By using this site, you agree to the Privacy Policy and Terms of Use.
Accept
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Search
© 2021 Talk Hindustan. Designed by iTree Network Solutions +91-8699235413.
Reading: ਏਡੀਜੀਪੀ ਅਤੇ ਪੁਲਿਸ ਕਮਿਸ਼ਨਰ ਨੇ ਗਣਤੰਤਰ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ
Share
Sign In
Notification Show More
Aa
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Aa
Search
  • Home
  • India
  • Delhi
  • Punjab
  • Jalandhar
  • Politics
  • Entertainment
  • Sports
  • World
  • More
Have an existing account? Sign In
Follow US
© 2021 Talk Hindustan. Designed by iTree Network Solutions +91-8699235413.
Punjab News Today in Hindi, videos, and the latest top stories in world news, business, politics, health and more. > Jalandhar > ਏਡੀਜੀਪੀ ਅਤੇ ਪੁਲਿਸ ਕਮਿਸ਼ਨਰ ਨੇ ਗਣਤੰਤਰ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ
Jalandhar

ਏਡੀਜੀਪੀ ਅਤੇ ਪੁਲਿਸ ਕਮਿਸ਼ਨਰ ਨੇ ਗਣਤੰਤਰ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ

Talk Hindustan
Last updated: 2024/01/22 at 4:27 PM
Talk Hindustan
Share
3 Min Read
ਏਡੀਜੀਪੀ ਅਤੇ ਪੁਲਿਸ ਕਮਿਸ਼ਨਰ ਨੇ ਗਣਤੰਤਰ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ
SHARE

ਜਲੰਧਰ, 22 ਜਨਵਰੀ : ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਆਉਣ ਵਾਲੇ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਲੈ ਕੇ ਸ਼ਹਿਰ ਵਿਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ |

ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਸੁਰੱਖਿਆ ਪੰਜਾਬ ਸ੍ਰੀ ਐਸ.ਐਸ ਸ੍ਰੀਵਾਸਤਵਾ ਅਤੇ ਪੁਲਿਸ ਕਮਿਸ਼ਨਰ ਨੇ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ।

ਦੋਵੇਂ ਅਧਿਕਾਰੀਆਂ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਦਾ ਦੌਰਾ ਕੀਤਾ, ਜਿੱਥੇ ਗਣਤੰਤਰ ਦਿਵਸ ਸਮਾਰੋਹ ਹੋਣ ਵਾਲਾ ਹੈ। ਉਨ੍ਹਾਂ ਨੇ ਸਟੇਡੀਅਮ ਦੇ ਅੰਦਰ ਬੈਠਣ ਦੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਸਾਰੇ ਹਾਜ਼ਰੀਨ ਲਈ ਵੱਧ ਤੋਂ ਵੱਧ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਫਰਿੱਜਿੰਗ ਪੁਆਇੰਟਾਂ ਦੀ ਜਾਂਚ ਕੀਤੀ।

ਅਧਿਕਾਰੀਆਂ ਨੇ ਐਮਰਜੈਂਸੀ ਰਿਸਪਾਂਸ ਸਿਸਟਮ (ਈ.ਆਰ.ਐਸ.) ਪ੍ਰੋਗਰਾਮ ਦੀ ਵਿਸ਼ੇਸ਼ ਚੈਕਿੰਗ ਕੀਤੀ ਅਤੇ ਨਾਕਾ ਪੁਆਇੰਟਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਆਗਾਮੀ ਜਸ਼ਨਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਸੁਰੱਖਿਆ ਨੂੰ ਪਹਿਲਾਂ ਹੀ ਵਧਾ ਦਿੱਤਾ ਗਿਆ ਹੈ ਅਤੇ ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਦੇ ਪੂਰੇ ਇਲਾਕੇ ਦੀ ਪੁਲਿਸ ਵੱਲੋਂ ਘੇਰਾਬੰਦੀ ਕੀਤੀ ਜਾਵੇਗੀ।

ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਗਣਤੰਤਰ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਸਖ਼ਤ ਚੌਕਸੀ ਰੱਖਣ ਲਈ ਲਗਭਗ 2000 ਪੁਲਿਸ ਅਧਿਕਾਰੀ/ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਟੇਡੀਅਮ ਦੇ ਅੰਦਰ ਅਤੇ ਆਲੇ-ਦੁਆਲੇ ਨਿਯਮਤ ਤੌਰ ‘ਤੇ ਚੈਕਿੰਗ ਕਰਨ ਲਈ ਸਮਾਗਮ ਵਾਲੀ ਥਾਂ ‘ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਇਸ ਤੋਂ ਇਲਾਵਾ ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਵੱਧ ਤੋਂ ਵੱਧ ਸੁਰੱਖਿਆ ਲਈ 31 ਰੇਡ ਨਾਕਾ ਪੁਆਇੰਟ ਅਤੇ 31 ਸਿਟੀ ਸੀਲਿੰਗ ਪੁਆਇੰਟ ਸਥਾਪਿਤ ਕੀਤੇ ਗਏ ਹਨ।

ਇਸ ਦੌਰਾਨ ਦੋਵਾਂ ਅਧਿਕਾਰੀਆਂ ਨੇ ਸ਼ਹਿਰ ਦੇ ਸਮੂਹ ਝੰਡਾ ਲਹਿਰਾਉਣ ਵਾਲੇ ਸਥਾਨਾਂ ਦਾ ਬਾਰੀਕੀ ਨਾਲ ਨਿਰੀਖਣ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ 24 ਘੰਟੇ ਚੌਕਸੀ ਰੱਖੀ ਜਾ ਰਹੀ ਹੈ, ਜਿਸ ਲਈ ਪੁਲਿਸ ਅਧਿਕਾਰੀਆਂ ਦੀਆਂ ਵੱਖ-ਵੱਖ ਗਸ਼ਤ ਪਾਰਟੀਆਂ ਦਾ ਗਠਨ ਕੀਤਾ ਗਿਆ ਹੈ।

ਅਧਿਕਾਰੀਆਂ ਨੇ ਸ਼ਹਿਰ ਦੇ ਦੇਵੀ ਤਾਲਾਬ ਮੰਦਰ ਦਾ ਵੀ ਦੌਰਾ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ’ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

TAGGED: Police news
Share This Article
Facebook Twitter Whatsapp Whatsapp Telegram Copy Link
Share
Previous Article 22 ਜਨਵਰੀ ਇਤਿਹਾਸ ਦੇ ਪੰਨਿਆਂ ਵਿਚ ਦਰਜ ਕਰਵਾਉਣ ਲਈ ਯਾਦਗਾਰ ਬਣਾਓ : ਪੰਡਿਤ/ਵਾਲੀਆ 22 ਜਨਵਰੀ ਇਤਿਹਾਸ ਦੇ ਪੰਨਿਆਂ ਵਿਚ ਦਰਜ ਕਰਵਾਉਣ ਲਈ ਯਾਦਗਾਰ ਬਣਾਓ : ਪੰਡਿਤ/ਵਾਲੀਆ
Next Article प्राण प्रतिष्ठा दिवस पर सीटी इंस्टीट्यूट ऑफ हॉस्पिटैलिटी मैनेजमेंट के छात्रों द्वारा श्री राम मंदिर की प्रतिकृति प्रस्तुत की गई प्राण प्रतिष्ठा दिवस पर सीटी इंस्टीट्यूट ऑफ हॉस्पिटैलिटी मैनेजमेंट के छात्रों द्वारा श्री राम मंदिर की प्रतिकृति प्रस्तुत की गई
Leave a comment Leave a comment

Leave a Reply Cancel reply

Your email address will not be published. Required fields are marked *

Jalandhar News Website
Punjab News Today in Hindi, videos, and the latest top stories in world news, business, politics, health and more.Punjab News Today in Hindi, videos, and the latest top stories in world news, business, politics, health and more.
Follow US
© 2021 Talk Hindustan. Designed by iTree Network Solutions +91-8699235413.
  • Privacy Policy
  • Terms and Conditions
  • Disclaimer
  • Grievance
  • Our Authors
  • Contact Us
Welcome Back!

Sign in to your account

Lost your password?