ਸੂਬੇ ਵਿੱਚ ਇਮਾਨਦਾਰ ਅਤੇ ਨੌਜਵਾਨ ਅਫਸਰਾਂ ਦੀ ਨਿਯੁਕਤੀ ਦੇ ਭਵਿੱਖ ਵਿੱਚ ਸਾਰਥਕ ਨਤੀਜੇ ਸਾਹਮਣੇ ਆਉਣਗੇ-ਢੋਟ, ਇਕਬਾਲ
ਕਪੂਰਥਲਾ (ਗੌਰਵ ਮੜੀਆ )ਪੰਜਾਬ ਸਰਕਾਰ ਵਲੋ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਅਤੇ ਇਸ ਵਿੱਚ ਪਾਰਦਰਸ਼ਤਾ ਲਿਆਉਣ ਦੇ ਮੰਤਵ ਨਾਲ ਇਮਾਨਦਾਰ ਅਤੇ ਨੌਜਵਾਨ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ‘ਆਪ’ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ ਅਤੇ ਜ਼ਿਲ੍ਹਾ ਕਪੂਰਥਲਾ ਦੇ ਵਪਾਰ ਮੰਡਲ ਦੇ ਪ੍ਰਧਾਨ ਕੰਵਰ ਇਕਬਾਲ ਨੇ ਕਪੂਰਥਲਾ ਵਿਖੇ ਨਵ-ਨਿਯੁਕਤ ਐਸ.ਐਸ.ਪੀ ਵਤਸਲਾ ਗੁਪਤਾ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ
ਉਹਨਾ ਕਿਹਾ ਸ੍ਰੀ ਮਤੀ ਵਤਸਲਾ ਗੁਪਤਾ ਇਕ ਹੋਣਹਾਰ, ਇਮਾਨਦਾਰ ਆਈ.ਪੀ.ਐਸ ਅਧਿਕਾਰੀ ਹਨ, ਜਿਨ੍ਹਾਂ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬਹੁਤ ਵਧੀਆ ਢੰਗ ਨਾਲ ਕੰਮ ਕਰਕੇ ਆਪਣੀ ਡਿਊਟੀ ਪੂਰੀ ਕੀਤੀ ਹੈ ਅਤੇ ਹੁਣ ਉਨ੍ਹਾਂ ਨੂੰ ਐਸ.ਐਸ.ਪੀ ਕਪੂਰਥਲਾ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਉਹ ਇਸ ਰਿਆਸਤੀ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਸੁਚਾਰੂ ਬਣਾ ਸਕਣ।
ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਐਸ.ਐਸ.ਪੀ ਜਿਸ ਨੇ ਬੜੀ ਮਿਹਨਤ ਅਤੇ ਸੰਘਰਸ਼ ਨਾਲ ਇਹ ਮੁਕਾਮ ਹਾਸਿਲ ਕੀਤਾ ਹੈ, ਉਹ ਕਪੂਰਥਲਾ ‘ਚ ਗੁੰਡਾ ਅਨਸਰਾਂ ‘ਤੇ ਨਕੇਲ ਕੱਸਦੇ ਹੋਏ ਕਪੂਰਥਲਾ ‘ਚ ਪੁਲਿਸ ਅਤੇ ਜਨਤਾ ਦਰਮਿਆਨ ਬਿਹਤਰ ਅਤੇ ਸ਼ਾਂਤੀਪੂਰਨ ਤਾਲਮੇਲ ਵੀ ਕਾਇਮ ਕਰਨਗੇ।ਆਪ ਆਗੂਆਂ ਨੇ ਨਵ-ਨਿਯੁਕਤ ਐੱਸ.ਐੱਸ.ਪੀ. ਨੂੰ ਭਰੋਸਾ ਦਿਵਾਇਆ ਕਿ ਕਪੂਰਥਲਾ ‘ਚ ਸਮਾਜ ਵਿਰੋਧੀ ਅਨਸਰਾਂ ਨੂੰ ਖਤਮ ਕਰਨ ਲਈ ਉਨ੍ਹਾਂ ਦੀ ਟੀਮ ਹਰ ਸੰਭਵ ਯਤਨ ਕਰੇਗੀ ਅਤੇ ਪਾਰਟੀ ਦੇ ਵਲੰਟੀਅਰ ਹਮੇਸ਼ਾ ਉਸ ਦਾ ਸਹਿਯੋਗ ਕਰਨ ਲਈ ਤਿਆਰ ਹਨ ਅਤੇ ਉਹਨਾ ਨਾਲ ਕੰਮ ਕਰਨ ਲਈ ਤਿਆਰ ਬਰ ਤਿਆਰ ਹਨ।
ਇਸ ਮੌਕੇ ਐਸ.ਐਸ.ਪੀ ਕਪੂਰਥਲਾ ਵਤਸਲਾ ਗੁਪਤਾ ਨੇ ਪਾਰਟੀ ਆਗੂਆਂ ਦੀ ਵੱਲੋ ਕੀਤੇ ਨਿੱਘੇ ਸਵਾਗਤ ਲਈ ਧੰਨਵਾਦ ਕੀਤਾ ਅਤੇ ਵਿਸ਼ਵਾਸ਼ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਹਰ ਹਦਾਇਤ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ ਅਤੇ ਜਿੱਥੇ ਵੀ ਲੋੜ ਪਈ, ਸਥਾਨਕ ਲੀਡਰਸ਼ਿਪ ਸ਼ਾਮਿਲ ਹੋਵੇਗੀ ਨਾਲ ਤਾਲ ਮੇਲ ਬਣਾਇਆ ਜਾਵੇਗਾ ਅਤੇ ਉਨ੍ਹਾਂ ਦਾ ਵੀ ਸਹਿਯੋਗ ਮੰਗਿਆ ਜਾਵੇਗਾ। ਇਸ ਮੌਕੇ ਪਾਰਟੀ ਆਗੂ ਕੁਲਵਿੰਦਰ ਸਿੰਘ ਚਾਹਲ, ਸੇਵਾਮੁਕਤ ਬੈਂਕ ਮੈਨੇਜਰ ਓਮ ਪ੍ਰਕਾਸ਼, ਸੰਦੀਪ ਕੁਮਾਰ ਆਈ.ਟੀ ਵਿੰਗ, ਜਗਦੇਵ ਥਾਪਰ ਆਦਿ ਹਾਜ਼ਰ ਸਨ।

