ਕਪੂਰਥਲਾ 16 ਜੁਲਾਈ ( ਗੌਰਵ ਮੜੀਆ) ਵਿਧਾਨ ਸਭਾ ਹਲਕਾ ਕਪੂਰਥਲਾ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਹਲਕਾ ਇੰਚਾਰਜ ਸਰਬਜੀਤ ਸਿੰਘ ਲੁਬਾਣਾ ਦੇ ਵਲੋਂ ਵਿੱਚ ਵੱਖ ਵੱਖ ਥਾਵਾਂ ਤੇ ਕੀਤੀਆਂ ਜਾ ਰਹੀਆਂ ਹਨ ਮੀਟਿੰਗਾਂ ਦੌਰਾਨ ਲੋਕਾਂ ਦੇ ਮਿਲ ਰਹੇ ਪਿਆਰ ਤੇ ਸਮਰਥਨ ਨੇ ਤੋਂ ਸਾਬਤ ਹੁੰਦਾ ਹੈ ਕਿ ਸਰਬਜੀਤ ਸਿੰਘ ਲਬਾਣਾ ਦੀ ਅਗਵਾਈ ਹੇਠ ਹਲਕੇ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਹਿਊਮਨ ਰਾਈਟਸ ਕਾਊਂਸਲ ਦੇ ਸੂਬਾ ਪ੍ਰਧਾਨ ਸੁਖਵੰਤ ਸਿੰਘ ਪੱਡਾ ਨੇ ਹਲਕਾ ਇੰਚਾਰਜ ਸਰਬਜੀਤ ਲੁਬਾਣਾ ਦੇ ਨਾਲ ਮੁਹੱਲਾ ਉੱਚਾ ਧੋੜਾ ਅਤੇ ਮੁਹੱਲਾ ਸ਼ਹਿਰੀਆਂ ਵਿਖੇ ਮੀਟਿੰਗਾਂ ਦੌਰਾਨ ਕੀਤਾ।ਇਸ ਮੌਕੇ ਤੇ ਸੁਖਵੰਤ ਸਿੰਘ ਪੱਡਾ ਵੱਲੋਂ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਭਿਲਾਈ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਪੱਡਾ ਨੇ ਦੱਸਿਆ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਈ ਯੋਜਨਾਵਾਂ ਤੇ ਕੰਮ ਕੀਤਾ ਜਾ ਰਿਹਾ ਹੈ ਤੇ ਹਰੇਕ ਪਿੰਡ ਅਤੇ ਸ਼ਹਿਰ ਵਿੱਚ ਹਰ ਬੂਥ ਨੂੰ ਮਜ਼ਬੂਤ ਕਰਨ ਲਈ ਹਰ ਵਰਕਰ ਨੂੰ ਨਾਲ ਲੈ ਕੇ ਜਲਦੀ ਹੀ ਮੀਟਿੰਗ ਦਾ ਦੌਰ ਸ਼ੁਰੂ ਕੀਤਾ ਹੋਇਆ ਹੈ,ਜਿਸ ਦੇ ਆਉਣ ਵਾਲੇ ਦਿਨਾਂ ਵਿੱਚ ਵਧੀਆ ਰਿਜਲਟ ਦੇਖਣ ਨੂੰ ਮਿਲਣਗੇ। ਉਨ੍ਹਾਂਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਦੇ ਹੋਏ ਹਰ ਪਿੰਡ ਵਿੱਚ ਇੰਚਾਰਜ ਬਣਾਏ ਜਾ ਰਹੇ ਹਨ । ਪੱਡਾ ਨੇ ਕਿਹਾ ਕਿ ਕਾਂਗਰਸ,ਅਕਾਲੀ ਦਲ ਅਤੇ ਭਾਜਪਾ ਦੀਆਂ ਸਰਕਾਰ ਨੇ ਪੰਜਾਬ ਨੂੰ ਸਿਰਫ਼ ਵਿਨਾਸ਼ ਵੱਲ ਧਕੇਲਿਆ। ਵਿਕਾਸ ਦੇ ਨਾਮ ਤੇ ਪੰਜਾਬ ਦੇ ਲੋਕਾਂ ਨੂੰ ਸਿਰਫ਼ ਮੂਰਖ ਬਣਿਆ ਅਤੇ ਆਪਣਿਆਂ ਦੀਅ ਜੇਬਾਂ ਭਰੀਆਂ, 2022 ਵਿਚ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਪ੍ਰਤੀ ਆਪਣਾ ਵਿਸ਼ਵਾਸ ਜਤਾਇਆ ਅਤੇ ਸੂਬੇ ਅੰਦਰ ਆਪ ਸਰਕਾਰ ਬਣਾਈ।
ਉਨ੍ਹਾਂ ਅੱਗੇ ਕਿਹਾ ਕਿ ਅੱਜ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ 3 ਸਾਲ ਦਾ ਸਮਾਂ ਹੋ ਗਿਆ ਹੈ।ਸਰਕਾਰ ਨੇ ਸੂਬੇ ਦੇ ਹਰ ਖੇਤਰ ਦਾ ਵਿਕਾਸ ਕਰਵਾਇਆ।ਲੋਕਾਂ ਨਾਲ ਜੋ-ਜੋ ਵਾਅਦੇ ਕੀਤੇ ਗਏ ਸਨ,ਉਹ ਸਾਰੇ ਵਾਅਦੇ ਪੂਰੇ ਕੀਤੇ ਗਏ।ਪੰਜਾਬ ਦੇ ਹਜਾਰਾਂ ਹੀ ਪੜੇ ਲਿਖੇ ਬੇਰੁਜਗਾਰੀ ਨੋਜਵਾਨਾਂ ਲੜਕੇ-ਲੜਕੀਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ।ਉਦਯੋਗਿਤ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਸਰਕਾਰ ਨੇ ਨਵੀਆਂ-ਨਵੀਆਂ ਯੋਜਨਾਵਾਂ ਚਲਾਈਆਂ।ਸਿਹਤ ਸੇਵਾਵਾਂ ਵਿਚ ਵੱਡਾ ਸੁਧਾਰ ਲਿਆਂਦਾ ਗਿਆ ਅਤੇ ਅੱਜ ਪੰਜਾਬ ਦੇ ਸਾਰੇ ਹੀ ਸਰਕਾਰੀ ਹਸਪਤਾਲਾਂ ਵਿਚ ਜਿਥੇ ਲੋਕਾ ਨੂੰ ਚੰਗੀਆਂ ਸਿਹਤ ਸੇਵਾਵਾਂ ਮਿਲ ਰਹੀਆਂ ਹਨ ਅਤੇ ਉਥੇ ਹੀ ਹਰ ਤਰ੍ਹਾ ਦੇ ਟੈਸਟ ਅਤੇ ਸਾਰੀਆਂ ਦਵਾਈਆ ਲੋਕਾਂ ਨੂੰ ਮੁਫ਼ਤ ਵਿਚ ਮਿਲ ਰਹੀਆਂ ਹਨ।ਸਿੱਖਿਆ ਦੇ ਖੇਤਰ ਵਿਚ ਪੰਜਾਬ ਸਰਕਾਰ ਨੇ ਵੱਡੀ ਕ੍ਰਾਂਤੀ ਲਿਆਂਦੀ। ਪੰਜਾਬ ਸਰਕਾਰ ਨੇ ਸਕੂਲ ਆਫ ਐਮੀਨੈਸ ਰਾਹੀ ਸਿੱਖਿਆ ਦੇ ਖੇਤਰ ਵਿਚ ਉਹ ਕਰਕੇ ਦਿਵਾਇਆ ਜੋ ਪਿਛਲੀਆਂ ਸਰਕਾਰਾਂ ਸੋਚ ਵੀ ਨਹੀਂ ਸਕਦੀਆਂ।
ਉਨ੍ਹਾਂਨੇ ਕਿਹਾ ਕਿ 2026 ਦੇ ਅੰਤ ਤੱਕ ਪੰਜਾਬ ਦੀ ਤਸਵੀਰ ਪੂਰੀ ਤਰ੍ਹਾ ਬਦਲ ਕੇ ਰੱਖ ਦਿੱਤੀ ਜਾਵੇਗੀ ਅਤੇ ਜਿਥੇ ਲੋਕਾਂ ਨੂੰ ਆਰਿਥਕ ਪੱਖੋ ਮਜਬੂਤ ਕੀਤਾ ਜਾਵੇਗਾ ਉਥੇ ਹੀ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਉਚਾਂਈਆ ਤੇ ਪਹੁੰਚਾਇਆ ਜਾਵੇਗਾ।ਇਸ ਮੌਕੇ ਸਰਬਜੀਤ ਸਿੰਘ ਲੁਬਾਣਾ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਤਗੜੇ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਬੇਹਤਰੀ ਸਹੂਲਤਾਂ ਪ੍ਰਦਾਨ ਕਰਨੀਆਂ ਹਨ।ਉਨ੍ਹਾਂਨੇ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਬਹੁਤ ਖੁਸ਼ ਹਨ ਜਿਸ ਕਰਕੇ ਪਾਰਟੀ ਨੂੰ ਬਹੁਤ ਵੱਡਾ ਸਹਿਯੋਗ ਮਿਲ ਰਿਹਾ ਹੈ।ਲੁਬਾਣਾ ਨੇ ਕਿਹਾ ਜਲਦੀ ਹੀ ਪਾਰਟੀ ਦੇ ਸਾਰੇ ਮੈਂਬਰਾਂ ਨਾਲ ਮਿਲਕੇ ਪਾਰਟੀ ਦੇ ਸੰਗਠਨ ਨੂੰ ਹੋਰ ਮਜਬੂਤ ਕੀਤਾ ਜਾਵੇਗਾ।ਇਸ ਮੌਕੇ ਤੇ ਆਮ ਆਦਮੀ ਪਾਰਟੀ ਜ਼ਿਲਾ ਯੂਥ ਵਾਈਸ ਪ੍ਰਧਾਨ ਸੰਦੀਪ ਕੁਮਾਰ,ਉਪਕਾਰ ਸਿੰਘ, ਨਵਰੂਪ ਸਿੰਘ,ਨੀਲੂ,ਗਗਨ ਰੰਧਾਵਾ ਪੰਕੂ ਨਾਰ ਰੰਜੀਵ ਟੰਡਨ,ਅਕਾਸ਼ ਸ਼ਾਹ,ਵਿਜੇ,ਜਸਕਰਨ ਜੱਸੀ ਆਦਿ ਹਾਜ਼ਰ ਸਨ।

