ਕਪੂਰਥਲਾ 30 ਜੂਨ(ਗੌਰਵ ਮੜੀਆ) ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਜ਼ਿਲ੍ਹਾ ਇੰਚਾਰਜ ਸਰਬਜੀਤ ਸਿੰਘ ਲੁਬਾਣਾ ਨੇ ਅੱਜ ਫਗਵਾੜਾ ਵਿਖੇ ਹਲਕਾ ਸੰਗਠਨ ਇੰਚਾਰਜ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਤਵਿੰਦਰ ਰਾਮ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਫਗਵਾੜਾ ਦੇ ਜ਼ਿਲ੍ਹਾ ਪੱਧਰੀ ਆਗੂਆਂ ਦੀ ਇੱਕ ਮਹੱਤਵਪੂਰਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਰੇ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨੂੰ ਪਾਰਟੀ ਲਈ ਵੱਧ ਤੋਂ ਵੱਧ ਕੰਮ ਕਰਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਆਮ ਲੋਕਾਂ ਨੂੰ ਜਾਣੂ ਕਰਵਾਉਣ ਲਈ ਕਿਹਾ।ਇਸ ਮੌਕੇ ਅਹੁਦੇਦਾਰਾਂ ਵੱਲੋਂ ਤਵਿੰਦਰ ਰਾਮ ਨੂੰ ਫੁੱਲਾਂ ਦਾ ਗੁਲਦੱਸਾ ਭੇਟ ਕਰਕੇ ਹਲਕਾ ਸੰਗਠਨ ਇੰਚਾਰਜ ਬਣਨ ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।ਮੀਟਿੰਗ ਦੌਰਾਨ ਜ਼ਿਲ੍ਹਾ ਇੰਚਾਰਜ ਸਰਬਜੀਤ ਸਿੰਘ ਲੁਬਾਣਾ ਨੇ ਫਗਵਾੜਾ ਦੇ ਜ਼ਿਲ੍ਹਾ ਪੱਧਰ ਦੇ ਸੀਨੀਅਰ ਆਗੂਆਂ ਨੂੰ ਦੋ-ਦੋ ਬਲਾਕ ਪ੍ਰਧਾਨਾਂ ਦੇ ਇੰਚਾਰਜ ਵਜੋਂ ਨਿਯੁਕਤ ਕੀਤਾ ਤੇ ਉਨ੍ਹਾਂ ਦੀਆਂ ਜ਼ਿੰਮੇਵਾਰੀ ਲਾਈਆਂ ਗਿਆ ਤਾਂ ਜੋ ਪਾਰਟੀ ਦੀਆਂ ਯੋਜਨਾਵਾਂ ਅਤੇ ਉਪਲਬਧੀਆਂ ਬੂਥ ਪੱਧਰ ਤੱਕ ਪਹੁੰਚ ਸਕਣ,ਜਨ-ਕਲਿਆਣਕਾਰੀ ਨੀਤੀਆਂ ਜ਼ਮੀਨ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀਆਂ ਜਾ ਸਕਣ, ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਤੇਜ਼ ਅਤੇ ਪ੍ਰਭਾਵਸ਼ਾਲੀ ਹੱਲ ਕੀਤਾ ਜਾ ਸਕੇ।
ਇਸ ਮੌਕੇ ਸਭ ਮੈਂਬਰਾਂ ਨੇ ਮੀਟਿੰਗ ਵਿੱਚ ਪਾਰਟੀ ਦੀ ਮਜ਼ਬੂਤੀ ਅਤੇ ਸੰਗਠਨਾਤਮਕ ਵਿਕਾਸ ਲਈ ਦ੍ਰਿੜ਼ ਸੰਕਲਪ ਲਿਆ। ਲੁਬਾਣਾ ਨੇ ਕਿਹਾ ਕਿ ਪਾਰਟੀ ਦੇ ਸਾਰੇ ਵਰਕਰਾਂ ਨੂੰ ਹਰ ਅਹੁਦੇਦਾਰ ਵੱਲੋਂ ਬਣਦਾ ਸਤਿਕਾਰ ਦਿੱਤਾ ਜਾਵੇਗਾ ਅਤੇ ਵਰਕਰਾਂ ਅਤੇ ਅਹੁਦੇਦਾਰਾਂ ਦੇ ਸਾਰੇ ਕੰਮ ਪਾਰਟੀ ਵੱਲੋਂ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ ਅਤੇ ਛੋਟੇ ਤੋਂ ਵੱਡੇ ਤੱਕ ਹਰ ਵਰਕਰ ਨੂੰ ਪਾਰਟੀ ਵੱਲੋਂ ਬਣਦਾ ਸਤਿਕਾਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਾਰਟੀ ਨੇ ਮੇਰੇ ਵਰਗੇ ਇੱਕ ਆਮ ਪਾਰਟੀ ਵਰਕਰ ਨੂੰ ਜ਼ਿਲ੍ਹਾ ਇੰਚਾਰਜ ਬਣਾ ਕੇ ਸਨਮਾਨ ਦਿੱਤਾ ਗਿਆ ਹੈ,ਇਸੇ ਤਰ੍ਹਾਂ ਸਮਾਂ ਆਉਣ ਤੇ ਪਾਰਟੀ ਵੱਲੋਂ ਹਰ ਮਿਹਨਤੀ ਵਰਕਰ ਦਾ ਧਿਆਨ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਰਟੀ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਸਾਡੀ ਸਰਕਾਰ ਮੁੜ ਬਣਾਉਣਗੇ ਅਤੇ ਪੰਜਾਬ ਵਿਕਾਸ ਦੇ ਰਾਹ ਤੇ ਅੱਗੇ ਵਧੇਗਾ।ਉਨ੍ਹਾਂ ਪਾਰਟੀ ਅਹੁਦੇਦਾਰਾਂ ਨੂੰ ਪਾਰਟੀ ਲਈ ਦਿਨ ਰਾਤ ਕੰਮ ਕਰਨ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਸਰਕਾਰ ਵੱਲੋਂ ਸਾਰੇ ਪਾਰਟੀ ਵਰਕਰਾਂ ਅਤੇ ਅਧਿਕਾਰੀਆਂ ਦੇ ਸਾਰੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ।ਇਸ ਮੌਕੇ ਤੇ ਮੇਅਰ ਰਾਮਪਾਲ ਉੱਪਰ ਚੇਅਰਮੈਨ ਜਰਨੈਲ ਨੰਗਲ ਚੇਅਰਮੈਨ ਪਰਵਿੰਦਰ ਰਾਮ ਚੇਅਰਮੈਨ ਜਿਲਾ ਯੋਜਨਾ ਬੋਰਡ ਮੈਡਮ ਲਲਿਤ ਸਕਲਾਨੀ ਡਾਕਟਰ ਵਿੰਗ ਦੇ ਆਗੂ ਡਾਕਟਰ ਜੋਗਿੰਦਰ ਪਰਹਾਰ ਅਸ਼ੋਕ ਭਾਟੀਆ ਜੀ ਗੁਰਦੀਪ ਦੀਪਾ ਜੀ ਮੈਡਮ ਸੀਮਾ ਰਾਣਾ ਜੀ ਐਮਸੀ ਰਵੀ ਸਿੱਧੂ ਐਮਸੀ ਵਿਵੇਕ ਸੂਦ, ਬਲਾਕ ਪ੍ਰਧਾਨ ਆਸ਼ੂ ਜੱਸੀ ਪ੍ਰਿੰਸੀਪਲ ਹਰਮੇਸ਼ ਪਾਠਕ ਜਿਲਾ ਸੈਕਟਰੀ ਸੰਤੋਸ਼ ਕੁਮਾਰ ਗੋਗੀ ਆਦਿਲ ਹਾਜ਼ਰ ਸਨ।

