ਕਪੂਰਥਲਾ ( ਗੌਰਵ ਮੜੀਆ ) ਮੇਲੇ ਆਪਸੀ ਭਾਈਚਾਰੇ ਦਾ ਪ੍ਰਤੀਕ ਹਨ। ਮੇਲੇ ਲੋਕਾਂ ਨੂੰ ਧਾਰਮਿਕ ਰੰਗ ਵਿੱਚ ਬੰਨ੍ਹਦੇ ਹਨ,ਨਾਲ ਹੀ ਇਹ ਸਾਨੂੰ ਆਪਣੀਆਂ ਕਦਰਾਂ-ਕੀਮਤਾਂ ਪ੍ਰਤੀ ਪ੍ਰੇਰਿਤ ਕਰਦੇ ਰਹਿੰਦੇ ਹਨ।ਇਹ ਗੱਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਿਊਮਨ ਰਾਈਟਸ ਕਾਊਂਸਲ ਇੰਡੀਆ ਦੇ ਸੂਬਾ ਪ੍ਰਧਾਨ ਸੁਖਵੰਤ ਸਿੰਘ ਪੱਡਾ ਨੇ ਵਿਰਾਸਤੀ ਸ਼ਹਿਰ ਦੇ ਕੇਸਰੀ ਬਾਗ ਇਲਾਕੇ ਦੇ ਮੁਹੱਲਾ ਮਹਿਤਾਬਗੜ੍ਹ ਰੋਡ ਤੇ ਸਥਿਤ ਪੀਰ ਬਾਬਾ ਮਾਹੀਏ ਸ਼ਾਹ ਜੀ ਦੇ ਦਰਬਾਰ ਵਿਖੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਸਾਲਾਨਾ ਮੇਲੇ ਵਿੱਚ ਨਤਮਸਤਕ ਹੋਣ ਦੇ ਮੌਕੇ ਕਹੀ।ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸੁਖਵੰਤ ਸਿੰਘ ਪੱਡਾ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉਨ੍ਹਾਂ ਕਿਹਾ ਕਿ ਜਿੱਥੇ ਮੇਲੇ ਆਪਸੀ ਭਾਈਚਾਰੇ ਦਾ ਪ੍ਰਤੀਕ ਹਨ,ਉੱਥੇ ਲੋਕ ਹੁਮ ਹੁਮਾ ਕੇ ਦੂਰ-ਦੁਰਾਡੇ ਤੋਂ ਇਨ੍ਹਾਂ ਮੇਲਿਆਂ ਵਿੱਚ ਆਉਂਦੇ ਹਨ ਅਤੇ ਆਪਣੀਆਂ ਇੱਛਾਵਾਂ ਪੂਰੀਆਂ ਹੋਣ ਤੇ ਮੱਥਾ ਟੇਕਦੇ ਹਨ।ਪੱਡਾ ਨੇ ਕਿਹਾ ਕਿ ਸੱਭਿਆਚਾਰਕ ਅਤੇ ਧਾਰਮਿਕ ਮੇਲੇ ਸਾਡੇ ਸੱਭਿਆਚਾਰ ਦੀ ਅਮੀਰ ਵਿਰਾਸਤ ਹਨ ਅਤੇ ਸਾਨੂੰ ਇਨ੍ਹਾਂ ਨੂੰ ਸੰਭਾਲਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।ਮੇਲੇ ਸਾਡੀ ਏਕਤਾ ਅਤੇ ਸੱਭਿਆਚਾਰਕ ਸਦਭਾਵਨਾ ਦਾ ਪ੍ਰਤੀਕ ਵੀ ਹਨ ਅਤੇ ਸਾਡੀ ਏਕਤਾ ਦਾ ਪ੍ਰਤੀਕ ਹਨ।ਇਸ ਲਈ ਸਾਨੂੰ ਸਾਰਿਆਂ ਨੂੰ ਮੇਲਿਆਂ ਅਤੇ ਇਕੱਠਾਂ ਨੂੰ ਇੱਕਜੁੱਟਤਾ ਅਤੇ ਪੂਰੀ ਭਾਵਨਾ ਨਾਲ ਮਨਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ।
ਪੱਡਾ ਨੇ ਅੱਜ ਲੋਕਾਂ ਨੂੰ ਸੂਬੇ ਵਿੱਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਦੀਆਂ ਜੜ੍ਹਾਂ ਨੂੰ ਮਜ਼ਬੂਤ ਕਰਨ ਲਈ ਸਦਭਾਵਨਾ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ-ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਭਾਰਤ, ਖਾਸ ਕਰਕੇ ਪੰਜਾਬ ਮੇਲਿਆਂ ਅਤੇ ਤਿਉਹਾਰਾਂ ਦੀ ਧਰਤੀ ਹੈ ਜੋ ਵਿਭਿੰਨਤਾ ਵਿੱਚ ਏਕਤਾ ਦੇ ਗੁਣਾਂ ਦੇ ਨਾਲ-ਨਾਲ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਸ਼ਾਨਦਾਰ ਵਿਰਾਸਤ ਦਾ ਪ੍ਰਤੀਕ ਹੈ।ਪੱਡਾ ਨੇ ਲੋਕਾਂ ਨੂੰ ਜਾਤ,ਰੰਗ,ਨਸਲ ਅਤੇ ਧਰਮ ਦੇ ਵਿਤਕਰੇ ਤੋਂ ਉੱਪਰ ਉੱਠਣ ਅਤੇ ਲੋਕਾਂ ਵਿੱਚ ਪਿਆਰ,ਸ਼ਾਂਤੀ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਉਣ ਦਾ ਸੱਦਾ ਦਿੱਤਾ।ਇਸ ਮੌਕੇ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ ਬਿੱਟੂ, ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਵਿਕਾਸ ਮੋਮੀ,ਬਲਾਕ ਪ੍ਰਧਾਨ ਸੰਦੀਪ ਕੁਮਾਰ, ਈਵੈਂਟ ਇੰਚਾਰਜ ਗੌਰਵ ਕੰਡਾ ਯੂਥ ਆਗੂ ਕਰਨ ਦਿਕਸ਼ਿਤ,ਆਕਾਸ਼ ਸ਼ਾਹ,ਉਪਕਾਰ ਸਿੰਘ,ਨਵਰੂਪ ਸਿੰਘ ਆਦਿ ਹਾਜ਼ਰ ਸਨ।