ਕਿਹਾ-ਪੰਚਾਇਤੀ ਚੋਣਾਂ ਬਿਨ੍ਹਾਂ ਪਾਰਟੀ ਚੋਣ ਨਿਸ਼ਾਨ ਤੋਂ ਕਰਵਾਉਣੀਆਂ ਸ਼ਲਾਂਘਾਯੋਗ
ਕਪੂਰਥਲਾ( ਗੌਰਵ ਮੜੀਆ ) ਬੀਤੇ ਦਿਨੀਂ ਪੰਜਾਬ ਰਾਜ ਵਿੱਚ ਪੰਚਾਇਤੀ ਚੋਣਾਂ ਦਾ ਐਲਾਣ ਕੀਤਾ ਜਾ ਚੁੱਕਾ ਹੈ।ਇਸ ਲਈ ਪੰਜਾਬ ਦੇ ਪਿੰਡਾਂ ਦੇ ਵਿਕਾਸ ਲਈ ਚੰਗੇ ਲੋਕਾਂ ਦਾ ਅੱਗੇ ਆਉਣਾ ਬਹੁਤ ਜਰੂਰੀ ਹੈ,ਤਾਂ ਜੋ ਪਿੰਡਾ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਨੇਪਰੇ ਚਾੜਿਆ ਜਾਵੇ।ਇਨਾ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜੁਆਇੰਟ ਸਕੱਤਰ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਸ਼ੁੱਕਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰਵਾਉਣ ਵਾਲੇ ਪਿੰਡਾਂ ਨੂੰ ਸਟੇਡੀਅਮ,ਸਕੂਲ ਜਾਂ ਹਸਪਤਾਲ ਸਮੇਤ 5 ਲੱਖ ਰੁਪਏ ਦੀ ਗ੍ਰਾਂਟ ਦੇਣ ਤੇ ਬਿਨਾਂ ਪਾਰਟੀ ਚੋਣ ਨਿਸ਼ਾਨ ਤੋਂ ਚੋਣਾਂ ਕਰਵਾਉਣ ਦਾ ਫੈਂਸਲਾ ਇੱਕ ਇਤਹਾਸਿਕ ਕਦਮ ਹੈ।
ਉਨ੍ਹਾਂਨੇ ਕਿਹਾ ਪਹਿਲੀ ਵਾਰ ਆਮ ਆਦਮੀ ਪਾਰਟੀ ਦੇ ਰਾਜ ਦੌਰਾਨ ਹੋਣ ਜਾ ਰਹੀਆਂ ਪੰਚਾਇਤਾਂ ਚੋਣਾਂ ਦੌਰਾਨ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਐਲਾਨੀ ਉਤਸ਼ਾਹਿਤ ਰਾਸ਼ੀ ਦੇ ਕੇ ਰਾਜ ਚ ਨਵੀਂ ਪ੍ਰਰੰਪਰਾ ਕਾਇਮ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਚੋਣਾਂ ਬਿਨਾਂ ਕਿਸੇ ਝਗੜਿਆਂ ਅਤੇ ਨਸ਼ਿਆਂ ਤੋਂ ਰਹਿਤ ਹੋਣ ਦੀ ਇੱਕ ਵੱਡੀ ਪਿਰਤ ਪਾਉਣਗੀਆਂ।ਇੰਡੀਅਨ ਨੇ ਕਿਹਾ ਕਿ ਇਸ ਨਾਲ ਪਿੰਡਾਂ ਵਿੱਚ ਧੜੇਬੰਦੀ ਖ਼ਤਮ ਹੋਵੇਗੀ ਅਤੇ ਪੇਂਡੂ ਖੇਤਰਾਂ ਦਾ ਸਰਬਪੱਖੀ ਵਿਕਾਸ ਹੋਵੇਗਾ।ਉਨ੍ਹਾਂਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ 10 ਅਤੇ ਕਾਂਗਰਸ ਦੇ 5 ਸਾਲ ਦੇ ਰਾਜ ਦੌਰਾਨ ਸਰਬਸੰਮਤੀ ਵਾਲੀਆਂ ਪੰਚਾਇਤਾਂ ਵਿਸ਼ੇਸ਼ ਗ੍ਰਾਂਟਾਂ ਤੋਂ ਵਾਂਝੀਆਂ ਰਹੀਆਂ ਹਨ।ਉਨ੍ਹਾਂਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਚਾਇਤੀ ਚੋਣਾਂ ਦੌਰਾਨ ਨੌਜਵਾਨਾਂ ਨੂੰ ਵੱਧ-ਚੜ੍ਹ ਕੇ ਇਸ ਵਿੱਚ ਹਿੱਸਾ ਲੈਣਾ ਚਾਹੀਦਾ ਹੈ
ਅਤੇ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ,ਤਾਂ ਕਿ ਇੱਕ ਸੱਚੇ-ਸੁੱਚੇ ਅਤੇ ਇਮਾਨਦਾਰ ਇਨਸਾਨ ਨੂੰ ਅੱਗੇ ਲਿਆਇਆ ਜਾ ਸਕੇ।ਜੋ ਲੋਕ ਭਲਾਈ ਦੇ ਕਾਰਜਾਂ ਨੂੰ ਪਹਿਲ ਦੇਵੇ।ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ,ਜਿਸ ਲਈ ਸੂਝਵਾਨ ਅਤੇ ਇਮਾਨਦਾਰ ਲੋਕਾਂ ਦਾ ਅੱਗੇ ਆਉਣਾ ਜਰੂਰੀ ਹੈ ਅਤੇ ਇਹ ਤਾਂ ਮੁਮਕਿਨ ਹੋ ਸਕੇਗਾ, ਜਦੋਂ ਬਿਨਾਂ ਪਾਰਟੀ ਚੋਣ ਨਿਸ਼ਾ ਤੋਂ ਉਮੀਦਵਾਰ ਚੋਣ ਲੜਨਗੇ।ਇਸ ਮੌਕੇ ਤੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਾਹੀ,ਬਲਾਕ ਪ੍ਰਧਾਨ ਅਮਰੀਕ ਸਿੰਘ ਢਿੱਲੋ,ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ, ਬਲਾਕ ਪ੍ਰਧਾਨ ਅਨਮੋਲ ਕੁਮਾਰ ਗਿੱਲ,ਸੋਸ਼ਲ ਮੀਡੀਆ ਇੰਚਾਰਜ ਸੁਖਦੇਵ ਸਿੰਘ ਰਿੰਕੂ, ਪਹਿਲਵਾਨ ਸੁਖਦੇਵ ਸਿੰਘ ਸਾਹੀਵਾਲ, ਲੀਗਲ ਵਿੰਗ ਐਡਵੋਕੇਟ ਮਨਦੀਪ ਸਿੰਘ,ਆਪ ਆਗੂ ਅਨਿਲ ਨਾਹਰ, ਆਕਾਸ਼ ਕੁਮਾਰ ਆਦਿ ਹਾਜ਼ਰ ਸਨ।

