ਕਪੂਰਥਲਾ ( ਗੌਰਵ ਮੜੀਆ ) ਕਪੂਰਥਲਾ ਜ਼ਿਲ੍ਹੇ ਵਿੱਚ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦੇ ਹੋਏ SSP ਗੌਰਵ ਤੂਰਾ ਵੱਲੋਂ 14 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਕਈ ਥਾਣਿਆਂ ਦੇ SHO ਬਦਲੇ ਗਏ ਹਨ ਅਤੇ ਪੁਲਿਸ ਲਾਈਨ ਵਿੱਚ ਬੈਠੇ ਅਧਿਕਾਰੀਆਂ ਨੂੰ ਫੀਲਡ ਵਿੱਚ ਤੈਨਾਤ ਕੀਤਾ ਗਿਆ ਹੈ। ਥਾਣਾ ਸਦਰ ਫਗਵਾੜਾ ਦੇ SHO ਸਬ ਇੰਸਪੈਕਟਰ ਕਿਰਪਾਲ ਸਿੰਘ ਨੂੰ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ, ਜਦਕਿ ਇੰਸਪੈਕਟਰ ਸੋਨਮਦੀਪ ਕੌਰ ਨੂੰ ਨਵਾਂ SHO ਨਿਯੁਕਤ ਕੀਤਾ ਗਿਆ ਹੈ।
ਉੱਥੇ ਹੀ ਸਲਤਾਨਪੁਰ ਲੋਧੀ ਵਿੱਚ ਤੈਨਾਤ ਇੰਸਪੈਕਟਰ ਹਰਿੰਦਰ ਸਿੰਘ ਨੂੰ SHO ਬਣਾਇਆ ਗਿਆ ਹੈ ਅਤੇ ਇੰਸਪੈਕਟਰ ਹਰਦੀਪ ਸਿੰਘ ਨੂੰ ਥਾਣਾ ਕੋਤਵਾਲੀ ਕਪੂਰਥਲਾ ਦਾ ਨਵਾਂ SHO ਨਿਯੁਕਤ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਹਰਦੀਪ ਸਿੰਘ ਨੂੰ ਸਿਰਫ਼ ਦੋ ਦਿਨ ਪਹਿਲਾਂ ਹੀ ਸਲਤਾਨਪੁਰ ਲੋਧੀ ਵਿੱਚ SHO ਦੇ ਪਦ ’ਤੇ ਤੈਨਾਤ ਕੀਤਾ ਗਿਆ ਸੀ।, SSP ਵੱਲੋਂ ਕੀਤੇ ਗਏ ਇਹ ਤਬਾਦਲੇ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਪੁਲਿਸਿੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਮੰਨੇ ਜਾ ਰਹੇ ਹਨ।

