ਜਲੰਧਰ, 2 ਫਰਵਰੀ : ਜ਼ਿਲ੍ਹਾ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਵਲੋਂ ਫੌਜਦਾਰੀ ਜ਼ਾਬਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਜ਼ਿਲ੍ਹਾ ਜਲੰਧਰ ’ਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰਸਤੇ ਅਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ 4 ਅਤੇ 5 ਫਰਵਰੀ 2023 ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਗਏ ਹਨ।

