਿੰਘ ਬਿੱਟੂ ਨੇ ਇਨ੍ਹਾਂ ਦੋਵਾਂ ਨਿਯੁਕਤੀਆਂ ’ਤੇ ਖੁਸ਼ੀ ਪ੍ਰਗਟ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ, ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਇਹ ਜਿੰਮੇਵਾਰੀ ਸੌਂਪੀ ਹੈ।
ਉਨ੍ਹਾਂ ਕਿਹਾ ਕਿ ਉਕਤ ਦੋਵੇਂ ਹੀ ਸੀਨੀਅਰ ਆਗੂ ਹਨ ਤੇ ਹਮੇਸ਼ਾ ਹੀ ਪਾਰਟੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਆਏ ਹਨ ਅੱਗੇ ਵੀ ਹਲਕੇ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਚੇਅਰਮੈਨ ਜਗਜੀਤ ਸਿੰਘ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਪੰਜਾਬ ਨੂੰ ਤਰੱਕੀ ਵੱਲ ਲੈ ਕੇ ਜਾ ਰਹੀ ਹੈ, ਜਿਸ ਕਾਰਨ ਪੰਜਾਬ ਦਾ ਹਰ ਵਿਅਕਤੀ ਖੁਸ਼ ਹੈ। ਉਨ੍ਹਾਂ ਲੁਧਿਆਣਾ ਉਪ ਚੋਣ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਵੀ ਕੀਤਾ। ਉਨ੍ਹਾਂ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਵਿਧਾਇਕ ਸੰਜੀਵ ਅਰੋੜਾ ਨੂੰ ਵੀ ਵਧਾਈ ਦਿੱਤੀ।

