ਆਪ ਸਰਕਾਰ ਕਪੂਰਥਲਾ ਜ਼ਿਲ੍ਹੇ ਦੀਆਂ ਸਮੱਸਿਆਵਾਂ ਨੂੰ ਸੁਲਝਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ-ਲੁਬਾਣਾ
ਕਪੂਰਥਲਾ ( ਗੌਰਵ ਮੜੀਆ ) ਕਪੂਰਥਲਾ ਜ਼ਿਲ੍ਹੇ ਦੀਆਂ ਸਮੱਸਿਆਂਵਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਸਰਬਜੀਤ ਸਿੰਘ ਲੁਬਾਣਾ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਤੇ ਲੁਬਾਣਾ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਜ਼ਿਲਾ ਕਪੂਰਥਲਾ ਦੀਆਂ ਸਮੱਸਿਆਂਵਾਂ ਖਾਸ ਕਰਕੇ ਭੁਲੱਥ ਅਤੇ ਫਗਵਾੜਾ ਦੀਆਂ ਟੁੱਟੀਆਂ ਸੜਕਾਂ ਸੰਬੰਧੀ ਜਾਣੂ ਕਰਵਾਇਆ। ਇਸ ਦੌਰਾਨ ਮੰਤਰੀ ਹਰਪਾਲ ਚੀਮਾ ਸਰਬਜੀਤ ਲੁਬਾਣਾ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਸਮੱਸਿਆਵਾਂ ਦਾ ਹੱਲ ਜਲਦੀ ਤੋਂ ਜਲਦੀ ਕਰਵਾ ਦਿੱਤਾ ਜਾਵੇਗਾ। ਇਸ ਮੁਲਾਕਾਤ ਦੇ ਬਾਅਦ ਸਰਬਜੀਤ ਸਿੰਘ ਲੁਬਾਣਾ ਨੇ ਕਪੂਰਥਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਸੂਬੇ ਦਾ ਵਿਕਾਸ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ। ਜਿਸ ਦੇ ਤਹਿਤ ਕਪੂਰਥਲਾ ਜ਼ਿਲ੍ਹੇ ਦੀਆਂ ਸਮੱਸਿਆਂਵਾਂ ਨੂੰ ਵੀ ਜਲਦੀ ਤੋਂ ਜਲਦੀ ਹੱਲ ਕਰਵਾਇਆ ਜਾਵੇਗਾ।ਉਨ੍ਹਾਂ ਨੇ ਕਿਹਾ ਕਿ ਹਲਕਾ ਕਪੂਰਥਲਾ,ਭੁਲੱਥ ਅਤੇ ਫਗਵਾੜਾ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।ਇਸ ਕਰ ਕੇ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਨੂੰ ਵਿਕਾਸ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਆਪ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲੜੀਵਾਰ ਪੂਰਾ ਕਰ ਰਹੀ ਹੈ।
ਲੁਬਾਣਾ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਾਢੇ ਤਿੰਨ ਸਾਲਾਂ ਦੌਰਾਨ ਜਿੰਨੇਂ ਲੋਕ ਪੱਖੀ ਕੰਮ ਕੀਤੇ ਗਏ ਹਨ ਉਹ ਪਿਛਲੇ 70 ਸਾਲਾਂ ਵਿੱਚ ਕਿਸੇ ਵੀ ਸੱਤਾਧਾਰੀ ਪਾਰਟੀ ਨੇ ਨਹੀਂ ਕੀਤੇ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਵਿੱਚ ਸੱਤਾ ਦੇ ਕਾਬਜ਼ ਹੋਣ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ਦੇ ਵਿੱਚ ਪੰਜਾਬ ਦੇ ਲਈ ਵੱਡਾ ਵਿਜ਼ਨ ਪੇਸ਼ ਕੀਤਾ ਸੀ ਜਿਸਨੂੰ ਪੂਰ ਚੜ੍ਹਾਉਣ ਲਈ ਬੀਤੇ ਸਾਢੇ ਤਿੰਨ ਸਾਲਾਂ ਵਿੱਚ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਲੀਡਰਸ਼ਿਪ ਵੱਲੋਂ ਅਣਥੱਕ ਮਿਹਨਤ ਕਰਦਿਆਂ ਸੂਬੇ ਦੇ ਵਿਕਾਸ ਲਈ ਕਈ ਅਹਿਮ ਫੈਸਲੇ ਲਏ ਗਏ ਜਿਸ ਤੋਂ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਹ ਤਕਰੀਬਨ ਪੂਰੇ ਕੀਤੇ ਜਾ ਚੁੱਕੇ ਹਨ
ਜਿਵੇਂ ਕਿ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇਣਾ,ਚੰਗੇ ਸਰਕਾਰੀ ਸਕੂਲ,ਮੁਹੱਲਾਂ ਕਲੀਨਿਕ,ਖੇਤਾਂ ਦੀ ਸਿੰਚਾਈ ਲਈ ਨਹਿਰੀ ਪਾਣੀ, ਨਾਜਾਇਜ਼ ਟੋਲ ਪਲਾਜੇ ਬੰਦ ਕਰਵਾਉਣਾ,ਸੜਕ ਸੁਰੱਖਿਆ ਫੋਰਸ,ਬਿਨਾਂ ਐਨਓਸੀ ਦੀ ਸ਼ਰਤ ਪਲਾਟ ਦੀ ਰਜਿਸਟਰੀ ਕਰਵਾਉਣ ਦੀ ਕਵਾਇਦ ਸ਼ੁਰੂ ਕਰਨਾ, ਅਤੇ ਪੰਜਾਬ ਸਰਕਾਰ ਵੱਲੋਂ ਹਰ ਸਾਲ ਹਜ਼ਾਰਾਂ ਨੌਕਰੀਆਂ ਦੇਣ ਦਾ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਅਤੇ ਹੁਣ ਤੱਕ ਮਾਨ ਸਰਕਾਰ ਸੂਬੇ ਦੇ ਵਿੱਚ ਪਿਛਲੇ 30 ਮਹੀਨਿਆਂ ਦੇ ਕਾਰਜਕਾਲ ਅੰਦਰ 55000 ਤੋਂ ਵੱਧ ਨੌਕਰੀਆਂ ਦੇ ਚੁੱਕੀ ਹੈ ਅਤੇ ਕਈ ਵੱਡੇ ਉਦਯੋਗਿਕ ਅਦਾਰਿਆਂ ਨੂੰ ਪੰਜਾਬ ਵਿੱਚ ਇਨਵੈਸਟ ਕਰਕੇ ਫੈਕਟਰੀਆਂ ਲਗਾਉਣ ਲਈ ਵੱਖ ਵੱਖ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਮਿਲ ਸਕੇ ਅਤੇ ਪੰਜਾਬ ਦਾ ਸੱਭ ਤੋਂ ਅਹਿਮ ਮੁੱਦਾ ਸੂਬੇ ਵਿੱਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨਾ ਜਿਸ ਨੂੰ ਲੈਕੇ ਪੰਜਾਬ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ ਜਿਸ ਤੋਂ ਪੰਜਾਬ ਦੇ ਲੋਕ ਬਹੁਤ ਖੁਸ਼ ਹਨ ਤੇ ਮਾਨ ਸਰਕਾਰ ਦਾ ਧੰਨਵਾਦ ਕਰ ਰਹੇ ਹਨ।