ਕਪੂਰਥਲਾ ( ਗੌਰਵ ਮੜੀਆ ) ‘ਆਪ’ ਦੇ ਨਵ-ਨਿਯੁਕਤ ਕਾਰਜਕਾਰੀ ਪੰਜਾਬ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਦੇ ਨਾਲ ਕਪੂਰਥਲਾ ਦੇ ‘ਆਪ’ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ, ਮਾਰਕੀਟ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ ਬਿੱਟੂ, ਕੰਵਰ ਇਕਬਾਲ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਥਿੰਦ ਸਮੇਤ ਕਪੂਰਥਲਾ ਦੇ ਆਗੂਆਂ ਨੇ ਮੁਲਾਕਾਤ ਕੀਤੀ, ਜਿੱਥੇ ਉਨ੍ਹਾਂ ਪ੍ਰਿੰਸੀਪਲ ਬੁੱਧ ਰਾਮ ਨੂੰ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਆਪ ਆਗੂਆ ਨੇ ਕਿਹਾ ਕਿ ਨਵੇਂ ਪ੍ਰਧਾਨ ਨੇ ਸੂਬੇ ‘ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਖਤ ਮਿਹਨਤ ਕੀਤੀ ਹੈ,
ਜਿਸ ਦੇ ਨਤੀਜੇ ਵਜੋਂ ਪਾਰਟੀ ਨੇ ਉਨ੍ਹਾਂ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਪਾਰਟੀ ਉਨ੍ਹਾਂ ਦੀ ਅਗਵਾਈ ‘ਚ ਆਉਣ ਵਾਲੇ ਸਮੇਂ ਵਿਚ ਹਰ ਚੋਣ ਜਿੱਤੇਗੀ ਚਾਹੇ ਉਹ ਪੰਚਾਇਤ ਦਾ ਹੋਵੇ ਜਾਂ ਨਗਰ ਕੌਂਸਲ ਦਾ ਜਾਂ ਲੋਕ ਸਭਾ ਦਾ, ਕਿਉਂਕਿ ਪ੍ਰਿੰਸੀਪਲ ਬੁੱਧ ਰਾਮ ਕੋਲ ਕਾਫੀ ਸਿਆਸੀ ਤਜ਼ਰਬਾ ਹੈ, ਜਿਸ ਨੂੰ ਉਹ ਇਨ੍ਹਾਂ ਚੋਣਾਂ ਵਿੱਚ ਵਰਤ ਕੇ ਪਾਰਟੀ ਦੀ ਜਿੱਤ ਲਈ ਕੰਮ ਕਰਨਗੇ। ‘ਆਪ’ ਆਗੂਆਂ ਨੇ ਕਿਹਾ ਕਿ ਨਵੇਂ ਪੰਜਾਬ ਪ੍ਰਧਾਨ ਨੇ ਉਨ੍ਹਾਂ ਦਾ ਨਿੱਘਾ ਸੁਆਗਤ ਕਰਦਿਆਂ ਕਿਹਾ
ਕਿ ਆਉਣ ਵਾਲੇ ਸਮੇਂ ‘ਚ ਪਾਰਟੀ ਲਈ ਸੰਗਠਨ ਦੀ ਮਜ਼ਬੂਤੀ ਲਈ ਕੰਮ ਕਰਨ ਵਾਲੇ ਹਰ ਵਲੰਟੀਅਰ ਨੂੰ ਸੰਗਠਨ ‘ਚ ਅਹਿਮ ਸਥਾਨ ਦਿੱਤਾ ਜਾਵੇਗਾ ਉਹਨਾ ਕਿਹਾ ਕੀ ਆਮ ਆਦਮੀ ਪਾਰਟੀ ਆਪਣੇ ਸਿਧਾਂਤਾਂ ਅਨੁਸਾਰ ਪਾਰਟੀ ਦੇ ਹਰ ਵਲੰਟੀਅਰ ਨੂੰ ਜਥੇਬੰਦੀ ਵਿਚ ਇਹਮ ਜ਼ਿੰਮੇਵਾਰੀ ਦਿੱਤੀ ਜਾਵੇਗੀ ਆਪ ਆਗੂਆ ਨੇ ਕਿਹਾ ਕਿ ਨਵੇਂ ਪ੍ਰਧਾਨ ਨੂੰ ਉਹਨਾ ਕਪੂਰਥਲਾ ਆਉਣਾ ਦਾ ਸਦਾ ਦਿੱਤਾ ਹੈ ਜਿਸ ਨੂੰ ਉਨ੍ਹਾਂ ਨੇ ਖੁਸ਼ੀ-ਖੁਸ਼ੀ ਪ੍ਰਵਾਨ ਕਰਦਿਆਂ ਕਿਹਾ ਕਿ ਉਹ ਜਲਦੀ ਹੀ ਕਪੂਰਥਲਾ ਆ ਕੇ ਪਾਰਟੀ ਦੇ ਜਿਲਾ ਵਿੰਗ ਨੂੰ ਮਜ਼ਬੂਤ ਕਰਨ ਲਈ ਅਹਿਮ ਐਲਾਨ ਕਰਨਗੇ।

