ਕਰਤਾਰਪੁਰ 4 ਫਰਵਰੀ( ਜਸਵੰਤ ਵਰਮਾ ) ਸਮੂਹ ਸੰਗਤ ਦਿਆਲਪੁਰ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਬੀਬੀ ਭਾਨੀ ਜੀ ਦਿਆਲਪੁਰ ਵਿਖੇ ਸਲਾਨਾ ਜੋੜ ਮੇਲਾ ਤਿੰਨ ਮਾਰਚ ਨੂੰ ਬੜੀ ਸ਼ਰਧਾ ਪੂਰਵਕ ਨਾਲ ਕਰਵਾਇਆ ਜਾਵੇਗਾ। ਇਸ ਸੰਬੰਧ ਵਿੱਚ ਪਿੰਡ ਦੇ ਸਰਪੰਚ ਲੰਬੜਦਾਰ ਹਰਜਿੰਦਰ ਸਿੰਘ ਰਾਜਾ ,ਅਤੇ ਗੁਰਦੁਆਰਾ ਬੀਬੀ ਭਾਨੀ ਜੀ ਦੇ ਪ੍ਰਧਾਨ ਜੋਗਾ ਸਿੰਘ ਢਾਹ ਨੇ ਜਾਣਕਾਰੀ ਦਿੰਦੇਆ ਦੱਸਿਆ 1 ਮਾਰਚ ਦਿਨ ਐਤਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਸ਼ੁਰੂ ਕੀਤੇ ਜਾਣਗੇ । 3 ਮਾਰਚ ਦਿਨ ਮੰਗਲਵਾਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਬਲਵੀਰ ਸਿੰਘ ਪਾਰਸ ਢਾਡੀ ਜਥੇ ਵੱਲੋਂ ਗੁਰੂ ਮਹਿਮਾ ਦਾ ਗੁਣਗਾਨ ਕੀਤਾ ਜਾਏਗਾ। ਸਰਪੰਚ ਤੇ ਪ੍ਰਧਾਨ ਜੀ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਇਸ ਜੋੜ ਮੇਲੇ ਵਿੱਚ ਹੁੰਮ ਹੁਮਾ ਕੇ ਪੁੱਜਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

