ਕਰਤਾਰਪੁਰ 30 ਦਸੰਬਰ (ਜਸਵੰਤ ਵਰਮਾ) ਐਮ ਜੀ ਐਸ ਐਮ ਜਨਤਾ ਕਾਲਜ ਕਰਤਾਰਪੁਰ ਵਿਖੇ ਪ੍ਰਿੰਸੀਪਲ ਡਾਕਟਰ ਪ੍ਰੈਟੀ ਸੋਢੀ ਦੀ ਯੋਗ ਅਗਵਾਈ ਹੇਠ ਕਾਲਜ ਦੇ ਰੈਡ ਰਿਬਨ ਕਲੱਬ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਗਤੀਵਿਧੀਆਂ ਕਰਵਾਈਆਂ ਗਈਆ। ‘ਨਸ਼ਾ ਛੁਡਾਉ ਸਿਹਤ ਬਣਾਓ ‘ਵਿਸੇ਼ ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਅਤੇ ਪਿੰਡ ਰੰਧਾਵਾ ਮਸੰਦਾਂ ਵਿੱਚ ਨਸ਼ਿਆਂ ਪ੍ਰਤਿ ਜਾਗਰੂਕਤਾ ਰੈਲੀ ਕੱਢੀ ਗਈ।
ਵਿਦਿਆਰਥੀਆਂ ਨੇ ਇਹਨਾਂ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ। ਪਿੰਡ ਰੰਧਾਵਾ ਮਸੰਦਾਂ ਦੇ ਵਾਸੀਆਂ ਨੂੰ ਵਿਦਿਆਰਥੀਆਂ ਨੇ ਨਸ਼ਿਆਂ ਦੇ ਬੁਰੇ ਨਤੀਜਿਆਂ ਪ੍ਰਤੀ ਜਾਗਰੂਕ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਦਿੱਤੇ ਗਏ। ਪ੍ਰਿੰਸੀਪਲ ਡਾਕਟਰ ਪ੍ਰੈਟੀ ਸੋਢੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਨਸ਼ਿਆਂ ਤੋਂ ਬਚਣ ਲਈ ਉਹਨਾਂ ਨੂੰ ਹਰ ਉਪਰਾਲਾ ਕਰਨਾ ਚਾਹੀਦਾ ਹੈ ਅਤੇ ਦੂਸਰਿਆਂ ਨੂੰ ਵੀ ਜਾਗਰੂਕ ਕਰਨਾ ਚਾਹੀਦਾ ਹੈ ਕਿ ਉਹ ਨਸ਼ਿਆਂ ਵੱਲ ਨਾ ਜਾਣ। ਆਪਣੇ ਪਿੰਡ ਪਰਿਵਾਰ ਅਤੇ ਮਿੱਤਰਾਂ ਵਿੱਚ ਵੀ ਉਹਨਾਂ ਨੂੰ ਜਾਗਰੂਕਤਾ ਫੈਲਾਣੀ ਚਾਹੀਦੀ ਹੈ।
ਕਾਲਜ ਦੇ ਪ੍ਰਧਾਨ ਅਤੇ ਸਾਬਕਾ ਐਮ.ਐਲ.ਏ (ਹਲਕਾ ਕਰਤਾਰਪੁਰ) ਚੌਧਰੀ ਸੁਰਿੰਦਰ ਸਿੰਘ ਤੇ ਸਕੱਤਰ ਹਰੀ ਪਾਲ ਨੇ ਆਪਣੇ ਸੰਦੇਸ਼ ਵਿੱਚ ਵਿੱਚ ਕਿਹਾ ਕਿ ਨਸ਼ਿਆਂ ਵਿਰੁੱਧ ਕੱਢੀ ਰੈਲੀ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਇਸ ਤਰ੍ਹਾਂ ਦੇ ਹੋਰ ਵੀ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੰਦਿਆਂ ਕਿਹਾ ਕਿ ਅਗਰ ਉਨ੍ਹਾਂ ਨੂੰ ਕੋਈ ਲਾਲਚ ਦੇ ਕੇ ਨਸ਼ਿਆਂ ਵੱਲ ਖਿੱਚਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਸਮੇਂ ਪੁਲਿਸ ਦੀ ਮਦਦ ਲੈਣੀ ਚਾਹੀਦੀ ਹੈ। ਨਸ਼ੇ ਤੋਂ ਦੂਰ ਰਹਿ ਕੇ ਹੀ ਇਸ ਕੋਹੜ ਤੋਂ ਬਚਿਆ ਜਾ ਸਕਦਾ ਹੈ।ਇਸ ਮੌਕੇ ਰੈੱਡ ਰਿਬਨ ਦੇ ਕੋਆਡੀਨੇਟਰ ਡਾ. ਹਰਵਿੰਦਰ ਕੌਰ, ਡਾ. ਸਾਕਸ਼ੀ ਕਸ਼ਅੱਪ, ਪ੍ਰੋ. ਤੇਜਿੰਦਰ ਕੌਰ ਵੀ ਹਾਜ਼ਰ ਸਨ।

